ਐੱਸ.ਸੀ./ਬੀ. ਸੀ.ਅਧਿਆਪਕ ਯੂਨੀਪੰਜਾਬ ਵੱਲੋਂ 1013 ਲੈਕਚਰਾਰ ਸਿੱਧੀ ਭਰਤੀ ਵਿੱਚ ਐੱਸ.ਸੀ. (25%)ਅਤੇ ਬੀ.ਸੀ. (12%) ਵਰਗ ਬਣਦਾ ਰਾਖਵਾਂ ਕੋਟਾ ਨਾ ਦੇਣ ਦੇ ਰੋਸ ਵਜੋਂ ਜਿਲ੍ਹਾ ਪਟਿਆਲਾ ਦੇ ਡੀਸੀ ਦਫ਼ਤਰ ਅੱਗੇ ਭਲਾਈ ਮੰਤਰੀ,ਸਿੱਖਿਆ ਮੰਤਰੀ,ਭਲਾਈ ਸਕੱਤਰ ਅਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕ ਕੇ ਜੋਰਦਾਰ ਰੋਸ ਮੁਜਾ?ਹਰਾ ਕੀਤਾ ਗਿਆ। ਜਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਗੁਰੂ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਰਾਖਵਾਂਕਰਨ ਵਿਰੋਧੀ ਮਾਨਸਿਕਤਾ ਤਹਿਤ 1013 ਲੈਕਚਰਾਰ ਸਿੱਧੀ ਭਰਤੀ ਵਿੱਚ ਬਣਦਾ ਰਾਖਵਾਂ ਕੋਟਾ ਨਹੀਂ ਦਿੱਤਾ ਗਿਆ।ਇਸ ਮਸਲੇ ਦੇ ਸੁਖਾਵੇਂ ਹੱਲ ਲਈ ਸਟੇਟ ਕਮੇਟੀ ਵੱਲੋਂ ਪ੍ਰਿੰਸੀਪਲ ਸਕੱਤਰ ਭਲਾਈ ਵੀ ਕੇ ਮੀਣਾ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ। ਇਨਾਂ ਮੀਟਿੰਗਾਂ ਵਿੱਚ ਆਗੂਆਂ ਵੱਲੋਂ ਤੱਥਾਂ ਸਹਿਤ ਸਿੱਧ ਕੀਤਾ ਗਿਆ ਸਬੂਤ ਦੇ ਕੇ ਪੱਖ ਰੱਖਿਆ ਕਿ ਵੱਖ-ਵੱਖ ਵਿਸਿ?ਆਂ ਵਿੱਚ ਆਪਣੀ ਮੈਰਿਟ ਦੇ ਅਧਾਰ ਤੇ ਭਰਤੀ ਹੋਏ ਐੱਸ ਸੀ, ਬੀ ਸੀ ਉਮੀਦਵਾਰਾਂ ਨੂੰ ਹੀ ਰੋਸਟਰ ਨੁਕਤਿਆਂ ਤੇ ਲਗਾਇਆ ਗਿਆ ਹੈ ਜੋ ਰਾਖਵਾਂਕਰਨ ਨੀਤੀ,ਆਰ.ਕੇ ਸੱਭਰਵਾਲ ਕੇਸ,ਭਲਾਈ ਵਿਭਾਗ ਦੀਆਂ 10/7/1995 ਦੀਆਂ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਹੈ।ਇਸ ਤੋਂ ਵੀ ਅੱਗੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਭਲਾਈ ਵਿਭਾਗ਼ ਦੇ ਡਾਇਰੈਕਟਰ ਤੇ ਸਪੈਸ਼ਲ ਸਕੱਤਰ ਦੀ ਮੀਟਿੰਗ ’ਚ ਕਿਹਾ ਤੇ ਮੰਨਿਆ ਕਿ ਸਾਡੇ ਕੋਲ ਰਿਕਾਰਡ ਪੂਰਾ ਨਹੀਂ ਹੈ ਤਾਂ ਸਵਾਲ ਪੈਦਾ ਹੁੰਦਾ ਹੈ ਕਿ ਅਧੂਰੇ ਰਿਕਾਰਡ ਦੇ ਅਧਾਰ ਤੇ ਰਾਖਵਾਂ ਕੋਟਾ ਜ਼ੀਰੋ ਕਿਵੇਂ ਦਿਖਾ ਦਿੱਤਾ ਗਿਆ? ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਰਾਖਵਾਂਕਰਨ ਨੂੰ ਸਹੀ ਢੰਗ ਨਾਲ ਲਾਗੂ ਕਰਾਉਣ, ਰੋਸਟਰ ਰਜਿਸਟਰ ਸਹੀ ਬਣਾਉਣ ਤੇ ਨਿਯਮਾਂ ਅਨੁਸਾਰ ਜਾਂਚ ਕਰਕੇ ਨਿਰੀਖਣ ਰਿਪੋਰਟ ਤਿਆਰ ਕਰਨ ਲਈ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਹੀਂ ਨਿਭਾਈ ਜਾ ਰਹੀ। ਜਿਸ ਦੇ ਰੋਸ ਵਜੋਂ ਅੱਜ ਜਿਲਾ ਪੱਧਰ ਤੇ ਸਮੁੱਚੇ ਪੰਜਾਬ ਵਿੱਚ ਭਲਾਈ ਮੰਤਰੀ ਡਾਕਟਰ ਬਲਜੀਤ ਕੌਰ , ਸਿੱਖਿਆ ਮੰਤਰੀ ਹਰਜੋਤ ਬੈਂਸ, ਭਲਾਈ ਸਕੱਤਰ ਵੀ ਕੇ ਮੀਣਾ, ਅਤੇ ਸਿੱਖਿਆ ਸਕੱਤਰ ਸੋਨਾਲੀ ਗਿਰੀ ਦੇ ਪੁਤਲੇ ਫੂਕੇ ਗਏ ਹਨ। ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਰਾਖਵਾਂਕਰਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 1013 ਲੈਕਚਰਾਰ ਭਰਤੀ ਵਿੱਚ ਬਣਦਾ ਰਾਖਵਾਂ ਕੋਟਾ ਦੇਣ ਬਾਰੇ ਤੁਰੰਤ ਸੋਧ ਪੱਤਰ ਜਾਰੀ ਕੀਤਾ ਜਾਵੇ ਤਾਂ ਜੋ ਐੱਸ.ਸੀ., ਬੀ.ਸੀ. ਵਰਗ ਦੇ ਲੋਕਾਂ ਨੂੰ ਇਨਸਾਫ਼ ਮਿਲ ਸਕੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੌਰਾਨ ਪ੍ਰਦਰਸ਼ਨ ਕਾਰੀਆਂ ਨੇ ਮੁੱਖ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਵੀ ਐਸ.ਡੀ.ਐਮ. ਗੁਰਦੇਵ ਸਿੰਘ ਧੰਮ ਨੂੰ ਸੌਂਪਿਆ ਗਿਆ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਆਗੂ ਜਗਤਾਰ ਸਿੰਘ ਜੱਗੀ ਨਾਭਾ ਜਨਰਲ ਸਕੱਤਰ ਐੱਸ ਸੀ/ ਬੀ ਸੀ ਅਧਿਆਪਕ ਯੂਨੀਅਨ ਪਟਿਆਲਾ, ਸੁਖਪਾਲ ਸਿੰਘ ਸਟੇਟ ਕਮੇਟੀ ਮੈਂਬਰ, ਦਰਸ਼ਨ ਸਿੰਘ ਮੈਣ , ਸੁਖਪਾਲ ਸਿੰਘ ਦਫ਼ਤਰੀ ਵਾਲਾ , ਗੁਰਪਾਲ ਸਿੰਘ ਨੇ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ।
Breaking News
- ਮੁਲਾਜਮਾਂ ਤੇ ਪੈਨਸਨਰਾਂ ਵੱਲੋਂ ਵਲੋਂ ਖਰੜ ਐਸ.ਡੀ.ਐਮ. ਦਫਤਰ ਅੱਗੇ ਫੂਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ
- ਮਜੀਠੀਆ ਪਹਿਲਾਂ ਆਪਣੀ ਅਥਾਹ ਦੌਲਤ ਦਾ ਹਿਸਾਬ ਦੇਵੇ, ਫਿਰ ਦੂਜਿਆਂ ’ਤੇ ਉਂਗਲ ਚੁੱਕੇ: ਬਲਤੇਜ ਸਿੰਘ ਪੰਨੂ
- ਸਿਆਸੀ ਸਹਿ ਤੇ ਕਿਸਾਨਾਂ ਦੀ ਜਮੀਨ ਉਪਰ ਨਜਾਇਜ਼ ਕਬਜਾ ਕਰਨ ਦੇ ਮਾਮਲੇ ’ਚ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਧਰਨਾ
- ਐਸ.ਸੀ., ਬੀ.ਸੀ. ਲੈਕਚਰਾਰ ਸਿੱਧੀ ਭਰਤੀ ਵਿੱਚ ਰਿਜਰਵੇਸ਼ਨ ਕੋਟਾ ਨਾ ਦੇਣ ਤੇ ਕੀਤਾ ਰੋਸ ਪ੍ਰਦਰਸ਼ਨ
- ਬੇਕਸੂਰ ਲੋਕਾਂ ’ਤੇ ਝੂਠੇ ਕੇਸ ਦਰਜ਼ ਕਰਨੇ ਆਪ ਸਰਕਾਰ ਦੀ ਬੁਖ਼ਲਾਹਟ ਦੀ ਨਿਸ਼ਾਨੀ : ਮੋਹਿਤ ਮਹਿੰਦਰਾ
- ਅਮਰੀਕਾ ਬੁੱਕ ਆਫ਼ ਵਰਲਡ ਰਿਕਾਰਡਜ਼ ਵਿੱਚ ਡਾ. ਸਵਰਾਜ ਗਰੋਵਰ ਦਾ ਨਾਮ ਦਰਜ ਅੰਮ੍ਰਿਤਸਰ, 2 ਸਤੰਬਰ (ਰਾਜੇਸ਼ ਡੈਨੀ)
- ਪ੍ਰਤਾਪ ਬਾਜਵਾ ਦੇ ਸਰਕਾਰ ’ਤੇ ਤਿੱਖੇ ਹਮਲੇ, ਮੁਲਾਜ਼ਮਾਂ ਦੇ ਬਕਾਏ ਤੋਂ ਈਡੀ ਦੇ ਪੱਤਰਾਂ ਤੱਕ ਚੁੱਕੇ ਸਵਾਲ
- 1984 ਦੇ ਕਤਲੇਆਮ ਪੀੜਤਾਂ ਦੇ ਮੁਆਵਜ਼ੇ ਨੂੰ ਲੈ ਕੇ ‘ਆਪ’ ’ਤੇ ਵਰ੍ਹੇ ਐਚਐਸ ਫੂਲਕਾ ਕਿਹਾ- ਪੀੜਤਾਂ ਨੂੰ ਸਿਆਸੀ ਤੌਰ ’ਤੇ ਵਰਤਿਆ ਗਿਆ


