ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਦੇ ਆਮਦ ਦਿਹਾੜੇ ਨੂੰ ਸਮਰਪਿਤ ਤੀਸਰੇ ਸਾਲਾਨਾ ਤਿੰਨ ਰੋਜਾ ਸਮਾਗਮਾਂ ਦੇ ਦੂਸਰੇ ਦਿਨ ਇੱਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਭਾਈ ਅਮਰਜੀਤ ਸਿੰਘ ਹੈੱਡ ਗ੍ਰੰਥੀ ਵੱਲੋਂ ਨਗਰ ਕੀਰਤਨ ਦੀ ਰਵਾਨਗੀ ਦੀ ਅਰਦਾਸ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੈਂਬਰ ਭਾਈ ਭੁਪਿੰਦਰ ਸਿੰਘ ਭਲਵਾਨ, ਹਰਦੇਵ ਸਿੰਘ ਰੋਗਲਾ, ਗੁਰਲਾਲ ਸਿੰਘ, ਮਲਕੀਤ ਸਿੰਘ ਚੰਗਾਲ, ਰਾਮਪਾਲ ਸਿੰਘ ਬਹਿਣੀਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ, ਰਾਜਿੰਦਰ ਸਿੰਘ ਮੈਨੇਜਰ, ਸੁਰਿੰਦਰ ਪਾਲ ਸਿੰਘ ਸਿਦਕੀ ਕੋਆਰਡੀਨੇਟਰ, ਰਾਜਵਿੰਦਰ ਸਿੰਘ ਲੱਕੀ ਦੀ ਦੇਖ ਰੇਖ ਹੇਠ ਇਸ ਨਗਰ ਕੀਰਤਨ ਵਿੱਚ ਸ਼ਹਿਰ ਅਤੇ ਇਲਾਕੇ ਦੀਆਂ ਧਾਰਮਿਕ ਸੰਸਥਾਵਾਂ ਵੱਲੋਂ ਜਸਵਿੰਦਰ ਸਿੰਘ ਪਿ੍ਰੰਸ, ਭੁਪਿੰਦਰ ਸਿੰਘ ਗਰੇਵਾਲ, ਹਰਭਜਨ ਸਿੰਘ ਭੱਟੀ, ਬਲਵੰਤ ਸਿੰਘ ਭਿੱਖੀ, ਇੰਦਰਪਾਲ ਸਿੰਘ ਖਾਲਸਾ, ਕਰਮ ਸਿੰਘ ਨਮੋਲ, ਹਰਵਿੰਦਰ ਸਿੰਘ ਬਿੱਟੂ, ਜਸਵੀਰ ਸਿੰਘ ਖਾਲਸਾ, ਹਰਿੰਦਰਵੀਰ ਸਿੰਘ, ਬਾਬਾ ਕਿ੍ਰਪਾਲ ਸਿੰਘ ਜੋਤੀਸਰ, ਅਮੀਰ ਸਿੰਘ ਸ਼ਾਦੀਹਰੀ, ਭਾਈ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ, ਬਾਬਾ ਪਿਆਰਾ ਸਿੰਘ ਤੋਂ ਇਲਾਵਾ ਰਾਜਸੀ ਆਗੂ ਅਰਵਿੰਦ ਖੰਨਾ, ਤੇਜਿੰਦਰ ਸਿੰਘ ਸੰਘਰੇੜੀ, ਇਕਬਾਲ ਜੀਤ ਸਿੰਘ ਪੂਨੀਆ, ਜਤਿੰਦਰ ਪਾਲ ਸਿੰਘ ਵਿੱਕੀ, ਵਿਨਰਜੀਤ ਸਿੰਘ ਗੋਲਡੀ, ਪਰਮਜੀਤ ਕੌਰ ਵਿਰਕ, ਰੁਪਿੰਦਰ ਸਿੰਘ ਰਿਪੂ ਢਿੱਲੋਂ, ਗੁਰਨੈਬ ਸਿੰਘ ਰਾਮਪੁਰਾ, ਵਿਜੈਇੰਦਰ ਸਿੰਗਲਾ, ਸੁਰਿੰਦਰ ਸਿੰਘ ਭਿੰਡਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਵੱਖ ਵੱਖ ਸੰਸਥਾਵਾਂ ਦੇ ਮੁੱਖੀਆਂ ਜਸਵਿੰਦਰ ਸਿੰਘ ਪਿ੍ਰੰਸ, ਹਰਭਜਨ ਸਿੰਘ ਭੱਟੀ, ਸੁਰਿੰਦਰ ਪਾਲ ਸਿੰਘ ਸਿਦਕੀ, ਭੁਪਿੰਦਰ ਸਿੰਘ ਗਰੇਵਾਲ, ਗੁਰਿੰਦਰ ਸਿੰਘ ਗੁਜਰਾਲ, ਨਰਿੰਦਰ ਪਾਲ ਸਿੰਘ ਸਾਹਨੀ, ਗੁਰਿੰਦਰ ਵੀਰ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਭਾਈ ਲਾਲੋ ਸੇਵਾ ਸੁਸਾਇਟੀ, ਹਰਬੰਸ ਸਿੰਘ ਕੁਮਾਰ,ਮੋਹਨ ਸਿੰਘ, ਰੁਪਿੰਦਰ ਸਿੰਘ ਰੂਬੀ, ਹਰਿੰਦਰਪਾਲ ਸਿੰਘ ਖਾਲਸਾ, ਜਸਵੀਰ ਸਿੰਘ ਪਿੰਕਾ, ਭਾਈ ਮਨਦੀਪ ਸਿੰਘ ਮੁਰੀਦ, ਚਰਨਕਮਲ ਸਿੰਘ ਨੇ ਪੰਜ ਪਿਆਰਿਆਂ ਅਤੇ ਨਿਸ਼ਾਨ ਵਾਲੇ ਸਿੰਘਾਂ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਗ੍ਰੰਥੀ ਨੂੰ ਸਿਰੋਪਾਓ ਭੇਂਟ ਕੀਤੇ ਅਤੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਜਦੋਂ ਕਿ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵੱਲੋਂ ਮਿੱਠੇ ਚੌਲਾਂ ਦੇ ਲੰਗਰ ਦੀ ਸੇਵਾ ਕੀਤੀ ਗਈ। ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਰਸ਼ਨ ਸਿੰਘ, ਭਾਈ ਮੱਖਣ ਨੇ, ਸੁਰਿੰਦਰ ਦੀ ਹੱਟੀ ਤੇ ਭਾਈ ਪ੍ਰੇਮਜੀਤ ਸਿੰਘ ਹੀਰਾ, ਜਸਵਿੰਦਰ ਸਿੰਘ ਪਿ੍ਰੰਸ, ਏਕਜੋਤ ਕੌਰ , ਇੰਦਰਪ੍ਰੀਤ ਸਿੰਘ ਨੇ ਸਵਾਗਤ ਕੀਤਾ, ਅਗਰਵਾਲ ਸਭਾ ਦੇ ਪ੍ਰਧਾਨ ਬਦਰੀ ਜਿੰਦਲ ਦੀ ਅਗਵਾਈ ਵਿੱਚ ਸਭਾ ਦੇ ਆਗੂਆਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਸਦਰ ਬਜ਼ਾਰ, ਚੁੰਨੀ ਦੀ ਹੱਟੀ, ਗੁਰਦੁਆਰਾ ਸਾਹਿਬ ਜੋਤੀ ਸਰੂਪ, ਸ਼ਾਹੀ ਸਮਾਧਾਂ ਵਿਖੇ ਜਸਵਿੰਦਰ ਸਿੰਘ ਪ੍ਰਧਾਨ, ਤੇਜਿੰਦਰ ਸਿੰਘ ਸੋਢੀ, ਬਲਵੰਤ ਸਿੰਘ ਜੋਗਾ ਆਦਿ ਤੋਂ ਬਾਅਦ ਗੁਰਦੁਆਰਾ ਸਾਹਿਬ ਕਿਸ਼ਨਪੁਰਾ ਦੀ ਪ੍ਰਬੰਧਕ ਕਮੇਟੀ ਸਮੇਤ ਵੱਖ ਵੱਖ ਕਲੋਨੀਆਂ ਦੀਆਂ ਸੰਗਤਾਂ ਨੇ ਬੜੇ ਉਤਸ਼ਾਹ ਅਤੇ ਉਮਾਹ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਸਟਾਫ ਮੈਂਬਰ ਹਰਪ੍ਰੀਤ ਸਿੰਘ, ਤਰਸਵੀਰ ਸਿੰਘ, ਰਾਜਵੀਰ ਸਿੰਘ, ਸਤਿਗੁਰ ਸਿੰਘ ਤੋਂ ਇਲਾਵਾ ਸਤਪਾਲ ਸਿੰਘ ਭਵਾਨੀਗੜ੍ਹ, ਗੁਰਪ੍ਰੀਤ ਸਿੰਘ, ਗੁਰਕੰਵਲ ਸਿੰਘ, ਬਲਵਿੰਦਰ ਸਿੰਘ, ਭਰਪੂਰ ਸਿੰਘ ਗੋਲਡੀ, ਚਰਨਜੀਤ ਸਿੰਘ ਆਦਿ ਨੇ ਵਿਸ਼ੇਸ਼ ਸੇਵਾਵਾਂ ਰਾਹੀਂ ਸਹਿਯੋਗ ਦਿੱਤਾ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


