Close Menu
Rozana Desh PardeshRozana Desh Pardesh
    What's Hot

    ਮੁਲਾਜਮਾਂ ਤੇ ਪੈਨਸਨਰਾਂ ਵੱਲੋਂ ਵਲੋਂ ਖਰੜ ਐਸ.ਡੀ.ਐਮ. ਦਫਤਰ ਅੱਗੇ ਫੂਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ

    September 2, 2026

    ਮਜੀਠੀਆ ਪਹਿਲਾਂ ਆਪਣੀ ਅਥਾਹ ਦੌਲਤ ਦਾ ਹਿਸਾਬ ਦੇਵੇ, ਫਿਰ ਦੂਜਿਆਂ ’ਤੇ ਉਂਗਲ ਚੁੱਕੇ: ਬਲਤੇਜ ਸਿੰਘ ਪੰਨੂ

    September 2, 2026

    ਸਿਆਸੀ ਸਹਿ ਤੇ ਕਿਸਾਨਾਂ ਦੀ ਜਮੀਨ ਉਪਰ ਨਜਾਇਜ਼ ਕਬਜਾ ਕਰਨ ਦੇ ਮਾਮਲੇ ’ਚ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਧਰਨਾ

    September 2, 2026
    Facebook X (Twitter) Instagram YouTube
    Breaking News
    • ਮੁਲਾਜਮਾਂ ਤੇ ਪੈਨਸਨਰਾਂ ਵੱਲੋਂ ਵਲੋਂ ਖਰੜ ਐਸ.ਡੀ.ਐਮ. ਦਫਤਰ ਅੱਗੇ ਫੂਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ
    • ਮਜੀਠੀਆ ਪਹਿਲਾਂ ਆਪਣੀ ਅਥਾਹ ਦੌਲਤ ਦਾ ਹਿਸਾਬ ਦੇਵੇ, ਫਿਰ ਦੂਜਿਆਂ ’ਤੇ ਉਂਗਲ ਚੁੱਕੇ: ਬਲਤੇਜ ਸਿੰਘ ਪੰਨੂ
    • ਸਿਆਸੀ ਸਹਿ ਤੇ ਕਿਸਾਨਾਂ ਦੀ ਜਮੀਨ ਉਪਰ ਨਜਾਇਜ਼ ਕਬਜਾ ਕਰਨ ਦੇ ਮਾਮਲੇ ’ਚ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਧਰਨਾ
    • ਐਸ.ਸੀ., ਬੀ.ਸੀ. ਲੈਕਚਰਾਰ ਸਿੱਧੀ ਭਰਤੀ ਵਿੱਚ ਰਿਜਰਵੇਸ਼ਨ ਕੋਟਾ ਨਾ ਦੇਣ ਤੇ ਕੀਤਾ ਰੋਸ ਪ੍ਰਦਰਸ਼ਨ
    • ਬੇਕਸੂਰ ਲੋਕਾਂ ’ਤੇ ਝੂਠੇ ਕੇਸ ਦਰਜ਼ ਕਰਨੇ ਆਪ ਸਰਕਾਰ ਦੀ ਬੁਖ਼ਲਾਹਟ ਦੀ ਨਿਸ਼ਾਨੀ : ਮੋਹਿਤ ਮਹਿੰਦਰਾ
    • ਅਮਰੀਕਾ ਬੁੱਕ ਆਫ਼ ਵਰਲਡ ਰਿਕਾਰਡਜ਼ ਵਿੱਚ ਡਾ. ਸਵਰਾਜ ਗਰੋਵਰ ਦਾ ਨਾਮ ਦਰਜ ਅੰਮ੍ਰਿਤਸਰ, 2 ਸਤੰਬਰ (ਰਾਜੇਸ਼ ਡੈਨੀ)
    • ਪ੍ਰਤਾਪ ਬਾਜਵਾ ਦੇ ਸਰਕਾਰ ’ਤੇ ਤਿੱਖੇ ਹਮਲੇ, ਮੁਲਾਜ਼ਮਾਂ ਦੇ ਬਕਾਏ ਤੋਂ ਈਡੀ ਦੇ ਪੱਤਰਾਂ ਤੱਕ ਚੁੱਕੇ ਸਵਾਲ
    • 1984 ਦੇ ਕਤਲੇਆਮ ਪੀੜਤਾਂ ਦੇ ਮੁਆਵਜ਼ੇ ਨੂੰ ਲੈ ਕੇ ‘ਆਪ’ ’ਤੇ ਵਰ੍ਹੇ ਐਚਐਸ ਫੂਲਕਾ ਕਿਹਾ- ਪੀੜਤਾਂ ਨੂੰ ਸਿਆਸੀ ਤੌਰ ’ਤੇ ਵਰਤਿਆ ਗਿਆ
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ : ਸੀਐਮ ਮਾਨ
    Punjab

    ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ : ਸੀਐਮ ਮਾਨ

    September 2, 20266 Mins Read
    Share Facebook Twitter Telegram Email WhatsApp

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰਾਂ ’ਤੇ ਤਿੱਖੇ ਹਮਲੇ ਕਰਦਿਆਂ ਕਾਂਗਰਸ ਅਤੇ ਅਕਾਲੀ ਦਲ ’ਤੇ ਪੰਜਾਬ ਨੂੰ ਸਿਉਂਕ ਵਾਂਗ ਅੰਦਰੋਂ ਖੋਖਲਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੂਬੇ ਨੂੰ ਲੁੱਟਣ ਲਈ ਇਕ ਵਾਰ ਫਿਰ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਪਿਆ ਹੈ। ਮੋਹਾਲੀ ਦੇ ਖਰੜ ਹਲਕੇ ਵਿੱਚ ’ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸੱਤਾ ਹਥਿਆਉਣ ਲਈ ਲੜ ਰਹੀ ਹੈ, ਜਦਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੰਭਾਲ, ਸੜਕਾਂ, ਬਿਜਲੀ ਅਤੇ ਪਾਣੀ ਮੁਹੱਈਆ ਕਰਵਾਉਣ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ,”ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਦਿੱਤੀ ਵੋਟ ਸਾਰੀਆਂ ਲੋਕ-ਭਲਾਈ ਸਕੀਮਾਂ ਨੂੰ ਬੰਦ ਕਰਵਾ ਦੇਵੇਗੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਵਿਰੋਧੀ ਪਾਰਟੀਆਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਵਿਰੁੱਧ ਬਹੁਤ ਪਾਪ ਕੀਤੇ ਹਨ ਅਤੇ ਲੋਕ ਇਸ ਵਾਰ ਉਨ੍ਹਾਂ ਦੀ ਸਿਆਸੀ ਹੋਂਦ ਮਿਟਾ ਦੇਣਗੇ।
    ਇੱਥੇ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਇੱਕ ਆਮ ਪਰਿਵਾਰ ਤੋਂ ਹਾਂ ਅਤੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਿਹਾ ਹਾਂ। ਇਹ ਨੇਤਾ ਹਮੇਸ਼ਾ ਮੰਨਦੇ ਸਨ ਕਿ ਸੂਬੇ ’ਤੇ ਰਾਜ ਕਰਨਾ ਉਨ੍ਹਾਂ ਦਾ ਰੱਬੀ ਹੱਕ ਹੈ, ਜਿਸ ਕਾਰਨ ਉਹ ਇਹ ਬਰਦਾਸ਼ਤ ਨਹੀਂ ਕਰ ਪਾ ਰਹੇ ਕਿ ਇੱਕ ਆਮ ਆਦਮੀ ਸੂਬੇ ਨੂੰ ਸੁਚੱਜੇ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਨੇ ਲੰਮੇ ਸਮੇਂ ਤੱਕ ਲੋਕਾਂ ਨੂੰ ਮੂਰਖ ਬਣਾਇਆ, ਪਰ ਹੁਣ ਲੋਕ ਉਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆ ਰਹੇ।’
    ਅਕਾਲੀ ਲੀਡਰਸ਼ਿਪ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ, ‘ਜਿਸ ਅਕਾਲੀ ਲੀਡਰਸ਼ਿਪ ਨੇ ਸੂਬੇ ਭਰ ਵਿੱਚ ਬੇਅਦਬੀ ਕਰਵਾਈ, ਦੋਸ਼ੀਆਂ ਨਾਲ ਜੁੜੇ ਸਬੂਤਾਂ ਨੂੰ ਖ਼ਤਮ ਕੀਤਾ, ਨਿਰਦੋਸ਼ਾਂ ’ਤੇ ਗੋਲੀਬਾਰੀ ਦੇ ਹੁਕਮ ਦਿੱਤੇ ਅਤੇ ਹੋਰ ਕਈ ਪਾਪ ਕੀਤੇ, ਉਹ ਅੱਜ ਸੂਬੇ ਵਿੱਚ ਮੁੜ ਸੱਤਾ ਵਿੱਚ ਆਉਣ ਲਈ ਤੜਫ ਰਹੀ ਹੈ।’
    ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਅਕਾਲੀ ਲੀਡਰਸ਼ਿਪ ਸੂਬੇ ਨੂੰ ਲੁੱਟਣ ਲਈ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੇ ਮਾਰ ਰਹੀ ਹੈ, ਪਰ ਪੰਜਾਬ ਦੇ ਸੂਝਵਾਨ ਲੋਕ ਉਨ੍ਹਾਂ ਨੂੰ ਇੱਕ ਵਾਰ ਫਿਰ ਰੱਦ ਕਰਨਗੇ। ‘ਸੂਬੇ ਦੇ ਸੂਝਵਾਨ ਲੋਕ ਉਨ੍ਹਾਂ ਨੂੰ ਮੁੜ ਬਾਹਰ ਦਾ ਰਸਤਾ ਦਿਖਾਉਣਗੇ। ਪੰਜਾਬੀ ਅਕਾਲੀਆਂ ਅਤੇ ਭਾਜਪਾ ਨੂੰ ਉਨ੍ਹਾਂ ਦੇ ਪੰਜਾਬ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਪਾਪਾਂ ਕਾਰਨ ਸਿਆਸੀ ਗੁੰਮਨਾਮੀ ਵਿੱਚ ਭੇਜ ਦੇਣਗੇ।’
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਵਾਰ-ਵਾਰ ਮਿਲੀ ਹਾਰ ਤੋਂ ਬੁਖਲਾ ਕੇ ਅਕਾਲੀ ਹੁਣ ਲੋਕਾਂ ਨੂੰ ਗੁੰਮਰਾਹ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੇ ਹਨ। ‘ਉਹ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ’ਤੇ ਹੋਏ ਹਮਲੇ ਤੋਂ ਹਮਦਰਦੀ ਬਟੋਰ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਵੀ ਕਰ ਰਹੇ ਹਨ। ਉਹ ਅਸਲ ਵਿੱਚ ਪੰਜਾਬ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਆਪਣੇ ਪਾਪਾਂ ਦੀ ਸਜ਼ਾ ਭੁਗਤ ਰਹੇ ਹਨ ਅਤੇ ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰ ਸਕਦੇ।’
    ਵਿਰੋਧੀ ਨੇਤਾਵਾਂ ’ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ, ‘ਕੁਝ ਨੇਤਾ ਰਾਹੁਲ ਦੇ ਕੋਟੇ ਤੋਂ ਹਨ, ਕੁਝ ਮੋਦੀ ਦੇ ਅਤੇ ਕੁਝ ਅਮਿਤ ਸ਼ਾਹ ਦੇ ਕੋਟੇ ਤੋਂ ਹਨ, ਜਦਕਿ ਮੈਂ ਆਮ ਆਦਮੀ ਦੇ ਕੋਟੇ ਤੋਂ ਹਾਂ।’
    ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਨੇ ਕਈ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹਨ, ਜਿਸ ਕਾਰਨ ਪੰਜਾਬ ਦੇ ਲੋਕ ਉਨ੍ਹਾਂ ਦੀ ਸਰਕਾਰ ਨੂੰ ਪਿਆਰ ਕਰਦੇ ਹਨ। ‘ਸਾਡੀ ਸਰਕਾਰ ਨੇ ਕਈ ਕਲਿਆਣਕਾਰੀ ਸਕੀਮਾਂ ਸ਼ੁਰੂ ਕੀਤੀਆਂ ਹਨ, ਜਿਸ ਕਾਰਨ ਸੂਬੇ ਦੇ ਲੋਕ ਮੈਨੂੰ ਪਿਆਰ ਕਰਦੇ ਹਨ। ਮੈਂ ਲੋਕਾਂ ਨੂੰ ਸੁਚੇਤ ਕਰਦਾ ਹਾਂ ਕਿ ਜੇਕਰ ਕੋਈ ਹੋਰ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਮੇਰੀ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਸਕੀਮਾਂ ਨੂੰ ਬੰਦ ਕਰ ਦੇਵੇਗੀ।’
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਉਨ੍ਹਾਂ ਨੇਤਾਵਾਂ ਨੂੰ ਪਹਿਲਾਂ ਹੀ ਰੱਦ ਕਰ ਦਿੱਤਾ ਹੈ ਜੋ ਆਪਣੇ ਸੱਤਾ ਦੇ ਸਾਲਾਂ ਦੌਰਾਨ ਆਲੀਸ਼ਾਨ ਮਹਿਲਾਂ ਵਿੱਚ ਰਹੇ ਅਤੇ ਕਦੇ ਆਮ ਜਨਤਾ ਦੀ ਪ੍ਰਵਾਹ ਨਹੀਂ ਕੀਤੀ। ‘ਜਿਹੜੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਸੂਬੇ ’ਤੇ ਰਾਜ ਕਰਨਗੇ, ਲੋਕਾਂ ਨੇ ਉਨ੍ਹਾਂ ਨੂੰ ਸਿਆਸੀ ਗੁੰਮਨਾਮੀ ਵਿੱਚ ਭੇਜ ਦਿੱਤਾ ਹੈ। ਇੱਕ ਕਮੇਟੀ ਬਣਾਉਣ ਲਈ ਪੰਜ ਮੈਂਬਰ ਵੀ ਨਹੀਂ ਲੱਭ ਪਾ ਰਹੇ। ਸੂਬੇ ਦੇ ਬਹਾਦਰ ਲੋਕਾਂ ਨੇ ਅਜਿਹੇ ਭ੍ਰਿਸ਼ਟ ਅਤੇ ਹੰਕਾਰੀ ਨੇਤਾਵਾਂ ਨੂੰ ਉਨ੍ਹਾਂ ਦੇ ਮਾੜੇ ਕਾਰਨਾਮਿਆਂ ਲਈ ਕਰਾਰਾ ਸਬਕ ਸਿਖਾਇਆ ਹੈ।’
    ਕਾਂਗਰਸ ਪਾਰਟੀ ਦੀ ਅੰਦਰੂਨੀ ਫੁੱਟ ’ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ, ‘ਜਿੱਥੇ ਉਹ ਆਪਣੇ ਸਿਆਸੀ ਹਿੱਤਾਂ ਲਈ ਸੱਤਾ ਖ਼ਾਤਰ ਲੜ ਰਹੇ ਹਨ, ਉੱਥੇ ਹੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਮਿਹਨਤ ਕਰ ਰਹੀ ਹੈ। ਅਜਿਹੇ ਮੌਕਾਪ੍ਰਸਤ ਨੇਤਾਵਾਂ ਦੇ ਮੁਕਾਬਲੇ, ਅਸੀਂ ਆਪਸ ਵਿੱਚ ਨਹੀਂ ਲੜਦੇ ਸਗੋਂ ਰੰਗਲਾ ਪੰਜਾਬ ਬਣਾਉਣ ਲਈ ਅਣਥੱਕ ਯਤਨ ਕਰ ਰਹੇ ਹਾਂ।’
    ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਸੂਬੇ ਦੇ ਖ਼ਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਕਰ ਰਹੀ ਹੈ। ‘ਸੂਬੇ ਦੇ 90 ਫੀਸਦੀ ਤੋਂ ਵੱਧ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਇੱਥੋਂ ਤੱਕ ਕਿ ਕਿਸਾਨਾਂ ਨੂੰ ਵੀ ਅੱਜ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਕਿ ਪਹਿਲਾਂ ਕਦੇ ਨਹੀਂ ਹੋਇਆ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਸੀ ਅਤੇ ਉਨ੍ਹਾਂ ਦੀ ਭਲਾਈ ’ਤੇ ਸਹੀ ਢੰਗ ਨਾਲ ਖ਼ਰਚ ਕੀਤਾ ਜਾ ਰਿਹਾ ਸੀ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ।’
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ’ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਅਜਿਹੀ ਸਕੀਮ ਹੈ ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਬੀਮਾ ਕਵਰੇਜ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਇਆ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਮੂਹ ਪਰਿਵਾਰਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਹੁਣ ਤੱਕ ਵੱਡੀ ਗਿਣਤੀ ਵਿੱਚ ਲੋਕ ਇਸ ਸਕੀਮ ਤਹਿਤ ਮੁਫ਼ਤ ਇਲਾਜ ਦਾ ਲਾਭ ਉਠਾ ਚੁੱਕੇ ਹਨ।”
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 1,587 ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ, ਜੋ ਹੁਣ ਤੱਕ ਇਸ ਤੋਂ ਵਾਂਝੇ ਰਹੇ ਸੀ। ਇਹ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨਾ ਯਕੀਨੀ ਬਣਾਉਣ ਲਈ 7,200 ਕਰੋੜ ਰੁਪਏ ਖ਼ਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਮੇਰੇ ਅਹੁਦਾ ਸੰਭਾਲਣ ਤੋਂ ਬਾਅਦ ਨਹਿਰੀ ਸਿੰਜਾਈ ਅਧੀਨ ਰਕਬਾ 26 ਫੀਸਦ ਤੋਂ ਵੱਧ ਕੇ 80 ਫੀਸਦ ਹੋ ਗਿਆ ਹੈ। ਸਾਲ 2022 ਵਿੱਚ ਸਿਰਫ਼ 20.89 ਲੱਖ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲਦਾ ਸੀ, ਜਦਕਿ ਅੱਜ ਨਹਿਰੀ ਸਿੰਜਾਈ ਅਧੀਨ ਇਹ ਰਕਬਾ ਵਧ ਕੇ 60.30 ਲੱਖ ਏਕੜ ਹੋ ਗਿਆ ਹੈ।”
    ਉਨ੍ਹਾਂ ਕਿਹਾ ਕਿ ਸੂਬੇ ਦੇ ਵਸਨੀਕਾਂ ਦੀ ਸਹੂਲਤ ਲਈ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਅਤੇ ਅੱਪਗ੍ਰੇਡੇਸ਼ਨ ਕੀਤੀ ਜਾ ਰਹੀ ਹੈ। ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹੋਰ ਹਾਜ਼ਰ ਸਨ।

    Share. Facebook Twitter Pinterest Email WhatsApp

    Related Posts

    ਮੁਲਾਜਮਾਂ ਤੇ ਪੈਨਸਨਰਾਂ ਵੱਲੋਂ ਵਲੋਂ ਖਰੜ ਐਸ.ਡੀ.ਐਮ. ਦਫਤਰ ਅੱਗੇ ਫੂਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ

    September 2, 2026

    ਮਜੀਠੀਆ ਪਹਿਲਾਂ ਆਪਣੀ ਅਥਾਹ ਦੌਲਤ ਦਾ ਹਿਸਾਬ ਦੇਵੇ, ਫਿਰ ਦੂਜਿਆਂ ’ਤੇ ਉਂਗਲ ਚੁੱਕੇ: ਬਲਤੇਜ ਸਿੰਘ ਪੰਨੂ

    September 2, 2026

    ਸਿਆਸੀ ਸਹਿ ਤੇ ਕਿਸਾਨਾਂ ਦੀ ਜਮੀਨ ਉਪਰ ਨਜਾਇਜ਼ ਕਬਜਾ ਕਰਨ ਦੇ ਮਾਮਲੇ ’ਚ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਧਰਨਾ

    September 2, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਮੁਲਾਜਮਾਂ ਤੇ ਪੈਨਸਨਰਾਂ ਵੱਲੋਂ ਵਲੋਂ ਖਰੜ ਐਸ.ਡੀ.ਐਮ. ਦਫਤਰ ਅੱਗੇ ਫੂਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ

    September 2, 2026

    ਮਜੀਠੀਆ ਪਹਿਲਾਂ ਆਪਣੀ ਅਥਾਹ ਦੌਲਤ ਦਾ ਹਿਸਾਬ ਦੇਵੇ, ਫਿਰ ਦੂਜਿਆਂ ’ਤੇ ਉਂਗਲ ਚੁੱਕੇ: ਬਲਤੇਜ ਸਿੰਘ ਪੰਨੂ

    September 2, 2026

    ਸਿਆਸੀ ਸਹਿ ਤੇ ਕਿਸਾਨਾਂ ਦੀ ਜਮੀਨ ਉਪਰ ਨਜਾਇਜ਼ ਕਬਜਾ ਕਰਨ ਦੇ ਮਾਮਲੇ ’ਚ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਧਰਨਾ

    September 2, 2026

    ਐਸ.ਸੀ., ਬੀ.ਸੀ. ਲੈਕਚਰਾਰ ਸਿੱਧੀ ਭਰਤੀ ਵਿੱਚ ਰਿਜਰਵੇਸ਼ਨ ਕੋਟਾ ਨਾ ਦੇਣ ਤੇ ਕੀਤਾ ਰੋਸ ਪ੍ਰਦਰਸ਼ਨ

    September 2, 2026

    ਬੇਕਸੂਰ ਲੋਕਾਂ ’ਤੇ ਝੂਠੇ ਕੇਸ ਦਰਜ਼ ਕਰਨੇ ਆਪ ਸਰਕਾਰ ਦੀ ਬੁਖ਼ਲਾਹਟ ਦੀ ਨਿਸ਼ਾਨੀ : ਮੋਹਿਤ ਮਹਿੰਦਰਾ

    September 2, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਮੁਲਾਜਮਾਂ ਤੇ ਪੈਨਸਨਰਾਂ ਵੱਲੋਂ ਵਲੋਂ ਖਰੜ ਐਸ.ਡੀ.ਐਮ. ਦਫਤਰ ਅੱਗੇ ਫੂਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ

    September 2, 2026

    ਮਜੀਠੀਆ ਪਹਿਲਾਂ ਆਪਣੀ ਅਥਾਹ ਦੌਲਤ ਦਾ ਹਿਸਾਬ ਦੇਵੇ, ਫਿਰ ਦੂਜਿਆਂ ’ਤੇ ਉਂਗਲ ਚੁੱਕੇ: ਬਲਤੇਜ ਸਿੰਘ ਪੰਨੂ

    September 2, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.