ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਪੰਜਾਬ ਐਸ ਆਈ ਆਰ ਡਰਾਫਟ ਵੋਟਰ ਸੂਚੀ ’ਚੋਂ ਗਾਇਬ ਹੋਣ ਤੋਂ ਬਾਅਦ ਹੁਣ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੇ ਨਾਮ ’ਤੇ ਸਿਆਸਤ ਗਰਮਾ ਗਈ ਹੈ।
ਪਟਿਆਲਾ ਦੇ ਸੰਸਦ ਮੈਂਬਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਨਾਮ ਲਿਸਟ ’ਚੋਂ ਗਾਇਬ ਹੈ। ਇਸ ’ਤੇ ਚੋਣ ਕਮਿਸ਼ਨ ਨੇ ਕਿਹਾ ਕਿ ਪਟਿਆਲਾ ਤੋਂ ਐਮਪੀ ਡਾ. ਧਰਮਵੀਰ ਗਾਂਧੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਵੋਟ ਵੋਟਰ ਸੂਚੀ ਵਿੱਚੋਂ ਨਹੀਂ ਕੱਟੀ ਗਈ ਹੈ ਅਤੇ ਉਨ੍ਹਾਂ ਦੇ ਨਾਮ ਸੂਚੀ ਵਿੱਚ ਦਰਜ ਹਨ। ਹਾਲਾਂਕਿ,ਐਮ ਪੀ ਡਾ. ਧਰਮਵੀਰ ਗਾਂਧੀ ਨੇ ਪੂਰੀ ਪ੍ਰਕਿਰਿਆ ’ਤੇਸਵਾਲ ਖੜੇ ਕੀਤੇ ਹਨ
ਡਾ. ਗਾਂਧੀ ਨੇ ਕਿਹਾ ਕਿ ਮੁੱਦਾ ਸਿਰਫ਼ ਉਨ੍ਹਾਂ ਦੀ ਵੋਟ ਦਾ ਨਹੀਂ, ਸਗੋਂ ਵਿਸ਼ੇਸ਼ ਗੰਭੀਰ ਸੁਧਾਰ/ਪੁਨਰੀਖਣ ਦੀ ਪੂਰੀ ਪ੍ਰਕਿਰਿਆ ਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਪ੍ਰਕਿਰਿਆ ਸਰਲ ਅਤੇ ਪਾਰਦਰਸ਼ੀ ਹੋਣੀ ਚਾਹੀਦੀ ਹੈ, ਤਾਂ ਜੋ ਆਮ ਨਾਗਰਿਕ ਨੂੰ ਬਿਨਾਂ ਵਜ?ਹਾ ਖੱਜਲ-ਖੁਆਰ ਨਾ ਹੋਣਾ ਪਵੇ ਅਤੇ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ
26 ਸਾਲ ਤੋਂ ਮਕਾਨ ’ਚ ਰਹਿ ਰਿਹਾ ਹਾਂ: ਧਰਮਵੀਰ ਗਾਂਧੀ
ਉਨ੍ਹਾਂ ਦੱਸਿਆ ਕਿ ਉਹ ਸਾਲ 2000 ਤੋਂ ਉਸੇ ਮਕਾਨ ’ਚ ਰਹਿ ਰਹੇ ਹਨ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਵੀ ਲੰਮੇ ਸਮੇਂ ਤੋਂ ਉੱਥੇ ਹੀ ਰਹਿ ਰਿਹਾ ਹੈ। ਉਹ ਖ਼ੁਦ ਤਿੰਨ ਵਾਰ ਲੋਕ ਸਭਾ ਚੋਣ ਲੜ ਚੁੱਕੇ ਹਨ ਅਤੇ ਪਰਿਵਾਰ ਦੇ ਮੈਂਬਰ ਵੀ ਕਈ ਵਾਰ ਵੋਟ ਪਾ ਚੁੱਕੇ ਹਨ।ਇਸ ਦੇ ਬਾਵਜੂਦ ਜੇਕਰ ਉਨ੍ਹਾਂ ਦਾ ਰਿਕਾਰਡ ‘ਮੈਚ’ ਨਹੀਂ ਹੋ ਰਿਹਾ ਤਾਂ ਇਹ ਗੰਭੀਰ ਸਵਾਲ ਖੜ੍ਹਾ ਕਰਦਾ ਹੈ ਕਿ ਆਖ਼ਰ ਰਿਕਾਰਡ ਮਿਲਾਉਣ ਦੀ ਪ੍ਰਕਿਰਿਆ ਕਿਸ ਆਧਾਰ ’ਤੇ ਕੀਤੀ ਜਾ ਰਹੀ ਹੈ।
ਡਾ. ਗਾਂਧੀ ਨੇ ਕਿਹਾ, “ਜਦੋਂ ਮੇਰਾ ਰਿਕਾਰਡ ਮੈਚ ਨਹੀਂ ਹੋ ਰਿਹਾ ਤਾਂ ਸੋਚੋ ਉਨ੍ਹਾਂ ਆਮ ਲੋਕਾਂ ਦਾ ਕੀ ਹੋਵੇਗਾ, ਜੋ ਕਿਰਾਏ ਦੇ ਮਕਾਨ ਬਦਲਦੇ ਹਨ, ਪਤੇ ਬਦਲਦੇ ਹਨ ਅਤੇ ਆਪਣੇ ਕਾਰੋਬਾਰ ਜਾਂ ਕੰਮ ਦੇ ਸਿਲਸਿਲੇ ਵਿੱਚ ਥਾਂ ਬਦਲਦੇ ਰਹਿੰਦੇ ਹਨ।”
ਉਨ੍ਹਾਂ ਦੋਸ਼ ਲਗਾਇਆ ਕਿ ਐਸ ਆਈ ਆਰ ਦੀ ਮੌਜੂਦਾ ਪ੍ਰਕਿਰਿਆ ਆਮ ਜਨਤਾ ਲਈ ਬੇਹੱਦ ਪਰੇਸ਼ਾਨੀ ਪੈਦਾ ਕਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਕਈ ਹੋਰ ਲੋਕਾਂ ਨੇ ਵੀ ਅਜਿਹੀਆਂ ਸਮੱਸਿਆਵਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ ਹਨ।
ਡੱਬੀ
ਪਰਿਵਾਰ ਨੂੰ ਵੀ ਆਈ ਪਰੇਸ਼ਾਨੀ: ਧਰਮਵੀਰ ਗਾਂਧੀ
ਡਾ. ਗਾਂਧੀ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਦੀ ਵੋਟ ਦੇ ਰਿਕਾਰਡ ਨੂੰ ਲੈ ਕੇ ਵੀ ਸਮੱਸਿਆ ਆਈ, ਜਿਸ ਲਈ ਪਰਿਵਾਰ ਨੂੰ ਦਹਾਕੇ ਪੁਰਾਣੇ ਦਸਤਾਵੇਜ਼ ਇਕੱਠੇ ਕਰਨੇ ਪਏ। ਉਨ੍ਹਾਂ ਦੱਸਿਆ ਕਿ ਸਾਲ 1974 ਅਤੇ 1978 ਦੇ ਪੁਰਾਣੇ ਰਿਕਾਰਡ ਤੱਕ ਲੱਭ ਕੇ ਪ੍ਰਸ਼ਾਸਨ ਅੱਗੇ ਪੇਸ਼ ਕੀਤੇ ਗਏ।
ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਵਰਗੇ ਵਿਅਕਤੀ ਅਤੇ ਪਰਿਵਾਰ ਨੂੰ ਪੁਰਾਣੇ ਦਸਤਾਵੇਜ਼ ਜੁਟਾਉਣ ਵਿੱਚ ਇੰਨੀ ਪਰੇਸ਼ਾਨੀ ਹੋ ਸਕਦੀ ਹੈ ਤਾਂ ਆਮ ਆਦਮੀ ਲਈ ਇਹ ਪ੍ਰਕਿਰਿਆ ਕਿੰਨੀ ਔਖੀ ਹੋਵੇਗੀ, ਇਸ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।
ਸੰਸਦ ਮੈਂਬਰ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ ਦਸਤਾਵੇਜ਼, ਪਾਸਪੋਰਟ ਦੀਆਂ ਕਾਪੀਆਂ, ਪਛਾਣ ਸਬੰਧੀ ਦਸਤਾਵੇਜ਼ ਅਤੇ ਹੋਰ ਸਬੂਤ ਪ੍ਰਸ਼ਾਸਨ ਸਾਹਮਣੇ ਪੇਸ਼ ਕੀਤੇ ਗਏ। ਇਸ ਦੇ ਬਾਵਜੂਦ ਰਿਕਾਰਡ ਨੂੰ ਲੈ ਕੇ ਸਮੱਸਿਆਵਾਂ ਬਣੀਆਂ ਰਹੀਆਂ। ਉਨ੍ਹਾਂ ਕਿਹਾ ਕਿ ਵੀ.ਆਈ.ਪੀ. ਹੋਣ ਕਰਕੇ ਨਹੀਂ, ਹਰ ਨਾਗਰਿਕ ਦੀ ਵੋਟ ਸੁਰੱਖਿਅਤ ਹੋਣੀ ਚਾਹੀਦੀ ਹੈ।
ਚੋਣ ਕਮਿਸ਼ਨ ਨੇ ਦਿੱਤਾ ਬਿਆਨ
ਚੋਣ ਕਮਿਸ਼ਨ ਨੇ ਉਨ੍ਹਾਂ ਖ਼ਬਰਾਂ ’ਤੇ ਬਿਆਨ ਜਾਰੀ ਕੀਤਾ ਹੈ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਪਟਿਆਲਾ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਮ 13 ਅਗਸਤ 2026 ਨੂੰ ਜਾਰੀ ਰਾਜ ਦੀ ਡਰਾਫ਼ਟ ਵੋਟਰ ਲਿਸਟ (ਵੋਟਰ ਸੂਚੀ) ਵਿੱਚ ਨਹੀਂ ਹਨ।
“ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ- ਪਤਨੀ ਜਗਦੰਬਾ ਕੌਸ਼ਲ, ਧੀ ਰੋਹਾਨੀ ਪਰਾਸ਼ਰ, ਨੂਹ ਚਾਹਤ ਸਾਹੂਜਾ ਅਤੇ ਪੁੱਤਰ ਨਬੇਂਦੂ – 13 ਅਗਸਤ 2026 ਨੂੰ ਜਾਰੀ ਡਰਾਫ਼ਟ ਵੋਟਰ ਲਿਸਟ ਵਿੱਚ ਸ਼ਾਮਲ ਹਨ। ਉਹ 13 ਨੰਬਰ 115 – ਪਟਿਆਲਾ, ਪਾਰਟ ਨੰਬਰ 98 ਵਿੱਚ ਸੀਰੀਅਲ ਨੰਬਰ 44 ਤੋਂ 48 ਤੱਕ ਵੋਟਰ ਵਜੋਂ ਰਜਿਸਟਰਡ ਹਨ।”
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


