ਸ੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਕੇ 10 ਸਤੰਬਰ ਨੂੰ ਖਰੜ ਵਿਖੇ ਹੋਣ ਜਾ ਰਹੀ ਸ੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ‘ਪੰਜਾਬ ਬਚਾਓ ਰੈਲੀ’ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨਾਂ ਦੱਸਿਆ ਕਿ ਇਹ ਰੈਲੀ 10 ਸਤੰਬਰ ਨੂੰ ਸਵੇਰੇ 11 ਵਜੇ ਪਿੰਡ ਪਲਹੇੜੀ, ਨਿਊ ਚੰਡੀਗੜ (ਪੀ.ਆਰ.-7, ਏਅਰਪੋਰਟ ਰੋਡ, ਸਨਟੇਕ ਸਿਟੀ ਦੇ ਸਾਹਮਣੇ) ਵਿਖੇ ਹੋਵੇਗੀ।
ਇਸ ਮੌਕੇ ਉਨਾਂ ਸਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਇਸ ਰੈਲੀ ਵਿੱਚ ਸਮੂਲੀਅਤ ਕਰਕੇ ਮੌਜੂਦਾ ‘ਆਪ’ ਸਰਕਾਰ ਦੀਆਂ ਧੱਕੇਸਾਹੀਆਂ, ਵਧੀਕੀਆਂ ਅਤੇ ਮਾੜੇ ਸਾਸ਼ਨ ਖਿਲਾਫ ਆਵਾਜ ਬੁਲੰਦ ਕਰਨ।
ਖੇੜਾ ਨੇ ਦੱਸਿਆ ਕਿ 10 ਸਤੰਬਰ ਦੀ ਇਸ ਰੈਲੀ ਨੂੰ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ। ਉਨਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਖਰੜ ਨੂੰ ਵਿਕਾਸ ਦੇ ਮਾਮਲੇ ‘ਚ ਕਈ ਸਾਲ ਪਿੱਛੇ ਧੱਕ ਦਿੱਤਾ ਹੈ ਤੇ ਆਪ ਸਰਕਾਰ ਨੇ ਹੁਣ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਦਾ ਹਲਕਾ ਇੰਚਾਰਜ ਬਣਾ ਦਿੱਤਾ ਹੈ, ਪਰ ਸਿਰਫ ਚਿਹਰਾ ਬਦਲਣ ਨਾਲ ਸਰਕਾਰ ਲੋਕਾਂ ਨਾਲ ਕੀਤੇ ਧੱਕਿਆਂ ਅਤੇ ਵਧੀਕੀਆਂ ਤੋਂ ਬਚ ਨਹੀਂ ਸਕਦੀ। ਖੇੜਾ ਨੇ ਕਿਹਾ ਕਿ ਗੋਲਡੀ ਨੂੰ ਵੀ ਲੋਕਾਂ ਨੂੰ ਜਵਾਬ ਦੇਣਾ ਪਵੇਗਾ ਅਤੇ ਦੱਸਣਾ ਪਵੇਗਾ ਕਿ ਪਿਛਲੇ ਪੰਜ ਸਾਲਾਂ ਵਿੱਚ ਖਰੜ ਦਾ ਵਿਕਾਸ ਕਿਉਂ ਨਹੀਂ ਕੀਤਾ ਗਿਆ?
ਉਨਾਂ ਕਿਹਾ ਕਿ ਰੈਲੀ ਦੌਰਾਨ ਖਰੜ ਸਹਿਰ ਦੇ ਅਹਿਮ ਮੁੱਦੇ ਜੋਰ-ਸੋਰ ਨਾਲ ਚੁੱਕੇ ਜਾਣਗੇ, ਜਿਨਾਂ ਵਿੱਚ ਕੁਰਾਲੀ ਦਾ 40 ਸਾਲ ਪੁਰਾਣਾ ਹਸਪਤਾਲ ਪ੍ਰਮੁੱਖ ਹੈ, ਜਿਸ ਦੀ ਇਮਾਰਤ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ ਅਤੇ ਜਿੱਥੇ ਨਾ ਤਾਂ ਡਾਕਟਰ ਹਨ ਅਤੇ ਨਾ ਹੀ ਲੋੜੀਂਦਾ ਸਟਾਫ। ਇਸ ਤੋਂ ਇਲਾਵਾ ਬਿਜਲੀ ਦੀਆਂ ਖਤਰਨਾਕ ਤਾਰਾਂ, ਸ਼ਿਵਾਲਿਕ ਸਿਟੀ, ਸ਼ਿਵਜੋਤ ਕਲੋਨੀ, ਛੱਜੂਮਾਜਰਾ ਕਲੋਨੀ ਅਤੇ ਸੰਤੇਮਾਜਰਾ ਵਿੱਚ ਸੀਵਰੇਜ ਦੀ ਸਮੱਸਿਆ, ਸਨੈਚਿੰਗ, ਅਪਰਾਧ ਅਤੇ ਨਸ਼ਿਆਂ ਦਾ ਪਸਾਰ, ਪੁਲਿਸ ਬੁਨਿਆਦੀ ਢਾਂਚੇ ਦੀ ਘਾਟ, ਸਾਫ ਪੀਣ ਵਾਲੇ ਪਾਣੀ ਦੀ ਅਣਹੋਂਦ, ਪਿੰਡਾਂ ਵਿੱਚ ਬੰਦ ਪਏ ਕਮਿਊਨਿਟੀ ਹਾਲ, ਹਲਕੇ ਵਿੱਚ ਟੁੱਟੀਆਂ ਸੜਕਾਂ ਅਤੇ ਜਨਤਕ ਪਖਾਨਿਆਂ ਦੀ ਘਾਟ ਵਰਗੇ ਗੰਭੀਰ ਮੁੱਦੇ ਵੀ ਪ੍ਰਮੁੱਖਤਾ ਨਾਲ ਉਠਾਏ ਜਾਣਗੇ।
ਖੇੜਾ ਨੇ ਕਿਹਾ ਕਿ ਸਰਕਾਰ ਨੇ ਸਕੂਲਾਂ ਅਤੇ ਸਿਹਤ ਸਹੂਲਤਾਂ ਨੂੰ ਬਿਲਕੁਲ ਹੀ ਦਰਕਿਨਾਰ ਕਰ ਦਿੱਤਾ ਹੈ। ਉਨਾਂ ਕਿਹਾ ਕਿ ਜੋਗੀਆਂ ਵਾਲਾ ਮੁਹੱਲਾ, ਗ੍ਰੀਨ ਵੈਲੀ, ਛੱਜੂਮਾਜਰਾ ਕਲੋਨੀ ਅਤੇ ਸੰਤੇਮਾਜਰਾ ਵਿੱਚ ਸਕੂਲਾਂ ਅਤੇ ਸਿਹਤ ਸੇਵਾਵਾਂ ਦਾ ਨਾ ਤਾਂ ਵਿਸਥਾਰ ਕੀਤਾ ਗਿਆ ਹੈ ਅਤੇ ਨਾ ਹੀ ਉਨਾਂ ਦੀ ਕੋਈ ਅੱਪਗ੍ਰੇਡੇਸਨ ਹੋਈ ਹੈ।
ਖੇੜਾ ਨੇ ਕਿਹਾ ਕਿ ਇਸ ਲਈ ਅੱਜ ਬਹੁਤ ਲੋੜ ਹੈ ਕਿ ਸ੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕੀਤਾ ਜਾਵੇ ਅਤੇ 2027 ਵਿੱਚ ਅਕਾਲੀ ਸਰਕਾਰ ਬਣਾਈ ਜਾਵੇ, ਤਾਂ ਜੋ ਪੰਜਾਬ ਮੁੜ ਤਰੱਕੀ ਦੀ ਲੀਹ ‘ਤੇ ਚੜ ਸਕੇ।
ਖੇੜਾ ਨੇ ਦਾਅਵਾ ਕੀਤਾ ਕਿ ਇਹ ਰੈਲੀ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਅਤੇ ਇਤਿਹਾਸਕ ਰੈਲੀ ਸਾਬਤ ਹੋਵੇਗੀ। ਉਨਾਂ ਕਿਹਾ ਕਿ ਇਸ ਰੈਲੀ ਰਾਹੀਂ ਮੌਜੂਦਾ ਸਰਕਾਰ ਖਿਲਾਫ ਬਿਗੁਲ ਵਜਾ ਕੇ ਇਹ ਸਪੱਸਟ ਸੰਦੇਸ਼ ਦਿੱਤਾ ਜਾਵੇਗਾ ਕਿ ਨਾ ਤਾਂ ਖਰੜ ਸ਼ਹਿਰ ਅਤੇ ਨਾ ਹੀ ਪੂਰਾ ਪੰਜਾਬ ‘ਆਪ’ ਸਰਕਾਰ ਦੀ ਧੱਕੇਸਾਹੀ ਤੋਂ ਡਰਨ ਵਾਲਾ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਸਰਕਾਰ ਬਣਾ ਕੇ ਸੂਬੇ ਵਿੱਚ ਵਿਕਾਸ ਨੂੰ ਮੁੜ ਲੀਹ ‘ਤੇ ਲਿਆਂਦਾ ਜਾਵੇਗਾ।
ਇਸ ਮੌਕੇ ਪਟਵਾਰੀ ਬਲਵਿੰਦਰ ਸਿੰਘ, ਹਰਸਿਮਰਨ ਸਿੰਘ ਬਿੰਨੀ, ਮਾਨ ਸਿੰਘ ਸੈਣੀ, ਹਰਜਿੰਦਰ ਸਿੰਘ ਬਲੌਂਗੀ, ਹਰਬੰਸ ਸਿੰਘ ਸਿੱਧੂ, ਲਖਵਿੰਦਰ ਸਿੰਘ ਸੇਖੋਂ, ਜਰਨੈਲ ਸਿੰਘ ਦਰਪਣ, ਵਿਕਰਮ ਸਿੰਘ ਗਰੇਵਾਲ, ਜਸਪ੍ਰੀਤ ਸਿੰਘ ਜੱਸਾ, ਅਮਨਪ੍ਰੀਤ ਸਿੰਘ ਅੰਮੂ, ਮਲਕੀਤ ਸਿੰਘ, ਜੇ ਈ ਸਵਰਨਜੀਤ ਸਿੰਘ ਹਾਜ਼ਰ ਸਨ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


