ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਜਿਲਜਾ ਕੋਆਰਡੀਨੇਸ਼ਨ ਕਮੇਟੀ ਖਰੜ ਵੱਲੋਂ ਮੁਲਾਜਮਾਂ ਅਤੇ ਪੈਨਸਨਰਾਂ ਦੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਖਰੜ ਦੇ ਦਫਤਰ ਅੱਗੇ ਰੋਸ ਮੁਜਾਹਰਾ ਕੀਤਾ ਗਿਆ। ਇਸ ਮੌਕੇ ਕੋਆਰਡੀਨੇਸ਼ਨ ਕਮੇਟੀ ਦੇ ਆਗੂ ਰਵਿੰਦਰ ਸਿੰਘ ਪੱਪੀ, ਸੰਜੀਵ ਕੁਮਾਰ, ਹਰਜੀਤ ਸਿੰਘ ਬਸੋਤਾ, ਹਰਕਿ?ਰਸਨ ਸਿੰਘ, ਰਣਵੀਰ ਸਿੰਘ, ਸੁਖਦੀਪ ਸਿੰਘ, ਰਣਜੋਧ ਸਿੰਘ, ਅਜਮੇਰ ਸਿੰਘ ਲੌਗੀਆ ਅਤੇ ਚਰਨਜੀਤ ਸਿੰਘ ਸਮੇਤ ਹੋਰ ਆਗੂ ਤੇ ਮੁਲਾਜਮ ਹਾਜਰ ਸਨ। ਆਗੂਆਂ ਨੇ ਕਿਹਾ ਕਿ 27 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਸੂਬਾਈ ਸਾਂਝੀ ਤਾਲਮੇਲ ਕਮੇਟੀ ਨੂੰ ਪਿਛਲੇ ਮਹੀਨੇ ਚੰਡੀਗੜ ਵਿਖੇ ਲਗਾਏ ਧਰਨੇ ਦੌਰਾਨ ਪੰਜਾਬ ਭਵਨ ਵਿੱਚ ਮੀਟਿੰਗ ਕਰਨ ਦਾ ਸਮਾਂ ਦਿੱਤਾ ਗਿਆ ਸੀ। ਉਨਾਂ ਦੱਸਿਆ ਕਿ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਇਸ ਦਾ ਸਥਾਨ ਬਦਲ ਕੇ ਪੀਏਯੂ ਕੰਪਲੈਕਸ, ਜਲੰਧਰ ਕਰ ਦਿੱਤਾ ਗਿਆ। ਆਗੂਆਂ ਅਨੁਸਾਰ ਮੀਟਿੰਗ ਵਾਲੇ ਦਿਨ ਮੁੱਖ ਮੰਤਰੀ ਵੱਲੋਂ ਮੀਟਿੰਗ ਕਰਨ ਦੀ ਬਜਾਏ ਇਹ ਕਿਹਾ ਗਿਆ ਕਿ ਗੱਲਬਾਤ ਅਤੇ ਹੜਤਾਲ ਇਕੱਠੇ ਨਹੀਂ ਚੱਲ ਸਕਦੇ। ਆਗੂਆਂ ਨੇ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਪੰਜਾਬ ਵੱਲੋਂ ਮੁੱਖ ਮੰਤਰੀ ਵੱਲੋਂ ਮੀਟਿੰਗ ਤੋਂ ਪਿੱਛੇ ਹਟਣ ਦੇ ਵਿਰੋਧ ਵਿੱਚ ਦਿੱਤੇ ਪ੍ਰੋਗਰਾਮ ਤਹਿਤ ਅੱਜ ਦਾ ਰੋਸ ਮੁਜਾਹਰਾ ਮੁਹਾਲੀ ਵਿੱਚ ਕੀਤਾ ਗਿਆ ਹੈ। ਉਨਾਂ ਕਿਹਾ ਕਿ 30 ਅਗਸਤ ਨੂੰ ਲੁਧਿਆਣਾ ਵਿਖੇ ਹੋਈ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਨੂੰ ਮੁਹਾਲੀ ਜਿਲੇ ਵਿੱਚ ਪੂਰਨ ਰੂਪ ਵਿੱਚ ਲਾਗੂ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਮੁਲਾਜਮਾਂ ਅਤੇ ਪੈਨਸਨਰਾਂ ਦੀਆਂ ਮੁੱਖ ਮੰਗਾਂ ਵਿੱਚ ਪੈਂਡਿੰਗ 18 ਫੀਸਦੀ ਡੀਏ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਪੈਨਸਨਰਾਂ ਲਈ 2.59 ਦਾ ਗੁਣਾਂਕ ਲਾਗੂ ਕਰਨਾ, ਕੱਚੇ ਮੁਲਾਜਮਾਂ ਨੂੰ ਪੱਕਾ ਕਰਨਾ, 17 ਜੁਲਾਈ 2020 ਦਾ ਪੱਤਰ ਰੱਦ ਕਰਨਾ, ਮਾਣ-ਭੱਤਾ ਵਰਕਰਾਂ ਲਈ ਘੱਟੋ-ਘੱਟ ਉਜਰਤਾਂ ਲਾਗੂ ਕਰਨਾ ਅਤੇ ਪੇਂਡੂ ਭੱਤੇ ਸਮੇਤ 37 ਭੱਤਿਆਂ ਨੂੰ ਮੁੜ ਬਹਾਲ ਕਰਨਾ ਸਾਮਲ ਹਨ।
ਉਨਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜਮਾਂ ਅਤੇ ਪੈਨਸਨਰਾਂ ਦੀਆਂ ਜਾਇਜ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸੰਘਰਸ ਨੂੰ ਹੋਰ ਤੇਜ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਗੁਲਜੀਤ ਸਿੰਘ ਰਵੀ ਕੁਮਾਰ, ਧਰਮ ਸਿੰਘ, ਨਵਦੀਪ ਚੌਧਰੀ, ਵੇਦ ਪ੍ਰਕਾਸ, ਦਰਸ਼ਨ ਸਿੰਘ, ਮਨਜੀਤ ਸਿੰਘ, ਰਾਜਿੰਦਰ ਸਿੰਘ, ਸਰਬਜੀਤ ਕੌਰ, ਪਰਮਜੀਤ ਕੌਰ, ਗੀਤਾ ਰਾਣੀ, ਰਣਵੀਰ ਕੌਰ, ਗੁਰਵਿੰਦਰ ਸਿੰਘ, ਤਰਨਜੀਤ ਸਿੰਘ, ਹਸਾਮ ਸਿੰਘ, ਗੁਣਵੰਤ ਸਿੰਘ, ਹਰਿੰਦਰ ਸਿੰਘ, ਰਜੇਸ਼ ਕੁਮਾਰ, ਮਨਜੀਤ ਸਿੰਘ, ਆਰ ਕੇ, ਅੰਮ੍ਰਿਤਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੁਲਾਜਮ ਹਾਜ਼ਰ ਸਨ।
Breaking News
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार
- मुख्यमंत्री की अध्यक्षता में राज्य स्तरीय सतर्कता एवं निगरानी समिति गठित – कृष्ण कुमार बेदी
- कर्मचारियों की 12 मांगें मानी गईं, न्यायालय से जुड़े मामलों में निर्देशों के अनुरूप सरकार करेगी कार्रवाई – मुख्यमंत्री नायब सिंह सैनी


