ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ, ਬੈਂਕਫਿੰਕੋ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆਂ ਨੇ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਨਿਯੁਕਤ ਕੀਤੇ ਗਏ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੰਜਾਬ ਕਾਂਗਰਸ ਦਾ ਇੰਚਾਰਜ,ਬਣਨ ’ਤੇ ਪੰਜਾਬ ਦੇ ਕਾਂਗਰਸੀਆਂ ਅਤੇ ਹਲਕਾ ਸਨੌਰ ਦੇ ਕਾਂਗਰਸੀਆਂ ਵੱਲੋਂ ਉਨ੍ਹਾਂ ਨੂੰ ਗੁਲਦਸਤਾ ਭੇਟ ਕਰ ਕੇ ਸਵਾਗਤ ਕੀਤਾ।
ਇਸ ਦੌਰਾਨ ਨਿਰਮਲ ਸਿੰਘ ਭੱਟੀਆਂ ਨੇ ਸਚਿਨ ਪਾਇਲਟ ਨਾਲ ਪੰਜਾਬ ਦੇ ਮੌਜੂਦਾ ਰਾਜਨੀਤਕ ਹਾਲਾਤ ਅਤੇ ਪੰਜਾਬ ਦੇ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂਮੁਲਾਜ਼ਮਾਂ ਨਾਲਕੀਤੀ ਜਾ ਰਹੀ ਧੱਕੇਸ਼ਾਹੀ, ਪੰਜਾਬ ’ਚ ਹੋਰ ਰਹੀ ਲੁੱਟ-ਖਸੁੱਟ, ਰਾਜਨੀਤਕ ਗੁੰਡਾਗਰਦੀ ਬਾਰੇ ਵਿਸਥਾਰ ਪੂਰਵਕ ਪੰਜਾਬ ਇੰਚਾਰਜ ਨੂੰ ਦੱਸਿਆ ਗੱਲ ਕੀਤੀ। ਚੌਧਰੀ ਭੱਟੀਆਂ ਨੇ ਕਿ
ਪੰਜਾਬ ’ਚ ਇਕ ਤਰੀਕੇ ਨਾਲ ਅਣ-ਐਲਾਨੀ ਅਮਰਜੈਂਸੀ ਲਾਗੂ ਹੋ ਚੁੱਕੀ ਹੈ। ਜੋ ਵਿਅਕਤੀ ਪੰਜਾਬ ਦੇ ਹਿੱਤਾਂ ਦੀ ਗੱਲ ਕਰਦਾ ਹੈ ਜਾਂ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਦਾ ਹੈ ਤਾਂ ਉਸ ’ਤੇ ਝੂਠਾ ਪਰਚਾ ਦਰਜ ਕਰ ਕੇ ਜੇਲ ਭੇਜ ਦਿੱਤਾ ਜਾਂਦਾ ਹੈ। ਉਨਾਂ ਕਿਹਾ ਕਿ ਪੰਜਾਬ ਬਹੁਤ ਮਾੜੇ ਦੌਰ ’ਚੋਂ ਲੰਘ ਰਿਹਾ ਹੈ। ਪੰਜਾਬ ਦੀ ਆਰਥਿਕ ਹਾਲਤ ਬਦ ਤੋਂ ਬਦਤਰ ਹੋ ਰੋਜ਼ਾਨਾ ਚੋਰੀ, ਡਕੇਤੀ ਅਤੇ ਕਤਲ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ । ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਹੁਤ ਮਾੜੀ ਹੈ।
ਜਿਸ ਪੁਲਸ ਨੇ ਲੋਕਾਂ ਦੀ ਰੱਖਵਾਲੀ ਕਰਨੀ ਸੀ, ਉਹ ਪੁਲਸ ਲੋਕਾਂ ਦੇ ਜਾਨ-ਮਾਲ ਦੀ ਰੱਖਵਾਲੀ ਦੀ ਬਜਾਏ ਸੂਬਾ ਸਰਕਾਰ ਦਾ ਰਾਜਨੀਤਕ ਏਜੰਡਾ ਲਾਗੂ ਕਰ ਰਹੀ ਹੈ। ਪੰਜਾਬ ’ਚ ਸਭ ਤੋਂ ਵੱਧ ਰਾਜਨੀਤਕ ਪਰਚੇ ਦਰਜ ਹੋ ਰਹੇ ਹਨ। ਉਨ੍ਹਾਂ ਜ਼ਿਲਾ ਪਟਿਆਲਾ ਦੀਆਂ ਵੱਖ-ਵੱਖ ਵਿਧਾਨ ਸਭਾ ਸੀਟਾਂ ਅਤੇ ਖਾਸ ਤੌਰ ’ਤੇ ਹਲਕਾ ਸਨੌਰ ਬਾਰੇ ਪੰਜਾਬ ਕਾਂਗਰਸ ਦੇ ਇੰਚਾਰਜ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਹਲਕਾ ਸਨੌਰ ਹਮੇਸ਼ਾ ਕਾਂਗਰਸ ਪਾਰਟੀ ਦਾ ਗੜ੍ਹ ਰਿਹਾ ਹੈ ਪਰ 2017 ਅਤੇ 2022 ਵਿਚ ਲਗਾਤਾਰ ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਹਾਰਦੀ ਆ ਰਹੀ ਹੈ। ਕਾਂਗਰਸ ਪਾਰਟੀ ਇਹ ਸੀਟ ਜਿੱਤ ਸਕਦੀ ਹੈ। ਜੇਕਰ ਇਸ ਹਲਕੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਉਹ ਪਿਛਲੇ 35 ਸਾਲਾਂ ਤੋਂ ਇਸ ਹਲਕੇ ਵਿਚ ਕੰਮ ਕਰ ਰਹੇ ਹਨ। ਜਿਸ ਸਮੇਂ ਸਵ. ਰਾਜੇਸ਼ ਪਾਇਲਟ ਦੇਸ਼ ਦੇ ਗ੍ਰਹਿ ਮੰਤਰੀ ਸਨ, ਉਸ ਸਮੇਂ ਉਹ ਇਸ ਹਲਕੇ ਵਿਚ ਆਏ ਸਨ। ਦੇਵੀਗੜ੍ਹ ’ਚ ਵੱਡੀ ਰੈਲੀ ਕੀਤੀ ਸੀ, ਜਿਸ ਕਰ ਕੇ ਹਲਕਾ ਸਨੌਰ ਦੇ ਲੋਕਾਂ ਦਾ ਪਾਇਲਟ ਪਰਿਵਾਰ ਨਾਲ ਬਹੁਤ ਡੂੰਘਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਲੋਕ ਵੱਡੀ ਰੈਲੀ ਕਰ ਕੇ ਪੰਜਾਬ ਕਾਂਗਰਸ ਦਾ ਇੰਚਾਰਜ ਬਣਨ ’ਤੇ ਸਚਿਨ ਪਾਇਲਟ ਦਾ ਸਵਾਗਤ ਅਤੇ ਸਨਮਾਨ ਕਰਨ ਲਈ ਭੱਟੀਆਂ ਵਿਸ਼ੇਸ਼ ਉਤਸਾਹਿਤ ਹਨ
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


