ਸ੍ਰੀ ਮਾਛੀਵਾੜਾ ਸਾਹਿਬ -ਦਰਸ਼ਨ ਚੋਪੜਾ, ਰਾਜੀਵ ਕੁਮਾਰ ਰਿਜੀ, ਨਰੇਸ਼ ਭਾਟੀਆ -ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜੇਕਰ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆਂ ਤਾਂ ਉਹ ਸਿਰਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਹੀ ਚੋਣ ਲੜਨਗੇ। ਸੂਬਾ ਪ੍ਰਧਾਨ ਰਾਜਾ ਵੜਿੰਗ ਸ੍ਰੀ ਮਾਛੀਵਾੜਾ ਸਾਹਿਬ ਵਿਖੇ ਆਪਣੇ ਨਜ਼ਦੀਕੀ ਸਾਥੀ ਜ਼ਿਲਾ ਉਪ ਪ੍ਰਧਾਨ ਕਸਤੂਰੀ ਲਾਲ ਮਿੰਟੂ ਦੇ ਦਫ਼ਤਰ ਵਿਖੇ ਪੁੱਜੇ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਇਸ ਵਾਰ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਣ ਵਿਚ ਇਸ ਵਾਰ ਪਿੱਛੇ ਨਹੀਂ ਰਹੇਗੀ ਬਲਕਿ ਪਹਿਲਕਦਮੀ ਕਰਦਿਆਂ ਹਾਈਕਮਾਂਡ ਜਲਦ ਹੀ ਟਿਕਟਾਂ ਦੀ ਸੂਚੀ ਦਾ ਐਲਾਨ ਕਰੇਗੀ।
ਪਾਰਟੀ ਵਿਚ ਗੁੱਟਬੰਦੀ ਸਬੰਧੀ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸੂਬੇ ਵਿਚ ਕਾਂਗਰਸ ਦਾ ਪੂਰਾ ਬੋਲਬਾਲਾ ਹੈ ਜਿਸ ਕਾਰਨ ਜਿੱਥੇ ਚੜ੍ਹਤ ਹੁੰਦੀ ਹੈ ਉੱਥੇ 2 ਭਾਂਡੇ ਖੜਕਦੇ ਹੀ ਹਨ। ਉਨ੍ਹਾਂ ਕਿਹਾ ਕਿ ਅੱਜ ਹਰੇਕ ਸਿਆਸੀ ਪਾਰਟੀ ਵਿਚ ਗੁੱਟਬੰਦੀ ਹੈ, ਉਹ ਚਾਹੇ ਅਕਾਲੀ ਦਲ ਹੋਵੇ, ‘ਆਪ’ ਹੋਵੇ ਜਾਂ ਭਾਜਪਾ ਪਰ ਕਾਂਗਰਸ ਵਿਚ ਜੋ ਗੁੱਟਬੰਦੀ ਹੈ ਉਹ ਕੁਝ ਹੀ ਦਿਨਾਂ ਅੰਦਰ ਹਾਈਕਮਾਂਡ ਖਤਮ ਕਰ ਦੇਵੇਗੀ। ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਸਾਨੂੰ ਕਾਂਗਰਸ ਪਾਰਟੀ ਵਿਚ ਰਵਨੀਤ ਸਿੰਘ ਬਿੱਟੂ ਵਰਗੇ ‘ਸਲਿੱਪਰ ਸੈੱਲ’ ਪਛਾਨਣ ਦੀ ਲੋੜ ਹੈ ਜੋ ਪਾਰਟੀ ਵਿਚ ਰਹਿੰਦਿਆਂ ਵਿਰੋਧੀ ਸਿਆਸੀ ਪਾਰਟੀਆਂ ਨਾਲ ਮਿਲੀਭੁਗਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਕਾਂਗਰਸ ਪਾਰਟੀ ਵਿਚ ਰਹਿੰਦਿਆਂ ਭਾਜਪਾ ਦੇ ਗ੍ਰਹਿ ਮੰਤਰੀ ਨੂੰ ਮਿਲਦੇ ਰਹੇ ਅਤੇ ਉਨ੍ਹਾਂ ਦੀ ਝੋਲੀ ਵਿਚ ਹੀ ਬਹਿ ਗਿਆ। ਉਨ੍ਹਾਂ ਕਿਹਾ ਕਿ ਅੱਜ ਵੀ ਪਾਰਟੀ ਵਿਚ ਅਜਿਹੇ ਹੋਰ ਸਲਿੱਪਰ ਸੈੱਲ ਬਾਕੀ ਹਨ ਜਿਨ੍ਹਾਂ ਨੂੰ ਪਹਿਚਾਨਣ ਦੀ ਲੋੜ ਹੈ ਤਾਂ ਜੋ ਪਾਰਟੀ ਦਾ ਨੁਕਸਾਨ ਨਾ ਹੋਵੇ। ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਹੁਸਨ ਲਾਲ ਮੜਕਨ, ਰਮੇਸ਼ ਖੁੱਲਰ, ਬਲਾਕ ਸੰਮਤੀ ਮੈਂਬਰ ਰਛਪਾਲ ਸਿੰਘ ਵੀ ਮੌਜੂਦ ਸਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


