ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਲ ਇੱਥੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਦੀ ਸਿੱਖ ਸੰਗਤ ਨਾਲ ਸਬੰਧਤ ਮਾਮਲਿਆਂ ਸਮੇਤ ਸਿੱਖ ਪੰਥ ਦੇ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਮੁਲਾਕਾਤ ਦੌਰਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਿੱਖ ਭਾਈਚਾਰੇ ਦੀ ਭਲਾਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਧਾਰਮਿਕ ਅਤੇ ਸੱਭਿਆਚਾਰਕ ਸੰਸਥਾਵਾਂ ਦੇ ਕੰਮਕਾਜ ਤੇ ਵਿਕਾਸ ਅਤੇ ਸਿੱਖ ਕੌਮ ਨਾਲ ਸਬੰਧਤ ਹੋਰ ਮਹੱਤਵਪੂਰਨ ਮਾਮਲਿਆਂ ਬਾਰੇ ਜਾਣੂ ਕਰਵਾਇਆ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀਆਂ ਸੇਵਾ-ਮੁਖੀ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ ਕਿ ਸੰਗਤ ਨੂੰ ਕਮੇਟੀ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਮਿਆਰੀ ਸਿੱਖਿਆ, ਸਿਹਤ ਸੇਵਾਵਾਂ, ਧਾਰਮਿਕ ਸੇਵਾਵਾਂ ਅਤੇ ਹੋਰ ਭਲਾਈ ਕਾਰਜਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।
ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਭਾਈਚਾਰੇ ਨਾਲ ਸਬੰਧਤ ਮੁੱਦਿਆਂ ਦੇ ਹੱਲ ਅਤੇ ਸਿੱਖ ਕੌਮ ਦੀਆਂ ਧਾਰਮਿਕ, ਸੱਭਿਆਚਾਰਕ ਅਤੇ ਵਿੱਦਿਅਕ ਸੰਸਥਾਵਾਂ ਦੀ ਸੁਰੱਖਿਆ ਤੇ ਪ੍ਰਚਾਰ-ਪ੍ਰਸਾਰ ਲਈ ਕੇਂਦਰ ਸਰਕਾਰ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਉਸਾਰੂ ਢੰਗ ਨਾਲ ਵਿਚਾਰ-ਵਟਾਂਦਰਾ ਜਾਰੀ ਰੱਖੇਗੀ।
ਸਰਦਾਰ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤ ਦੀ ਭਲਾਈ ਲਈ ਪੂਰੀ ਲਗਨ, ਸਮਰਪਣ ਅਤੇ ਇਮਾਨਦਾਰੀ ਨਾਲ ਸੇਵਾ ਕਰਦੀ ਰਹੇਗੀ ਅਤੇ ਇਸ ਨੂੰ ਸੌਂਪੀਆਂ ਗਈਆਂ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸਿੱਖ ਪੰਥ ਦੀ ਅਮੀਰ ਵਿਰਾਸਤ, ਕਦਰਾਂ-ਕੀਮਤਾਂ ਅਤੇ ਪ੍ਰੰਪਰਾਵਾਂ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਰਹੇਗੀ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


