ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਸਮਾਣਾ ਦੇ ਸਾਬਕਾ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਸਮਾਣਾ ਹਲਕੇ ਦੇ ਪਿੰਡਾਂ ਚ ਮਿਸ਼ਨ 2027ਨੂੰ ਲੈਕੇ ’ਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਲੋਕਾਂ ਨਾਲ ਰਾਬਤਾ ਵਧਾਉਣ ਲਈ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਸਮੇਂ ਕਿਹਾ ਕਿ 2027 ਦੀਆਂ ਅਗਾਮੀ ਵਿਧਾਨ ਸਭਾ ਚੌਣਾਂ ਚ ਕਾਂਗਰਸ ਬਹੁਮਤ ਨਾਲ ਜਿੱਤ ਹਾਸਿਲ ਕਰਕੇ ਆਪਣੀ ਸਰਕਾਰ ਬਣਾਏਗੀ! ਰਾਜਿੰਦਰ ਸਿੰਘ ਨੇ ਇਸੇ ਲੜੀ ਤਹਿਤ ਉਨ੍ਹਾਂ ਵੱਖ ਵੱਖ ਪਿੰਡਾਂ ਵਿਖੇ ਪਹੁੰਚ ਕੇ ਪਾਰਟੀ ਦੇ ਸਾਥੀਆਂ, ਵਰਕਰਾਂ ਅਤੇ ਇਲਾਕਾ . ਨਿਵਾਸੀਆਂ ਨਾਲ ਮੁਲਾਕਾਤ ਕੀਤੀ।ਇਸ ਮੌਕੇ ਪੁਰਾਣੇ ਕਾਂਗਰਸੀ ਸਾਥੀ ਨਾਇਬ ਸਿੰਘ ਭਾਨਰੀ, ਰਾਜ ਕੁਮਾਰ ਡਾਕਾਲਾ.ਅਵਤਾਰ ਬਠੋਈ,
ਸਿੱਪੀ ਧਾਲੀਵਾਲ ਨੰਬਰਦਾਰ ਹਰਵਿੰਦਰ ਸਿੰਘ ਬੀਬੀਪੁਰਤੋਂ ਇਲਾਵਾ ਹੋਰ ਆਗੂ ਇਸ ਸਮੇਂ ਮੌਜੂਦ ਸਨ! ਇਸ ਮੌਕੇ
ਪਾਰਟੀ ਦੇ ਸਾਥੀਆਂ ਅਤੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਵੱਖ-ਵੱਖ ਲੋਕ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ,
ਇਸ ਸਮੇਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰਾਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਰਾਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦੀ ਉਮੀਦ ਨਾਲ ਕਾਂਗਰਸ ਪਾਰਟੀ ਵੱਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਹਰ ਵਰਗ ਦੀ ਭਲਾਈ ਲਈ ਆਵਾਜ਼ ਬੁਲੰਦ ਕਰਦੀ ਆਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।
ਉਨਾਂ ਕਿਹਾ ਕਿ ਹਲਕਾ ਸਮਾਣਾ ਦੇ ਲੋਕਾਂ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਸਗੋਂ ਪਰਿਵਾਰਕ ਹੈ। ਹਲਕੇ ਦੇ ਪਿੰਡਾਂ ’ਚ ਲਗਾਤਾਰ ਲੋਕਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਹਰ ਵਰਗ ਨੂੰ ਨਾਲ ਲੈ ਕੇ ਹਲਕੇ ਦੇ ਵਿਕਾਸ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਘਰ-ਘਰ ਤੱਕ ਕਾਂਗਰਸ ਦੀਆਂ ਨੀਤੀਆਂ ਅਤੇ ਲੋਕ-ਪੱਖੀ ਸੋਚ ਨੂੰ ਪਹੁੰਚਾਉਣ!
Breaking News
- ਉਜ਼ਬੇਕਿਸਤਾਨ ਦਾ ਪ੍ਰਧਾਨ ਮੰਤਰੀ ਮੋਦੀ ਲਈ ਸਭ ਤੋਂ ਉੱਚਾ ਸਨਮਾਨ
- आईबीबीआई (IBBI) ने इन्सॉल्वेंसी प्रोफेशनल नवनीत गुप्ता को निलंबित किया!
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया
- उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ
- कैबिनेट मंत्री रणबीर गंगवा ने बूस्टिंग स्टेशन, राजकीय स्कूल भवन व चौपाल का किया उद्घाटन


