ਮੁਲਾਜਮ ਅਤੇ ਪੈਨਸਨਰ ਸਾਂਝਾ ਮੰਚ/ਫਰੰਟ ਵੱਲੋਂ ਲਏ ਗਏ ਸੂਬਾ ਪੱਧਰੀ ਫੈਸਲੇ ਤਹਿਤ ਅੱਜ ਪੰਜਾਬ ਦੇ ਸਮੂਹ ਐਸ.ਡੀ.ਐਮ. ਦਫਤਰ ਅੱਗੇ ਪੰਜਾਬ ਸਰਕਾਰ ਦੇ ਪੁਤਲੇ ਅਤੇ ਮੁਲਾਜਮਾਂ ਵਿਰੁੱਧ ਜਾਰੀ ਕੀਤੇ ਪੱਤਰਾਂ ਦੀਆਂ ਕਾਪੀਆਂ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ।
ਇਸੇ ਤਹਿਤ ਖਰੜ ਵਿਖੇ ਐਸ.ਡੀ.ਐਮ. ਦਫਤਰ ਦੇ ਸਾਹਮਣੇ ਮੁਲਾਜਮਾਂ ਅਤੇ ਪੈਨਸਨਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਪੈਨਸਨਰਜ ਵੈਲਫੇਅਰ ਐਸੋਸੀਏਸ਼ਨ ਪੰਜਾਬ ਯੂਨਿਟ ਖਰੜ ਦੇ ਪ੍ਰਧਾਨ ਮੰਗਤ ਖਾਂ, ਰਣਧੀਰ ਸਿੰਘ ਭਜੋਲੀ ਮੀਤ ਪ੍ਰਧਾਨ, ਹਰਵਿੰਦਰ ਸਿੰਘ, ਸੰਤੋਖ ਸਿੰਘ ਬੈਨੀਪਾਲ, ਪ੍ਰੀਤਮ ਸਿੰਘ ਸਾਬਕਾ ਰਜਿਸਟਰਾਰ, ਜਸਵੰਤ ਸਿੰਘ ਕੈਸੀਅਰ, ਵਿਨੋਦ ਕੁਮਾਰ ਸ਼ਰਮਾ, ਗੁਰਨੇਕ ਸਿੰਘ ਪੰਜਾਬ ਰੋਡਵੇਜ ਜਨਕ ਸਿੰਘ ਰਸਨਹੇੜੀ, ਗੁਰਮੁੱਖ ਸਿੰਘ, ਮਨਜੀਤ ਸਿੰਘ ਸਿਵਲ ਸਕੱਤਰੇਤ, ਰਜਿੰਦਰ ਸਿੰਘ ਅਤੇ ਬਾਬੂ ਸਿੰਘ ਪਮੋਰ ਜਿਲਾ ਜਨਰਲ ਸਕੱਤਰ ਆਦਿ ਸਾਮਲ ਹੋਏ।
Breaking News
- ਮੁਲਾਜਮਾਂ ਤੇ ਪੈਨਸਨਰਾਂ ਵੱਲੋਂ ਵਲੋਂ ਖਰੜ ਐਸ.ਡੀ.ਐਮ. ਦਫਤਰ ਅੱਗੇ ਫੂਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ
- ਮਜੀਠੀਆ ਪਹਿਲਾਂ ਆਪਣੀ ਅਥਾਹ ਦੌਲਤ ਦਾ ਹਿਸਾਬ ਦੇਵੇ, ਫਿਰ ਦੂਜਿਆਂ ’ਤੇ ਉਂਗਲ ਚੁੱਕੇ: ਬਲਤੇਜ ਸਿੰਘ ਪੰਨੂ
- ਸਿਆਸੀ ਸਹਿ ਤੇ ਕਿਸਾਨਾਂ ਦੀ ਜਮੀਨ ਉਪਰ ਨਜਾਇਜ਼ ਕਬਜਾ ਕਰਨ ਦੇ ਮਾਮਲੇ ’ਚ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਧਰਨਾ
- ਐਸ.ਸੀ., ਬੀ.ਸੀ. ਲੈਕਚਰਾਰ ਸਿੱਧੀ ਭਰਤੀ ਵਿੱਚ ਰਿਜਰਵੇਸ਼ਨ ਕੋਟਾ ਨਾ ਦੇਣ ਤੇ ਕੀਤਾ ਰੋਸ ਪ੍ਰਦਰਸ਼ਨ
- ਬੇਕਸੂਰ ਲੋਕਾਂ ’ਤੇ ਝੂਠੇ ਕੇਸ ਦਰਜ਼ ਕਰਨੇ ਆਪ ਸਰਕਾਰ ਦੀ ਬੁਖ਼ਲਾਹਟ ਦੀ ਨਿਸ਼ਾਨੀ : ਮੋਹਿਤ ਮਹਿੰਦਰਾ
- ਅਮਰੀਕਾ ਬੁੱਕ ਆਫ਼ ਵਰਲਡ ਰਿਕਾਰਡਜ਼ ਵਿੱਚ ਡਾ. ਸਵਰਾਜ ਗਰੋਵਰ ਦਾ ਨਾਮ ਦਰਜ ਅੰਮ੍ਰਿਤਸਰ, 2 ਸਤੰਬਰ (ਰਾਜੇਸ਼ ਡੈਨੀ)
- ਪ੍ਰਤਾਪ ਬਾਜਵਾ ਦੇ ਸਰਕਾਰ ’ਤੇ ਤਿੱਖੇ ਹਮਲੇ, ਮੁਲਾਜ਼ਮਾਂ ਦੇ ਬਕਾਏ ਤੋਂ ਈਡੀ ਦੇ ਪੱਤਰਾਂ ਤੱਕ ਚੁੱਕੇ ਸਵਾਲ
- 1984 ਦੇ ਕਤਲੇਆਮ ਪੀੜਤਾਂ ਦੇ ਮੁਆਵਜ਼ੇ ਨੂੰ ਲੈ ਕੇ ‘ਆਪ’ ’ਤੇ ਵਰ੍ਹੇ ਐਚਐਸ ਫੂਲਕਾ ਕਿਹਾ- ਪੀੜਤਾਂ ਨੂੰ ਸਿਆਸੀ ਤੌਰ ’ਤੇ ਵਰਤਿਆ ਗਿਆ


