ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਜਿਲ੍ਹਾ ਸੰਗਰੂਰ ਦੇ ਡੀਸੀ ਦਫਤਰ ਅੱਗੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਿਲਾ ਜਨਰਲ ਸਕੱਤਰ ਦਲਵਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਪੱਕਾ ਮੋਰਚਾ ਸੁਰੂ ਹੋਇਆ।ਇਸ ਮੌਕੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ,ਵਿਸ਼ੇਸ ਤੋਰ ਤੇ ਸ਼ਾਮਲ ਹੋਏ ਅਤੇ ਉਹਨਾ ਸਮੇਤ ਵੱਖ ਵੱਖ ਆਗੂਆ ਨੇ ਇਸ ਮੋਰਚੇ ਦੀਆਂ ਮੁੱਖ ਮੰਗਾਂ ਵਾਰੇ ਸਟੇਜ ਤੋ ਸੰਬੋਧਨ ਕਰਦਿਆ ਕਿਹਾ ਕਿ ਅਮਰੀਕਾ ਨਾਲ ਖੇਤੀ ਨੂੰ ਮਾਰਨ ਵਾਲਾ ਮੁਕਤ ਵਪਾਰ ਸਮਝੌਤਾ ਰੱਦ ਕਰੋ। ਜ਼ਮੀਨਾਂ ਖੋਹਣ ਵਾਲੀ ਲੈਂਡ ਪੂਲਿੰਗ ਨੀਤੀ ਰੱਦ ਕਰੋ। ਦਹਾਕਿਆਂ ਤੋਂ ਜ਼ਮੀਨ ਵਾਹ ਰਹੇ ਆਬਾਦਕਾਰਾਂ, ਮੁਜ਼ਾਰਿਆਂ ਨੂੰ ਜ਼ਮੀਨਾਂ ਦੇ ਪੱਕੇ ਮਾਲਕੀ ਹੱਕ ਦਿਓ, ਉਜਾੜਨਾ ਬੰਦ ਕਰੋ।ਸਾਰੇ ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਮਾਫ਼ ਕਰੋ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦਿਓ,ਪੰਜਾਬ ਲਈ ਕਾਰਪੋਰੇਟਾਂ ਵਿਰੋਧੀ,ਵਾਤਾਵਰਨ ਪੱਖੀ ਖੇਤੀ ਨੀਤੀ ਬਣਾਓ,ਕਿਸਾਨ ਆਗੂਆਂ ’ਤੇ ਪਾਏ ਸਾਰੇ ਝੂਠੇ ਕੇਸ, ਵਾਰੰਟ ਤੇ ਪੁਰਾਣੀ ਸਾਣਤ ਵਾਲੇ ਕੇਸ ਰੱਦ ਕਰੋ।ਸੰਘਰਸ਼ ਕਰਦੇ ਲੋਕਾਂ ’ਤੇ ਪੁਲਿਸ ਜ਼ਬਰ, ਝੂਠੇ ਮੁਕਾਬਲੇ ਤੇ ਕਾਲੇ ਕਾਨੂੰਨ ਬੰਦ ਕਰੋ।ਪਿਛਲੇ ਸਾਲ ਹੜ੍ਹਾਂ ’ਚ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿਓ ਤੇ ਦਰਿਆਵਾਂ ਦੀ ਸਫਾਈ, ਬੰਨ੍ਹ ਪੱਕੇ ਕਰੋ, ਬਿਜਲੀ ਬਿੱਲ,ਕਿਰਤ ਕੋਡ ਤੇ ਜੀ-ਰਾਮ-ਜੀ ਵਰਗੇ ਲੋਕ ਮਾਰੂ ਕਾਨੂੰਨ ਰੱਦ ਕਰੋ।ਤੇਲ, ਗੈਸ, ਡੀਜ਼ਲ ਦੀਆਂ ਕੀਮਤਾਂ ਘਟਾਓ, ਮਹਿੰਗਾਈ ’ਤੇ ਰੋਕ ਲਾਓ,ਵੱਡੀਆਂ ਕੰਪਨੀਆਂ ਤੇ ਜਗੀਰਦਾਰਾਂ ’ਤੇ ਟੈਕਸ ਲਾਓ, ਗਰੀਬ ਤੋਂ ਟੈਕਸ ਦਾ ਬੋਝ ਘਟਾਓ, ਸਰਕਾਰੀ ਜਾਇਦਾਦਾਂ ਵੇਚਣੀਆਂ ਬੰਦ ਕਰੋ। ਸਾਰੀਆਂ ਫਸਲਾਂ ’ਤੇ 32+50% ਨਾਲ ਐਮਐਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਓ ਤੇ ਸਸਤੇ ਰਾਸ਼ਨ ਵਾਲੀ ਪੀਡੀਐਸ ਪ੍ਰਣਾਲੀ ਲਾਗੂ ਕਰੋ,ਦਰਿਆਵਾਂ ਦੇ ਪਾਣੀਆਂ ਦਾ ਮਸਲਾ ਲੋਕਾਂ ’ਚ ਪਾਟਕ ਪਾ ਕੇ ਨਹੀਂ, ਭਾਈਚਾਰੇ ਨਾਲ ਹੱਲ ਕਰੋ ਤੇ ਪਾਣੀ ਕੰਪਨੀਆਂ ਹੱਥ ਵੇਚਣਾ ਬੰਦ ਕਰੋ!ਅੱਜ ਦੇ ਮੋਰਚੇ ਵਿੱਚ ਵੱਖ ਵੱਖ ਪਿੰਡਾਂ ਦੇ ਲੰਗਰ ਚੱਲ ਰਹੇ ਹਨ ਅੱਜ ਇਸ ਮੌਕੇ ਜਿਲਾ ਖਜਾਨਚੀ ਅਮਨਦੀਪ ਸਿੰਘ ਮਹਿਲਾ ਦਰਸ਼ਨ ਸਿੰਘ ਚੰਗਾਲੀਵਾਲਾ ਬਲਾਕ ਭਵਾਨੀਗੜ੍ਹ ਖਜਾਨਚੀ ਬਲਵਿੰਦਰ ਸਿੰਘ ਘਨੌੜ ਬਲਾਕ ਸੰਗਰੂਰ ਦੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਬਲਾਕ ਦਿੜਬਾ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾ ਬਲਾਕ ਸਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਬਲਾਕ ਲਹਿਰਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸੰਗਤਪੁਰਾ ਬਲਾਕ ਮੂਣਕ ਦੇ ਆਗੂ ਬੰਟੀ ਢੀਂਡਸਾ ਧੂਰੀ ਬਲਾਕ ਦੇ ਆਗੂ ਰਾਮ ਸਿੰਘ ਕੱਕੜਆਲ ਅਤੇ ਡੀ ਟੀ ਐਫ ਦੇ ਬਲਵੀਰ ਚੰਦ ਲੌਂਗੋਵਾਲ, ਸੁਖਵਿੰਦਰ ਸਿੰਘ ਢਿੱਲਵਾ ਸੂਬਾ ਕਨਵੀਨਰ,ਕੁਲਦੀਪ ਸਿੰਘ ਕੋਟ ਧਰਮੂ ਸੂਬਾ ਪ੍ਰਧਾਨ ਕਿਸਾਨ ਮਜ਼ਦੂਰ ਐਸੋਸੀਏਸ਼ਨ,ਟੋਲ ਪਲਾਜ਼ਾ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਭੱਟੀਆਲ ਡੀ ਟੀ ਐਫ ਦੇ ਆਗੂ ਝੂਜ਼ਾਰ ਸਿੰਘ ਲੌਂਗੋਵਾਲ, ਕਰੋਨਾ ਵਲੰਟੀਅਰ ਯੂਨੀਅਨ ਪੰਜਾਬ ਦੇ ਗੁਰਪਿਆਰ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਅਤੇ ਮਾਵਾਂ ਭੈਣਾਂ ਸ਼ਾਮਿਲ ਹੋਈਆ ।
Breaking News
- ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ
- ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ
- ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ
- ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਬੰਦ ਕਰੇ ਪੰਜਾਬ ਸਰਕਾਰ, ਡੀਏ ਸਮੇਤ ਸਾਰੀਆਂ ਮੰਗਾਂ ਤੁਰੰਤ ਮੰਨੇ : ਪ੍ਰੇਮ ਗੁਗਨਾਨੀ
- ਆਮ ਆਦਮੀ ਦੀ ਮਹਿੰਗਾਈ ਨੇ ਤੋੜੀ ਕਮਰ, ਦੁੱਧ 9 ਰੁਪਏ ਮਹਿੰਗਾ ਹੋਣ ਨਾਲ 100 ਰੁਪਏ ਤੋਂ ਹੋਇਆ ਪਾਰ
- ਚੌਥਾ ਦਰਜਾ ਮੁਲਾਜਮਾ ਨੇ ਰੈਲੀ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ
- ਸੂਬਾ ਕਮੇਟੀ ਦੇ ਸੱਦੇ ਤੇ ਡੀ.ਸੀ. ਦਫ਼ਤਰ ਸੰਗਰੂਰ ਵਿਖੇ ਅੱਜ ਤੋ ਪੱਕਾ ਮੋਰਚਾ ਹੋਇਆ ਸੁਰੂ
- ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ


