ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਦਿਆਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਮੁਫ਼ਤ ਬਿਜਲੀ, ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕਰਦਿਆਂ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾ ਕੇ ਪ੍ਰਾਈਵੇਟ ਸਕੂਲਾਂ ਤੋਂ ਵੀ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਸਿਹਤ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਸ. ਬਲਕਾਰ ਸਿੰਘ ਸਿੱਧੂ ਵੱਲੋਂ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਤਹਿਤ ਮਾਵਾਂ-ਧੀਆਂ ਨੂੰ ਸਨਮਾਨ ਰਾਸ਼ੀ ਜਾਰੀ ਹੋਣ ਦੀ ਖੁਸ਼ੀ ਵਿੱਚ ਅੱਜ ਪਿੰਡ ਬੁਰਜ ਗਿੱਲ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅਧੀਨ ਹੁਣ ਤੱਕ ਸੂਬਾ ਸਰਕਾਰ ਵੱਲੋਂ ਕਰੀਬ 70 ਹਜ਼ਾਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ 1000 ਤੇ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਇਕੱਠੀ ਤਿੰਨ ਮਹੀਨਿਆਂ ਦੀ ਸਨਮਾਨ ਰਾਸ਼ੀ 3000 ਰੁਪਏ ਅਤੇ 4500 ਰੁਪਏ ਪਾਈ ਜਾ ਚੁੱਕੀ ਹੈ।ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਕਲੌਤੀ ਸਰਕਾਰ ਹੈ ਜਿਸ ਨੇ ਮਹਿਲਾਵਾਂ ਨੂੰ ਇਹ ਸਨਮਾਨ ਰਾਸ਼ੀ ਮੁਹੱਈਆ ਕਰਵਾਈ ਹੈ ਅਤੇ ਪੰਜਾਬ ਵਿੱਚ 97 ਫੀਸਦੀ ਔਰਤਾਂ ਨੂੰ ਇਸ ਸਕੀਮ ਦਾ ਲਾਭ ਮਿਲਿਆ ਹੈ। ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ਦੇ ਸੁਧਾਰ ਦੇ ਨਾਲ-ਨਾਲ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਟੈਸਟ ਅਤੇ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਬੇਹਤਰ ਇਲਾਜ ਵਾਸਤੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਦੀ ਸਹੂਲਤ ਦਿੱਤੀ ਗਈ ਹੈ ਤਾਂ ਜੋ ਜ਼ਰੂਰਤ ਪੈਣ ਤੇ ਲੋਕ ਆਪਣਾ ਜਾਂ ਆਪਣੇ ਪਰਿਵਾਰ ਦੇ ਮੈਂਬਰ ਦਾ ਇਲਾਜ ਪ੍ਰਾਈਵੇਟ ਹਸਪਤਾਲ ਵਿੱਚ ਕਰਵਾ ਸਕਣ, ਜਿਸ ਦੀ ਅਦਾਇਗੀ ਸੂਬਾ ਸਰਕਾਰ ਵੱਲੋਂ ਕੀਤੀ ਜਾਂਦੀ ਹੈ।
ਇਸ ਮੌਕੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਆਪਣੇ ਸੰਬੋਧਨ ਦੌਰਾਨ ਸਤਿਕਾਰ ਸਖੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਘਰ-ਘਰ ਜਾ ਕੇ ਪੂਰੀ ਜ਼ਿੰਮੇਵਾਰੀ ਨਾਲ ਮਾਵਾਂ-ਧੀਆਂ ਨੂੰ ਦਿੱਤੀ ਗਈ ਸਨਮਾਨ ਰਾਸ਼ੀ ਦੇ ਫਾਰਮ ਭਰਨ ਦੇ ਕੰਮ ਆਦਿ ਨੂੰ ਨੇਪਰੇ ਚਾੜ੍ਹਿਆ ਹੈ। ਉਨ੍ਹਾਂ ਕਿਹਾ ਕਿ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਇੱਕ ਹੋਰ ਵੱਡਾ ਉਪਰਾਲਾ ਹੈ ਜਿਸ ਰਾਹੀਂ ਭਗਵੰਤ ਸਿੰਘ ਮਾਨ ਸਰਕਾਰ ਨੇ ਔਰਤਾਂ ਦੇ ਮਾਣ-ਸਨਮਾਨ ਅਤੇ ਸਵੈ-ਮਾਣ ਨੂੰ ਵਧਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਚੇਅਰਮੈਨ ਰਾਮਪੁਰਾ ਮਾਰਕੀਟ ਕਮੇਟੀ ਦਰਸ਼ਨ ਸੋਹੀ, ਸੀਨੀਅਰ ਆਪ ਆਗੂ ਰਾਮਪੁਰਾ ਰੋਬੀ ਬਰਾੜ, ਪ੍ਰਧਾਨ ਨਗਰ ਪੰਚਾਇਤ ਭਾਈਰੂਪਾ ਹਰਦੀਪ ਸਿੰਘ, ਪ੍ਰਧਾਨ ਨਗਰ ਪੰਚਾਇਤ ਮਹਿਰਾਜ ਰਣਜੋਧ ਸਿੰਘ ਯੋਧਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਆਈਆਂ ਮਾਵਾਂ/ਭੈਣਾਂ ਸਰਪੰਚ ਤੇ ਭਾਰੀ ਇਕੱਠ ਚ
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


