ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ ਪਟਿਆਲਾ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੰਦੀ ਸਿੰਘ ਕੌਮੀ ਹੀਰੇ ਹਨ, ਜਿਨ੍ਹਾਂ ਦੀ ਰਿਹਾਈ ਲਈ ਸਮੁੱਚਾ ਪੰਥ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜ਼ੇਲ੍ਹਾਂ ਵਿਚ ਨਜ਼ਰਬੰਦ ਹਨ। ਤਿੰਨ-ਤਿੰਨ ਦਹਾਕਿਆਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਗੁਜ਼ਾਰ ਚੁੱਕੇ ਸਿੰਘਾਂ ਦੇ ਮਾਮਲੇ ਵਿਚ ਵੀ ਜੇਕਰ ਕਾਨੂੰਨੀ ਅਤੇ ਸੰਵਿਧਾਨਕ ਹੱਕ ਅਨੁਸਾਰ ਰਿਹਾਈ ਨਹੀਂ ਹੁੰਦੀ ਤਾਂ ਇਹ ਗੰਭੀਰ ਸਵਾਲ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਕਿਸੇ ਇਕ ਵਿਅਕਤੀ ਜਾਂ ਸੰਸਥਾ ਦਾ ਮਾਮਲਾ ਨਹੀਂ, ਸਗੋਂ ਸਮੁੱਚੇ ਪੰਥ ਦੀਆਂ ਭਾਵਨਾਵਾਂ ਨਾਲ ਜੁੜਿਆ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼?ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਅਰਦਾਸ ਸਮਾਗਮ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਕੌਮ ਅੰਦਰ ਚੇਤਨਾ ਪੈਦਾ ਕਰਦੇ ਹਨ। ਇਸ ਨਾਲ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਕੁਰਬਾਨੀ ਅਤੇ ਉਨ੍ਹਾਂ ਨਾਲ ਹੋ ਰਹੀ ਬੇਇਨਸਾਫ਼ੀ ਸਬੰਧੀ ਅਵਾਜ਼ ਹੋਰ ਬੁਲੰਦ ਹੋਵੇਗੀ।
ਇਸੇ ਦੌਰਾਨ ਸ਼?ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨਾਲ ਬੇਇਨਸਾਫ਼ੀ ਵਿਰੁੱਧ ਸੰਘਰਸ਼ ਦੇ ਰਾਹ ਤੁਰੇ ਬੰਦੀ ਸਿੰਘਾਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਦਹਾਕੇ ਜੇਲ੍ਹਾਂ ਦੀ ਚਾਰ-ਦਿਵਾਰੀ ਵਿਚ ਬਿਤਾਅ ਦਿੱਤੇ ਹਨ, ਪ੍ਰੰਤੂ ਸਰਕਾਰਾਂ ਵੱਲੋਂ ਸਿੱਖਾਂ ਨਾਲ ਹਮੇਸ਼ਾਂ ਬੇਇਨਸਾਫ਼ੀ ਹੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸਰਕਾਰ ਦੀ ਨੀਤੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦਾ ਕਿਸੇ ਨਾਲ ਮੁਕਾਬਲਾ ਨਹੀਂ। ਉਨ੍ਹਾਂ ਕਿਹਾ ਕਿ ਸਿੱਖ ਕੌਮ ਬੰਦੀ ਸਿੰਘਾਂ ਦੀ ਕਿਸੇ ਨਾਲ ਤੁਲਨਾ ਨਹੀਂ ਕਰਦੀ, ਸਗੋਂ ਇਕਸਾਰ ਇਨਸਾਫ਼ ਦੀ ਮੰਗ ਕਰ ਰਹੀ ਹੈ। ਜੇਕਰ ਕਾਨੂੰਨ ਸਭ ਲਈ ਇਕ ਹੈ, ਤਾਂ ਉਸ ਦੀ ਵਰਤੋਂ ਵੀ ਇੱਕੋ ਜਿਹੀ ਹੋਣੀ ਚਾਹੀਦੀ ਹੈ। ਇਸੇ ਦੇਸ਼ ਵਿਚ ਘਿਨੌਣੇ ਅਪਰਾਧਾਂ ’ਚ ਸਜ਼ਾ ਕੱਟ ਰਹੇ ਵਿਅਕਤੀ ਨੂੰ ਤਾਂ ਸਾਲ ਵਿਚ ਕਈ ਵਾਰ ਪੈਰੋਲ ਦਿੱਤੀ ਜਾਂਦੀ ਹੈ, ਪ੍ਰੰਤੂ ਬੰਦੀ ਸਿੰਘਾਂ ਦੇ ਮਾਮਲੇ ਵਿਚ ਹਮੇਸ਼ਾ ਵਿਤਕਰਾ ਹੀ ਹੋਇਆ ਹੈ। ਭਾਈ ਜਗਤਾਰ ਸਿੰਘ ਹਵਾਰਾ ਨੂੰ ਉਨ੍ਹਾਂ ਦੀ ਬਿਮਾਰ ਮਾਤਾ ਨਾਲ ਮਿਲਣ ਤੱਕ ਲਈ ਕੁਝ ਦਿਨ ਵੀ ਨਹੀਂ ਦਿੱਤੇ ਜਾ ਰਹੇ। ਇਸੇ ਤਰ੍ਹਾਂ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਵੀ ਸਰਕਾਰ ਦੀ ਪਹੁੰਚ ਹਮੇਸ਼ਾ ਵਿਤਕਰੇ ਵਾਲੀ ਹੀ ਰਹੀ ਹੈ।
ਆਰੰਭਤਾ ਸਮੇਂ ਸਜੇ ਦੀਵਾਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਥਾ-ਵਿਚਾਰ ਕਰਦਿਆਂ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਮੈਂਬਰ ਬਲਤੇਜ ਸਿੰਘ ਖੋਖ, ਜਸਮੇਰ ਸਿੰਘ ਲਾਛੜੂ, ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਮੰਤਰੀ ਪ੍ਰੇਮ ਸਿੰਘ ਚੰਦੂਮਾਜਰਾ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਭਾਗ ਸਿੰਘ, ਸਤਨਾਮ ਸਿੰਘ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਇੰਚਾਰਜ ਭੋਲਾ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਗੁਰਵਿੰਦਰ ਸਿੰਘ ਮੁਹਾਲੀ, ਸੰਦੀਪ ਸਿੰਘ ਕਲੋਤਾ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
Breaking News
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया
- उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ
- कैबिनेट मंत्री रणबीर गंगवा ने बूस्टिंग स्टेशन, राजकीय स्कूल भवन व चौपाल का किया उद्घाटन
- नई शिक्षा नीति भारत को विश्व गुरु बनाने का दस्तावेज : शिक्षा मंत्री महीपाल ढांडा
- कांग्रेस सरकार ने 10 साल में केवल 86 हजार सरकारी नौकरियां जबकि बीजेपी की सरकार में 2 लाख से अधिक नौकरी दी : सीएम नायब सिंह सैनी


