ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਲੱਗਣ ਵਾਲੇ ਮੋਰਚੇ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਰਨਾਲਾ ਜ਼ਿਲ੍ਹੇ ਦੀ ਵਧਵੀਂ ਮੀਟਿੰਗ ਤੋਂ ਬਾਅਦ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਗੱਲਬਾਤ ਸਮੇਂ ਸਤਨਾਮ ਸਿੰਘ ਬਰਨਾਲਾ, ਬਾਬੂ ਸਿੰਘ ਖੁੱਡੀਕਲਾਂ, ਗੁਰਮੀਤ ਸੁਖਪੁਰਾ, ਵਾਹਿਗੁਰੂ ਸਿੰਘ, ਗੁਰਮੀਤ ਸਿੰਘ ਬਿੱਟੂ, ਗੋਰਾ ਰਾਏਸਰ ਆਦਿ ਆਗੂ ਹਾਜ਼ਰ ਸਨ। ਮੋਰਚੇ ਦੀਆਂ ਮੰਗਾਂ ਸਬੰਧੀ ਗੱਲ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਅਤੇ ਬੇਸਿਨ ਸਿਧਾਂਤ ਅਨੁਸਾਰ ਹੱਲ ਕਰਨ, ਧਾਰਾ 78,79,80 ਰੱਦ ਕਰਨ, ਹਰ ਖੇਤ, ਕਰ ਘਰ ਲਈ ਪਾਣੀ ਦਾ ਪ੍ਰਬੰਧ ਕਰਨ, ਭਾਰਤ-ਅਮਰੀਕਾ ਸਮਝੌਤਾ ਵਪਾਰ ਵਾਰਤਾ ਬੰਦ ਕਰਨ, ਕਿਸਾਨਾਂ-ਮਜਦੂਰਾਂ ਸਿਰ ਚੜ੍ਹਿਆ ਕਰਜ਼ਾ ਖ਼ਤਮ ਕਰਨ, ਸਾਰੀਆਂ ਫ਼ਸਲਾਂ ਤੇ ਐਮਐਸਪੀ ਦੇਣ ਅਤੇ ਖ?ਰੀਦ ਦੀ ਗਰੰਟੀ ਕਰਨ, ਬਿਜਲੀ ਸੋਧ ਬਿਲ-2025, ਬੀਜ ਬਿੱਲ ਰੱਦ ਕਰਨ ਆਦਿ ਅਹਿਮ ਮੰਗਾਂ ਤੋਂ ਇਲਾਵਾ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਹੋਰ ਮੰਗਾਂ ਵੀ ਉਭਾਰੀਆਂ ਜਾਣਗੀਆਂ। ਪੰਜਾਬ ਸਰਕਾਰ ਦੇ ਸੰਘਰਸ਼ ਕਰ ਰਹੇ ਸਾਰੇ ਤਬਕਿਆਂ ਉੱਪਰ ਜਾਬਰ ਹੱਲੇ ਨੂੰ ਵੀ ਜ਼ੋਰਦਾਰ ਢੰਗ ਨਾਲ ਉਭਾਰਿਆ ਜਾਵੇਗਾ। ਮੋਰਚੇ ਵਿੱਚ ਸ਼ਾਮਲ ਹੋਣ ਵਾਸਤੇ ਸਾਰੇ ਜ਼ਿਲ੍ਹਿਆਂ ਦੀ ਜ਼ੋਰਦਾਰ ਸ਼ਮੂਲੀਅਤ ਲਈ ਲੋੜੀਂਦੀਆਂ ਤਿਆਰੀਆਂ ਕਰ ਲਈਆਂ ਹਨ। ਸਾਰੇ ਕਾਫ਼ਲੇ ਆਪੋ ਆਪਣੇ ਟਰੈਕਟਰ ਟਰਾਲੀਆਂ ਰਾਹੀਂ 31 ਅਗਸਤ ਨੂੰ ਰਵਾਨਾ ਹੋਕੇ ਸ਼ਾਮ ਤੱਕ ਪੱਕੇ ਮੋਰਚੇ ਵਾਲੀ ਥਾਂ ਪਹੁੰਚ ਜਾਣਗੇ। ਹਾਸਲ ਹੋਈਆਂ ਰਿਪੋਰਟਾਂ ਅਨੁਸਾਰ ਕਿਸਾਨਾਂ ਵਿੱਚ ਚੰਡੀਗੜ੍ਹ ਮੋਰਚੇ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


