ਭਾਰਤੀ ਜਨਤਾ ਪਾਰਟੀ ਵੱਲੋਂ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ 137ਵੇੰ ‘ਮਨ ਕੀ ਬਾਤ’ ਦੇ ਪ੍ਰੋਗਰਾਮ ਲਈ ਵਿਸ਼ੇਸ਼ ਸਮਾਗਮ ਮੋਹਾਲੀ ਜ਼ਿਲੇ ਦੇ ਹਲਕੇ ਖਰੜ ਦੇ ਪਿੰਡ ਝੰਜੇੜੀ ਵਿਖੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਇਹ ਸਮਾਗਮ ਸੁਣਿਆ।
ਇਸ ਉਪਰੰਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ’ਮਨ ਕੀ ਬਾਤ’ ਸਿਰਫ਼ ਇੱਕ ਪ੍ਰੋਗਰਾਮ ਨਹੀਂ, ਸਗੋਂ ਰਾਸ਼ਟਰ ਨਿਰਮਾਣ, ਜਨਤਕ ਭਾਗੀਦਾਰੀ ਅਤੇ ਸਮਾਜਿਕ ਜਾਗਰੂਕਤਾ ਦਾ ਇੱਕ ਪ੍ਰਭਾਵਸ਼ਾਲੀ ਮੰਚ ਬਣ ਚੁੱਕਾ ਹੈ। ਉਨ੍ਹਾਂ ਨੇ ਵਰਕਰਾਂ ਨੂੰ ਪ੍ਰਧਾਨ ਮੰਤਰੀ ਦੇ ਪ੍ਰੇਰਨਾਦਾਇਕ ਸੰਦੇਸ਼ਾਂ ਨੂੰ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ।
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਦੇਸ਼ ਵਾਸੀਆਂ ਨੂੰ ਜਲ ਸੰਭਾਲ, ਸਵੱਛਤਾ, ਵਾਤਾਵਰਣ ਸੰਭਾਲ, ਮਹਿਲਾ ਸਸ਼ਕਤੀਕਰਨ, ਆਤਮਨਿਰਭਰ ਭਾਰਤ, ਸਥਾਨਕ ਉਤਪਾਦਾਂ ਦੀ ਵਰਤੋਂ, ਵਿਗਿਆਨ ਅਤੇ ਇਨੋਵੇਸ਼ਨ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੇ ਵਿਸ਼ਿਆਂ ’ਤੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੇ ਵਿਚਾਰ ਸਮਾਜ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਦੇਸ਼ ਦੇ ਭਲੇ ਲਈ ਕੰਮ ਕਰਨ ਦੀ ਪ੍ਰੇਰਨਾ ਵੀ ਦਿੰਦੇ ਹਨ।
ਪ੍ਰਧਾਨ ਢਿੱਲੋਂ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਸ਼ੇ ਦੇ ਮੁੱਦੇ ਨੂੰ ਉਭਾਰਿਆ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਉਪਰ ਜ਼ੋਰ ਦਿੱਤਾ ਹੈ।ਪ੍ਰਧਾਨ ਮੰਤਰੀ ਮੋਦੀ ਦੇ ਸੰਕਲਪ ਅਨੁਸਾਰ ’ਨਸ਼ਾ-ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਮੁਹਿੰਮ ਦਾ ਸਾਥ ਦੇ ਕੇ ਦੇਸ਼ ਦੇ ਨੌਜਵਾਨਾਂ ਦਾ ਉੱਜਵਲ ਭਵਿੱਖ ਬਣਾਉਣ ਦੀ ਲੋੜ ਹੈ।
ਉਹਨਾਂ ਕਿਹਾ ਕਿ ਇਸ ਨਸ਼ਾ ਮੁਕਤ ਮੁਹਿੰਮ ਦੀ ਸਭ ਤੋਂ ਵਧੇਰੇ ਲੋੜ ਪੰਜਾਬ ਨੂੰ ਹੈ, ਕਿਉਂਕਿ ਪੰਜਾਬ ਇਸ ਸਮੇਂ ਨਸ਼ੇ ਦੀ ਦਲਦਲ ਵਿੱਚ ਡੁੱਬ ਚੁੱਕਿਆ ਹੈ। ਤਿੰਨ ਮਹੀਨੇ ਵਿੱਚ ਨਸ਼ਾ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਨਸ਼ੇ ਕੀ ਗੁਣਾ ਵਧ ਗਿਆ ਹੈ। ਉਹਨਾਂ ਹਰ ਵਰਗ ਨੂੰ ਇਸ ਮੁਹਿੰਮ ਦਾ ਹਿੱਸਾ ਬਣਾ ਕੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਡਬਲ ਇੰਜਣ ਦੀ ਭਾਜਪਾ ਸਰਕਾਰ ਦੀ ਲੋੜ ਹੈ ਅਤੇ ਇਹ ਸਮਾਜਿਕ ਅਲਾਮਤ ਦਾ ਖਾਤਮਾ ਸਿਰਫ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਕਰ ਸਕਦੀ ਹੈ।
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਸਮਾਗਮ ਵਿੱਚ ਮਹਿਲਾ ਸਸ਼ਕਤੀਕਰਨ, ਕਿਸਾਨੀ, ਖੇਤੀ ਅਤੇ ਗਰੀਬ ਤਬਕੇ ਦੇ ਅਹਿਮ ਮੁੱਦੇ ਉਠਾਏ ਹਨ, ਜੋ ਪ੍ਰਧਾਨ ਮੰਤਰੀ ਮੋਦੀ ਦੇ ਸਭਕਾ ਸਾਥ ਸਭਕਾ ਵਿਕਾਸ ਦੇ ਸੰਕਲਪ ਨੂੰ ਦਰਸਾਉਂਦਾ ਹੈ।
ਇਸ ਪ੍ਰੋਗਰਾਮ ਵਿੱਚ ਭਾਜਪਾ ਦੇ ਕੌਮੀ ਉਪ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਸਟ ਵੀ ਹਾਜ਼ਰ ਸਨ।
ਇਸ ਸਮਾਗਮ ਦੌਰਾਨ ਹਾਜ਼ਰ ਸਾਰੇ ਲੋਕਾਂ ਨੇ ਪ੍ਰਧਾਨ ਮੰਤਰੀ ਦੇ ਸੰਦੇਸ਼ਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੰਕਲਪ ਲਿਆ।
Breaking News
- , 30 ਅਗਸਤ (ਦੇਸ਼ ਪ੍ਰਦੇਸ਼ ਬਿਊਰੋ) :-ਸ੍ਰੀ ਮਾਛੀਵਾੜਾ ਸਾਹਿਬ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਜ਼ੇਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜ਼ੇਕਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆ ਤਾਂ ਉਹ ਮੁੱਖਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਚੋਣ ਲਰਨਗੇ!
- ਆਪ ਸਰਕਾਰ ’ਚ ਪੰਜਾਬ ਅੰਦਰ ਨਸ਼ਾ ਕਈ ਗੁਣਾ ਵਧਿਆ; ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਖ਼ਾਤਮਾ: ਕੇਵਲ ਸਿੰਘ ਢਿੱਲੋਂ
- ‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ
- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਚੰਡੀਗੜ੍ਹ ਮੋਰਚੇ ਤੇ ਕਰੇਗੀ ਜੋਰਦਾਰ ਸ਼ਮੂਲੀਅਤ, ਤਿਆਰੀਆਂ ਮੁਕੰਮਲ-ਮਨਜੀਤ ਧਨੇਰ
- ਖੇਤਾਂ ਵਾਲੀ ਬਿਜਲੀ ਸਪਲਾਈ ’ਚ ਲੱਗ ਰਹੇ ਬੇਲੋੜੇ ਕੱਟ ਬੰਦ ਕੀਤੇ ਜਾਣ – ਰਾਮਫਲ ਜਲੂਰ
- ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਹਰ ਵਰਗ ਨੂੰ ਦਿੱਤੀਆਂ ਸਹੂਲਤਾਂ: ਵਿਧਾਇਕ ਬਲਕਾਰ ਸਿੰਘ ਸਿੱਧੂ
- ਮਮਦੋਟ ਵਿੱਚ ਕਾਂਗਰਸੀ ਆਗੂ ਦੀ ਗੋਲੀ ਮਾਰ ਕੇ ਹੱਤਿਆ; ਦੋ ਹੋਰ ਜ਼ਖਮੀ
- ਛੇਵੇਂ ਪਾਤਸ਼ਾਹ ਦੇ ਆਮਦ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ


