Close Menu
Rozana Desh PardeshRozana Desh Pardesh
    What's Hot

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) Instagram YouTube
    Breaking News
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    • मुख्यमंत्री की अध्यक्षता में राज्य स्तरीय सतर्कता एवं निगरानी समिति गठित – कृष्ण कुमार बेदी
    • कर्मचारियों की 12 मांगें मानी गईं, न्यायालय से जुड़े मामलों में निर्देशों के अनुरूप सरकार करेगी कार्रवाई – मुख्यमंत्री नायब सिंह सैनी
    Tuesday, September 1
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਦੇ ਵਿਰੋਧ ਵਿੱਚ ਕੀਤਾ ਗਿਆ ਰੋਸ ਪ੍ਰਦਸ਼ਨ
    Punjab

    ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਦੇ ਵਿਰੋਧ ਵਿੱਚ ਕੀਤਾ ਗਿਆ ਰੋਸ ਪ੍ਰਦਸ਼ਨ

    September 1, 20264 Mins Read
    Share Facebook Twitter Telegram Email WhatsApp

    ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ. ਵਿਭਾਗ ਵੱਲੋਂ ਅੱਜ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐਫ.ਆਈ.ਆਰ. ਦੇ ਵਿਰੋਧ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਜਾਤੀ ਭੇਦਭਾਵ ਅਤੇ ਦਲਿਤਾਂ ਉੱਤੇ ਹੋ ਰਹੇ ਜ਼ੁਲਮਾਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਚੁੱਪ ਕਰਵਾਉਣ ਲਈ ਬਦਲੇ ਦੀ ਰਾਜਨੀਤੀ ਕਰ ਰਹੀ ਹੈ।
    ਪੰਜਾਬ ਕਾਂਗਰਸ ਭਵਨ ਵਿੱਚ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਪੰਜਾਬ ਮੰਤਰੀ ਰਾਜ ਕੁਮਾਰ ਵੇਰਕਾ ਨੇ ਭਾਰਤੀ ਜਨਤਾ ਪਾਰਟੀ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਲੋਕਾਂ ਨੂੰ ਵੰਡਣ ਅਤੇ ਨਫ਼ਰਤ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਵੱਲੋਂ ਸਥਾਪਿਤ ਕੀਤੀਆਂ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਵੇਰਕਾ ਨੇ ਕਿਹਾ ਕਿ ਰਾਹੁਲ ਗਾਂਧੀ ਖ਼?ਲਾਫ਼ ਦਰਜ ਕੀਤੀ ਗਈ ਐਫ.ਆਈ.ਆਰ. ਭਾਜਪਾ ਦੀ ਬਦਲੇ ਦੀ ਰਾਜਨੀਤੀ ਅਤੇ ਡਰਾਉਣ-ਧਮਕਾਉਣ ਦੀ ਨੀਤੀ ਦੀ ਸਾਫ਼ ਮਿਸਾਲ ਹੈ। ਉਨ੍ਹਾਂ ਕਿਹਾ, “ਜਾਤੀ ਭੇਦਭਾਵ ਨੂੰ ਵਧਾਵਾ ਦੇਣ ਅਤੇ ਦਲਿਤਾਂ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਭਾਜਪਾ ਸਰਕਾਰ ਨੇ ਬੇਇਨਸਾਫ਼ੀ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਰਾਹੁਲ ਗਾਂਧੀ ਨੂੰ ਹੀ ਨਿਸ਼ਾਨਾ ਬਣਾਇਆ ਹੈ।”
    ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹਲਦਵਾਨੀ ਵਿੱਚ ਵਾਪਰੀ ਘਟਨਾ ਨੇ ਭਾਜਪਾ ਅਤੇ ਆਰ.ਐੱਸ.ਐੱਸ. ਦੀ ਦਲਿਤਾਂ ਪ੍ਰਤੀ ਸੋਚ ਨੂੰ ਸਾਹਮਣੇ ਲਿਆ ਦਿੱਤਾ ਹੈ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਕਥਿਤ ਤੌਰ ’ਤੇ ਉਸ ਥਾਂ ’ਤੇ ‘ਸ਼ੁੱਧੀਕਰਨ’ ਦੀ ਰਸਮ ਕੀਤੀ ਗਈ। ਇਹ ਸਿਰਫ਼ ਇਸ ਲਈ ਕੀਤਾ ਗਿਆ ਕਿਉਂਕਿ ਉੱਥੇ ਇੱਕ ਦਲਿਤ ਆਗੂ ਨੇ ਜਨ ਸਭਾ ਨੂੰ ਸੰਬੋਧਨ ਕੀਤਾ ਸੀ। ਵੇਰਕਾ ਨੇ ਕਿਹਾ, “ਇਹ ਸਿਰਫ਼ ਕਿਸੇ ਇੱਕ ਵਿਅਕਤੀ ਜਾਂ ਭਾਈਚਾਰੇ ਦਾ ਅਪਮਾਨ ਨਹੀਂ ਹੈ, ਸਗੋਂ ਇਹ ਬਾਬਾ ਸਾਹਿਬ ਅੰਬੇਡਕਰ, ਸੰਵਿਧਾਨ ਅਤੇ ਸਾਡੇ ਲੋਕਤੰਤਰ ਵਿੱਚ ਮੌਜੂਦ ਬਰਾਬਰੀ ਦੇ ਸਿਧਾਂਤ ਦਾ ਵੀ ਅਪਮਾਨ ਹੈ।”
    ਉਨ੍ਹਾਂ ਨੇ ਇਸ ਗੱਲ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਕਿ ਘਟਨਾ ਦੀ ਗੰਭੀਰਤਾ ਦੇ ਬਾਵਜੂਦ ਇਸ ਵਿੱਚ ਕਥਿਤ ਤੌਰ ’ਤੇ ਸ਼ਾਮਲ ਲੋਕਾਂ ਖ਼?ਲਾਫ਼ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ। ਇਸ ਦੀ ਬਜਾਏ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾਇਆ ਗਿਆ, ਜਿਨ੍ਹਾਂ ਨੇ ਇਸ ਮੁੱਦੇ ਨੂੰ ਮਜ਼ਬੂਤੀ ਨਾਲ ਚੁੱਕਿਆ ਅਤੇ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।
    ਉਨ੍ਹਾਂ ਕਿਹਾ ਕਿ ਜਿਹੜੀਆਂ ਪੁਰਾਣੀਆਂ ਰੂੜੀਵਾਦ ਸਮਾਜਿਕ ਸੋਚਾਂ ਨੇ ਸਦੀਆਂ ਤੱਕ ਦਲਿਤਾਂ ਅਤੇ ਔਰਤਾਂ ਨੂੰ ਬਰਾਬਰ ਦੇ ਹੱਕਾਂ ਅਤੇ ਇੱਜ਼ਤ ਤੋਂ ਵਾਂਝਾ ਰੱਖਿਆ, ਉਨ੍ਹਾਂ ਦੇ ਉਲਟ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਨੇ ਭਾਰਤ ਨੂੰ ਅਜਿਹਾ ਸੰਵਿਧਾਨ ਦਿੱਤਾ ਜੋ ਹਰ ਨਾਗਰਿਕ ਲਈ ਬਰਾਬਰੀ, ਇਨਸਾਫ਼, ਆਜ਼ਾਦੀ ਅਤੇ ਇੱਜ਼ਤ ਦੀ ਗਾਰੰਟੀ ਦਿੰਦਾ ਹੈ।
    ਉਨ੍ਹਾਂ ਕਿਹਾ, “ਬਾਬਾ ਸਾਹਿਬ ਅੰਬੇਡਕਰ ਦਾ ਸੰਵਿਧਾਨ ਹਜ਼ਾਰਾਂ ਸਾਲਾਂ ਤੋਂ ਚੱਲ ਰਹੇ ਸ਼ੋਸ਼ਣ ਅਤੇ ਭੇਦਭਾਵ ਖ਼ਿਲਾਫ਼ ਇੱਕ ਮਰਹਮ ਸੀ। ਅੱਜ ਭਾਜਪਾ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਜਿਹੜੇ ਲੋਕ ਕਥਿਤ ਤੌਰ ’ਤੇ ਜਾਤੀ ਭੇਦਭਾਵ ਕਰਦੇ ਹਨ, ਉਨ੍ਹਾਂ ਨੂੰ ਸੁਰੱਖਿਆ ਕਿਉਂ ਦਿੱਤੀ ਜਾ ਰਹੀ ਹੈ, ਜਦਕਿ ਰਾਹੁਲ ਗਾਂਧੀ ਨੂੰ ਅਜਿਹੀ ਬੇਇਨਸਾਫ਼ੀ ਖ਼ਿਲਾਫ਼ ਆਵਾਜ਼ ਚੁੱਕਣ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ?”
    ਭਾਜਪਾ ਦੇ ਦੋਹਰੇ ਮਾਪਦੰਡਾਂ ’ਤੇ ਸਖ਼ਤ ਇਤਰਾਜ਼ ਕਰਦਿਆਂ ਵਰਕਾ ਨੇ ਕਿਹਾ ਕਿ ਭਾਜਪਾ ਆਗੂਆਂ ਨੇ ਪਹਿਲਾਂ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼?ਲਾਫ਼ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਸੀ, ਪਰ ਭੇਦਭਾਵ ਵਾਲੀ ਕਾਰਵਾਈ ਕਰਨ ਦੇ ਦੋਸ਼ੀਆਂ ਖ਼ਿਲਾਫ਼ ਕੋਈ ਠੋਸ ਕਾਰਵਾਈ ਹੁੰਦੀ ਦਿਖਾਈ ਨਹੀਂ ਦਿੱਤੀ।
    ਉਨ੍ਹਾਂ ਕਿਹਾ, “ਦੂਜੇ ਪਾਸੇ, ਵਿਰੋਧੀ ਧਿਰ ਦੇ ਨੇਤਾ ਖ਼ਿਲਾਫ਼ ਸਿਰਫ਼ ਇਸ ਲਈ ਐਫ.ਆਈ.ਆਰ. ਦਰਜ ਕਰ ਦਿੱਤੀ ਗਈ ਕਿਉਂਕਿ ਉਨ੍ਹਾਂ ਨੇ ਇਸ ਮੁੱਦੇ ਖ਼ਿਲਾਫ਼ ਆਵਾਜ਼ ਚੁੱਕੀ। ਇਹ ਭਾਜਪਾ ਦੀ ਬਦਲੇ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਸਾਹਮਣੇ ਲਿਆਉਂਦਾ ਹੈ।”
    ਵੇਰਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਅਜਿਹੀਆਂ ਚਾਲਾਂ ਤੋਂ ਕਦੇ ਡਰਨ ਵਾਲੀ ਨਹੀਂ ਹੈ। ਉਨ੍ਹਾਂ ਕਿਹਾ, “ਕਾਂਗਰਸ ਪਾਰਟੀ ਬ੍ਰਿਟਿਸ਼ ਸਾਮਰਾਜ ਦੇ ਸਾਹਮਣੇ ਨਹੀਂ ਝੁਕੀ ਸੀ ਅਤੇ ਭਾਜਪਾ ਦੀਆਂ ਸਸਤੀਆਂ ਡਰਾਉਣ-ਧਮਕਾਉਣ ਵਾਲੀਆਂ ਚਾਲਾਂ ਅਤੇ ਸਿਆਸੀ ਬਦਲੇ ਦੀ ਰਾਜਨੀਤੀ ਅੱਗੇ ਵੀ ਚੁੱਪ ਨਹੀਂ ਬੈਠੇਗੀ।”
    ਪੰਜਾਬ ਕਾਂਗਰਸ ਦੇ ਐਸ.ਸੀ. ਵਿਭਾਗ ਨੇ ਸੰਵਿਧਾਨ ਦੀ ਰੱਖਿਆ ਕਰਨ ਅਤੇ ਅਨੁਸੂਚਿਤ ਜਾਤੀਆਂ (ਐਸ.ਸੀ.) ਸਮੇਤ ਸਮਾਜ ਦੇ ਹੋਰ ਵਾਂਝੇ ਵਰਗਾਂ ਦੇ ਹੱਕਾਂ ਅਤੇ ਇੱਜ਼ਤ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਦੁਹਰਾਈ।
    ਪਾਰਟੀ ਨੇ ਕਿਹਾ ਕਿ ਜਾਤੀ ਭੇਦਭਾਵ, ਬੇਇਨਸਾਫ਼ੀ ਅਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕਿਸੇ ਵੀ ਕੋਸ਼ਿਸ਼ ਖ਼?ਲਾਫ਼ ਉਹ ਸੜਕਾਂ ’ਤੇ ਅਤੇ ਲੋਕਤੰਤਰਿਕ ਸੰਸਥਾਵਾਂ ਦੇ ਅੰਦਰ ਆਪਣਾ ਸੰਘਰਸ਼ ਜਾਰੀ ਰੱਖੇਗੀ।
    ਕਾਂਗਰਸ ਆਗੂਆਂ ਨੇ ਮੰਗ ਕੀਤੀ ਕਿ ਸ੍ਰੀ ਰਾਹੁਲ ਗਾਂਧੀ ਖ਼?ਲਾਫ਼ ਦਰਜ ਕੀਤੀ ਗਈ ਐਫ.ਆਈ.ਆਰ. ਵਾਪਸ ਲਈ ਜਾਵੇ ਅਤੇ ਜਾਤੀ ਭੇਦਭਾਵ ਕਰਨ ਜਾਂ ਅਨੁਸੂਚਿਤ ਜਾਤੀ ਭਾਈਚਾਰੇ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਵਾਲੇ ਕਿਸੇ ਵੀ ਕੰਮ ਲਈ ਜ਼ਿੰਮੇਵਾਰ ਲੋਕਾਂ ਖ਼?ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026

    विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा

    September 1, 2026

    प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.