Close Menu
Rozana Desh PardeshRozana Desh Pardesh
    What's Hot

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) Instagram YouTube
    Breaking News
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    • मुख्यमंत्री की अध्यक्षता में राज्य स्तरीय सतर्कता एवं निगरानी समिति गठित – कृष्ण कुमार बेदी
    • कर्मचारियों की 12 मांगें मानी गईं, न्यायालय से जुड़े मामलों में निर्देशों के अनुरूप सरकार करेगी कार्रवाई – मुख्यमंत्री नायब सिंह सैनी
    Tuesday, September 1
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ
    Punjab

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 20264 Mins Read
    Share Facebook Twitter Telegram Email WhatsApp

    ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਸੰਗਰੂਰ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਸੰਗਰੂਰ ਵਿਖੇ ਮੋਰਚਾ ਤੀਜੇ ਦਿਨ ਵੀ ਜਾਰੀ ਇਸ ਮੌਕੇ ਆਗੂਆਂ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਵਾਰਤਾ ਰੱਦ ਕਰਵਾਉਣ,ਸਾਮਰਾਜੀ ਮੁਲਕਾਂ ਨਾਲ ਕੀਤੀਆਂ ਲੋਕ ਵਿਰੋਧੀ ਸੰਧੀਆਂ ਰੱਦ ਕਰਵਾਉਣ,ਲੈਂਡ ਪੂਲਿੰਗ ਨੀਤੀ,ਕਰਜ਼ਾ ਮੁਕਤੀ, ਕਾਰਪੋਰੇਟ ਘਰਾਣਿਆਂ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਬੰਦ ਕਰਵਾਉਣ,ਜਮੀਨਾਂ ਦੀ ਮਾਲਕੀ ਬਣਾਉਣ ਅਤੇ ਬਚਾਉਣ ਸਮੇਤ ਕਿਸਾਨਾਂ ਮਜਦੂਰਾਂ ਦੀਆਂ ਭਖਦੀਆਂ ਮੰਗਾਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬੇ ਵਿੱਚ ਦਰਜਨਾਂ ਜ਼ਿਲਾ ਹੈਡਕੁਆਟਰਾਂ ਤੇ ਅਣਮਿੱਥੇ ਸਮੇਂ ਲਈ ਪੱਕੇ ਮੋਰਚੇ ਚੱਲ ਰਹੇ ਹਨ ।ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭਟਾਲ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਜਿਲਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਜ਼ਿਲਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਜ਼ਿਲ੍ਹਾ ਖਜਾਨਚੀ ਅਮਨਦੀਪ ਸਿੰਘ ਮਹਿਲਾਂ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸਾਡੇ ਦੇਸ਼ ਦੇ ਹਾਕਮ ਸਾਮਰਾਜ ਮੁਲਕਾਂ ਦੇ ਦਬਾਅ ਤਹਿਤ ਉਹਨਾਂ ਦੀਆਂ ਨੀਤੀਆਂ ਲਾਗੂ ਕਰਕੇ ਕਿਸਾਨਾਂ ਦੀਆਂ ਉਪਜਾਊ ਜਮੀਨਾਂ, (ਸਿਹਤ ਸਿੱਖਿਆ, ਰੇਲਵੇ ਤੇ ਹੋਰ ਆਵਾਜਾਈ ਦੇ ਅਦਾਰੇ )ਆਦਿ ਜਨਤਕ ਅਦਾਰਿਆਂ ਸਮੇਤ ਦੇਸ਼ ਦੇ ਮਾਲ ਖਜਾਨੇ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰਨ ਲਈ ਨਿਤ ਨਵੇਂ ਕਾਨੂੰਨ ਘੜ ਰਹੀਆਂ ਹਨ ਅਤੇ ਇਹਨਾਂ ਦੀ ਰਾਖੀ ਲਈ ਸੰਘਰਸ਼ ਕਰ ਰਹੇ ਦੇਸ਼ ਦੇ ਲੋਕਾਂ ਤੇ ਜਬਰ ਢਾਹਿਆ ਜਾ ਰਿਹਾ ਹੈ। ਦੇਸ਼ ਦੇ ਲੋਕਾਂ ਨੂੰ ਸੁਖ ਸਹੂਲਤਾਂ ਦੇਣ ਦੀ ਬਜਾਏ ਉਹਨਾਂ ਦੀਆਂ ਘਰੇਲੂ, ਖੇਤੀ ਤੇ ਹੋਰ ਨਿੱਤ ਵਰਤੋਂ ਦੀਆਂ ਵਸਤਾਂ ਤੇ ਟੈਕਸ ਲਾ ਕੇ ਮਹਿੰਗਾਈ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਸਿਰ ਕਰਜੇ ਵੱਧ ਰਹੇ ਹਨ ਪਰ ਵੱਡੀਆਂ ਕੰਪਨੀਆਂ ਦੇ ਕਰਜੇ ਵੱਟੇ ਖਾਤੇ ਪਾਏ ਜਾ ਰਹੇ ਹਨ। ਅੱਜ ਮੋਰਚੇ ਦੀ ਸਟੇਜ ਤੋਂ ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਵਾਰਤਾ ਰੱਦ ਕਰੋ। ਸਭਨਾਂ ਸਾਮਰਾਜੀ ਮੁਲਕਾਂ ਨਾਲ ਕੀਤੇ ਹੋਏ ਮੁਕਤ ਵਪਾਰ ਸਮਝੌਤੇ ਰੱਦ ਕਰੋ,ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਦੀ ਵਿਉਂਤ ਰੱਦ ਕਰੋ,ਆਬਾਦਕਾਰਾਂ, ਸਾਬਕਾ ਮੁਜਾਰੇ ਕਿਸਾਨਾਂ ਸਮੇਤ ਦਹਾਕਿਆਂ ਤੋਂ ਕਾਸ਼ਤਕਾਰ ਤੁਰੇ ਆ ਰਹੇ ਕਿਸਾਨਾਂ ਖੇਤ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿਓ,ਕਿਸਾਨਾਂ, ਖੇਤ ਮਜ਼ਦੂਰਾਂ ਤੇ ਹੋਰਨਾਂ ਦਿਹਾੜੀਦਾਰ ਕਿਰਤੀਆਂ ਦੇ ਸਾਰੇ ਕਰਜ਼ੇ ਖਤਮ ਕਰੋ। ਖੁਦਕੁਸ਼ੀ ਪੀੜਿਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦਿਓ,ਕਿਸਾਨਾਂ, ਖੇਤ ਮਜ਼ਦੂਰ, ਵਾਤਾਵਰਨ ਪੱਖੀ ਅਤੇ ਕਾਰਪੋਰੇਟਾਂ ਤੇ ਜਗੀਰਦਾਰਾਂ ਵਿਰੋਧੀ ਪੰਜਾਬ ਦੀ ਖੇਤੀ ਨੀਤੀ ਬਣਾਓ ਤੇ ਲਾਗੂ ਕਰੋ,ਸੰਘਰਸ਼ਾਂ ਦੌਰਾਨ ਕਿਸਾਨ ਆਗੂਆਂ/ਵਰਕਰਾਂ ’ਤੇ ਪਾਏ ਸਾਰੇ ਝੂਠੇ ਕੇਸ ਅਤੇ ਪਰਾਲੀ ਸਾੜਨ ਦੇ ਦਰਜ ਕੀਤੇ ਕੇਸ ਰੱਦ ਕਰੋ, ਸੂਬੇ ਅੰਦਰ ਸੰਘਰਸ਼ ਕਰਦੇ ਲੋਕਾਂ ’ਤੇ ਜਬਰ ਢਾਉਣਾ ਬੰਦ ਕਰੋ। ਸੰਘਰਸ਼ ਕਰਨ ਦੇ ਜਮਹੂਰੀ ਹੱਕ ਦੀ ਜਾਮਨੀ ਕਰੋ। ਝੂਠੇ ਪੁਲਿਸ ਮੁਕਾਬਲਿਆਂ ਨਾਲ ਜਮਹੂਰੀ ਤੇ ਮਨੁੱਖੀ ਅਧਿਕਾਰਾਂ ਦਾ ਦਮਨ ਬੰਦ ਕਰੋ। ਸਾਰੇ ਜਾਬਰ ਕਾਲੇ ਕਾਨੂੰਨ ਰੱਦ ਕਰੋ,ਪਿਛਲੇ ਸਾਲ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਕਾਸ਼ਤਕਾਰਾਂ ਨੂੰ ਦਿਓ, ਹੜ੍ਹਾਂ ਦੀ ਰੋਕਥਾਮ ਲਈ ਡਰੇਨਾਂ-ਨਾਲਿਆਂ ਦੀ ਸਫ਼ਾਈ ਤੋਂ ਲੈ ਕੇ ਬੰਨ੍ਹ ਮਜਬੂਤ ਕਰਨ ਤੇ ਬੱਜਟ ਰਕਮਾਂ ਜਟਾਉਣ ਵਰਗੇ ਲੋੜੀਂਦੇ ਕਦਮ ਫੌਰੀ ਚੁੱਕੋ,ਬਿਜਲੀ ਬਿੱਲ, ਬੀਜ ਬਿੱਲ, ਕਿਰਤ ਕੋਡ ਤੇ ਜੀ ਰਾਮ ਜੀ ਵਰਗੇ ਨਵੇਂ ਲੋਕ ਦੋਖੀ ਕਾਨੂੰਨ ਰੱਦ ਕਰੋ,ਮਹਿੰਗਾਈ ਵਧਾਉਣ ਦੇ ਸਾਰੇ ਕਦਮ ਰੋਕੋ, ਤੇਲ, ਗੈਸ, ਖੰਡ, ਖਾਦਾਂ ਤੇ ਹੋਰਨਾਂ ਕੀਮਤਾਂ ’ਚ ਕੀਤੇ ਵਾਧੇ ਵਾਪਸ ਲਓ,ਬਹੁ ਕੌਮੀ ਸਾਮਰਾਜੀ ਕੰਪਨੀਆਂ, ਵੱਡੇ ਸਰਮਾਏਦਾਰਾਂ ਤੇ ਜਗੀਰਦਾਰਾਂ ’ਤੇ ਭਾਰੀ ਟੈਕਸ ਲਾਓ। ਲੋਕਾਂ ਤੋਂ ਟੈਕਸਾਂ ਦਾ ਭਾਰ ਘਟਾਓ੍ਟ ਸਰਕਾਰੀ ਜਾਇਦਾਦਾਂ ਵੇਚਣਾ ਬੰਦ ਕਰੋ,ਸਾਰੀਆਂ ਫਸਲਾਂ ’ਤੇ ਸੀ 2+50% ਫਾਰਮੂਲੇ ਨਾਲ ਐਮ ਐਸ ਪੀ ਦੀ ਗਰੰਟੀ ਦਾ ਕਾਨੂੰਨ ਬਣਾਉ। ਸਰਬ ਵਿਆਪਕ ਜਨਤਕ ਵੰਡ ਪ੍ਰਣਾਲੀ ਨੂੰ ਲਾਗੂ ਕਰੋ,ਦਰਿਆਈ ਪਾਣੀਆਂ ਦੀ ਵੰਡ ਦਾ ਰੱਟਾ ਕੌਮਾਂਤਰੀ ਅਸੂਲਾਂ ਅਨੁਸਾਰ ਤੇ ਲੋਕਾਂ ’ਚ ਸਦਭਾਵਨਾ ਕਾਇਮ ਰੱਖਣ ਦੀ ਪਹੁੰਚ ਨਾਲ ਹੱਲ ਕਰੋ। ਸੌੜੀਆਂ ਵੋਟ ਗਿਣਤੀਆਂ ਤਹਿਤ ਇਸ ਨੂੰ ਇਲਾਕਾਈ ਤੇ ਫਿਰਕੂ ਪਾਟਕਾਂ ਦਾ ਹੱਥਾ ਬਣਾਉਣਾ ਬੰਦ ਕਰੋ। ਦੇਸ਼ ਭਰ ਅੰਦਰ ਪਾਣੀ ਦੇ ਸੋਮਿਆਂ ਨੂੰ ਕੰਪਨੀਆਂ ਹਵਾਲੇ ਕਰਨ ਦੀ ਨੀਤੀ ਰੱਦ ਕਰੋ ਤੇ ਇਸ ਕੁਦਰਤੀ ਦਾਤ ਦੀ ਸੰਭਾਲ ਲਈ ਬੱਜਟ ਯਕੀਨੀ ਬਣਾਓ। ਬੁਲਾਰਿਆਂ ਨੇ ਥਾਂ ਥਾਂ ਡਰੋਨਾ ਜਾਂ ਹੋਰ ਢੰਗਾਂ ਰਾਹੀਂ ਕੀਤੇ ਜਾ ਰਹੇ ਸਰਵੇ ਸਬੰਧੀ ਪੰਜਾਬ ਸਰਕਾਰ ਨੂੰ ਨੀਤੀ ਬਿਆਨ ਜਾਰੀ ਕਰਨ ਦੀ ਮੰਗ ਕੀਤੀ ਵਰਨਾ ਸਰਵੇ ਕਰਨ ਆਏ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ। ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਪੰਜਾਬ ਸਰਕਾਰ ਵਲੋਂ ਆਪਣਾਏ ਅੜੀਅਲ ਰਵਈਏ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਸਰਕਾਰ ਆਪਣਾ ਅੜੀਅਲ ਰਵਈਆ ਛੱਡ ਕੇ ਗੱਲਬਾਤ ਰਾਹੀਂ ਉਹਨਾਂ ਦੀਆਂ ਮੰਗਾਂ ਮਸਲਿਆਂ ਦਾ ਹੱਲ ਕਰੇ ਅਤੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 4 ਸਤੰਬਰ ਦਾ ਦਿਨ ਸੰਘਰਸ਼ ਕਰਦੇ ਕੁੱਲ ਮੁਲਾਜ਼ਮਾਂ ਦੇ ਨਾਮ ਮੋਰਚੇ ਦੀ ਸਟੇਜ ਦੀ ਕਾਰਵਾਈ ਮੁਲਾਜ਼ਮ ਸਾਥੀਆਂ ਨੂੰ ਸਮਾਈ ਜਾਵੇਗੀ ਜਿਸ ਵਿੱਚ ਵੱਡੀ ਗਿਣਤੀ ਮੁਲਾਜ਼ਮ ਅਤੇ ਸਾਰੇ ਸੰਘਰਸ਼ੀ ਲੋਕ ਪਹੁੰਚਣਗੇ।ਅੱਜ ਦੇ ਮੌਕੇ ਵੱਖ-ਵੱਖ ਜਿਲ੍ਹਾ ਅਤੇ ਬਲਾਕਾਂ ਦੇ ਆਗੂ ਦਰਸ਼ਨ ਸਿੰਘ ਚੰਗਾਲੀ ਵਾਲਾ ਸੁਨਾਮ ਬਲਾਕ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦਿੜਬਾ ਬਲਾਕ ਦੇ ਖਜਾਨਚੀ ਜਗਦੀਪ ਸਿੰਘ ਸਿੰਘ ਮਹਿਲਾਂ ਭਵਾਨੀਗੜ ਬਲਾਕ ਦੇ ਜਰਨਲ ਸਕੱਤਰ ਜਸਵੀਰ ਸਿੰਘ ਗੱਗੜਪੁਰ , ਸੰਗਰੂਰ ਬਲਾਕ ਦੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ, ਧੂਰੀ ਬਲਾਕ ਦੇ ਦਰਸ਼ਨ ਸਿੰਘ ਕਿਲਾ ਹਕੀਮਾ,ਲਹਿਰਾ ਬਲਾਕ ਦੇ ਬਹਾਦਰ ਸਿੰਘ ਭਟਾਲ,ਸੁਨਾਮ ਬਲਾਕ ਦੇ ਸੁਖਪਾਲ ਸਿੰਘ ਮਾਣਕ, ਲਹਿਰਾ ਬਲਾਕ ਦੇ ਆਗੂ ਬਲਵਿੰਦਰ ਸਿੰਘ ਮਨਿਆਣਾ, ਸਾਂਝਾ ਦਿਵਅੰਗ ਮੋਰਚਾ ਪੰਜਾਬ ਦੇ ਆਗੂ ਗੁਰਬਾਜ ਸਿੰਘ ਮਹਿਲਾ ਆਗੂ ਕਰਮਜੀਤ ਕੌਰ ਭਿੰਡਰਾਂ, ਮਨਜੀਤ ਕੌਰ ਤੋਲਾਵਾਲ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਤੇ ਭੈਣਾਂ ਸ਼ਾਮਿਲ ਹੋਈਆਂ।

    Share. Facebook Twitter Pinterest Email WhatsApp

    Related Posts

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026

    ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਖਰੜ ਅੱਗੇ ਰੋਸ ਮੁਜਾਹਰਾ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026

    विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा

    September 1, 2026

    प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.