ਸਾਬਕਾ ਪੰਜਾਬ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਫਾਂਸੀ ਦੀ ਸਜ਼ਾ ਪ੍ਰਾਪਤ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ ਆਪਰੇਸ਼ਨ ਹੁਣ ਪੀਜੀਆਈ ਚੰਡੀਗੜ੍ਹ ਵਿਖੇ ਹੋਵੇਗਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਆਪਰੇਸ਼ਨ ਕਰਵਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਬਲਵੰਤ ਸਿੰਘ ਰਾਜੋਆਣਾ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਵੱਲੋਂ ਆਪਣੀਆਂ ਅੱਖਾਂ ਨਾਲ ਸਬੰਧਤ ਸਮੱਸਿਆ ਦੇ ਇਲਾਜ ਅਤੇ ਆਪਰੇਸ਼ਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਗਿਆ ਸੀ। ਪਟੀਸ਼ਨ ਰਾਹੀਂ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਦੀਆਂ ਅੱਖਾਂ ਦਾ ਲੋੜੀਂਦਾ ਆਪਰੇਸ਼ਨ ਪਟਿਆਲਾ ਵਿੱਚ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਵੇ।
ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਸਿਹਤ ਅਤੇ ਅੱਖਾਂ ਦੀ ਜਾਂਚ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਅਦਾਲਤ ਨੂੰ ਦੱਸਿਆ ਗਿਆ ਕਿ ਉਨ੍ਹਾਂ ਦਾ ਚੈੱਕਅਪ ਪੀਜੀਆਈ ਚੰਡੀਗੜ੍ਹ ਵਿਖੇ ਕਰਵਾਇਆ ਜਾ ਚੁੱਕਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਸਬੰਧਤ ਪੱਖਾਂ ਤੋਂ ਇਹ ਵੀ ਪੁੱਛਿਆ ਕਿ ਜਦੋਂ ਅੱਖਾਂ ਦੀ ਜਾਂਚ ਪੀਜੀਆਈ ਚੰਡੀਗੜ੍ਹ ਵਿਖੇ ਹੋ ਚੁੱਕੀ ਹੈ ਤਾਂ ਆਪਰੇਸ਼ਨ ਪਟਿਆਲਾ ਵਿੱਚ ਕਰਵਾਉਣ ਦੀ ਲੋੜ ਕਿਉਂ ਪੈ ਰਹੀ ਹੈ?
ਮਾਮਲੇ ਦੀ ਸੁਣਵਾਈ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਅਤੇ ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ ਆਪਰੇਸ਼ਨ ਪੀਜੀਆਈ ਚੰਡੀਗੜ੍ਹ ਵਿਖੇ ਕਰਵਾਉਣ ਦੇ ਆਦੇਸ਼ ਜਾਰੀ ਕੀਤੇ। ਹੁਣ ਉਨ੍ਹਾਂ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਲਿਆਂਦਾ ਜਾਵੇਗਾ ਅਤੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦੀਆਂ ਅੱਖਾਂ ਦਾ ਆਪਰੇਸ਼ਨ ਕੀਤਾ ਜਾਵੇਗਾ।
Breaking News
- ਮੁਲਾਜਮਾਂ ਤੇ ਪੈਨਸਨਰਾਂ ਵੱਲੋਂ ਵਲੋਂ ਖਰੜ ਐਸ.ਡੀ.ਐਮ. ਦਫਤਰ ਅੱਗੇ ਫੂਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ
- ਮਜੀਠੀਆ ਪਹਿਲਾਂ ਆਪਣੀ ਅਥਾਹ ਦੌਲਤ ਦਾ ਹਿਸਾਬ ਦੇਵੇ, ਫਿਰ ਦੂਜਿਆਂ ’ਤੇ ਉਂਗਲ ਚੁੱਕੇ: ਬਲਤੇਜ ਸਿੰਘ ਪੰਨੂ
- ਸਿਆਸੀ ਸਹਿ ਤੇ ਕਿਸਾਨਾਂ ਦੀ ਜਮੀਨ ਉਪਰ ਨਜਾਇਜ਼ ਕਬਜਾ ਕਰਨ ਦੇ ਮਾਮਲੇ ’ਚ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਧਰਨਾ
- ਐਸ.ਸੀ., ਬੀ.ਸੀ. ਲੈਕਚਰਾਰ ਸਿੱਧੀ ਭਰਤੀ ਵਿੱਚ ਰਿਜਰਵੇਸ਼ਨ ਕੋਟਾ ਨਾ ਦੇਣ ਤੇ ਕੀਤਾ ਰੋਸ ਪ੍ਰਦਰਸ਼ਨ
- ਬੇਕਸੂਰ ਲੋਕਾਂ ’ਤੇ ਝੂਠੇ ਕੇਸ ਦਰਜ਼ ਕਰਨੇ ਆਪ ਸਰਕਾਰ ਦੀ ਬੁਖ਼ਲਾਹਟ ਦੀ ਨਿਸ਼ਾਨੀ : ਮੋਹਿਤ ਮਹਿੰਦਰਾ
- ਅਮਰੀਕਾ ਬੁੱਕ ਆਫ਼ ਵਰਲਡ ਰਿਕਾਰਡਜ਼ ਵਿੱਚ ਡਾ. ਸਵਰਾਜ ਗਰੋਵਰ ਦਾ ਨਾਮ ਦਰਜ ਅੰਮ੍ਰਿਤਸਰ, 2 ਸਤੰਬਰ (ਰਾਜੇਸ਼ ਡੈਨੀ)
- ਪ੍ਰਤਾਪ ਬਾਜਵਾ ਦੇ ਸਰਕਾਰ ’ਤੇ ਤਿੱਖੇ ਹਮਲੇ, ਮੁਲਾਜ਼ਮਾਂ ਦੇ ਬਕਾਏ ਤੋਂ ਈਡੀ ਦੇ ਪੱਤਰਾਂ ਤੱਕ ਚੁੱਕੇ ਸਵਾਲ
- 1984 ਦੇ ਕਤਲੇਆਮ ਪੀੜਤਾਂ ਦੇ ਮੁਆਵਜ਼ੇ ਨੂੰ ਲੈ ਕੇ ‘ਆਪ’ ’ਤੇ ਵਰ੍ਹੇ ਐਚਐਸ ਫੂਲਕਾ ਕਿਹਾ- ਪੀੜਤਾਂ ਨੂੰ ਸਿਆਸੀ ਤੌਰ ’ਤੇ ਵਰਤਿਆ ਗਿਆ


