ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਮੌੜ ਦੇ ਕਾਂਗਰਸੀ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਉੱਤਰੀ ਜ਼ੋਨ ਰੇਲਵੇ ਬੋਰਡ ਦੇ ਮੈਂਬਰ ਜਗਦੇਵ ਸਿੰਘ ਐਡਵੋਕੇਟ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਵੱਖ-ਵੱਖ ਮਤੇ ਪਾਸ ਕੀਤੇ ਗਏ।
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਦੇਵ ਸਿੰਘ ਐਡਵੋਕੇਟ ਨੇ ਦੱਸਿਆ ਕਿ ਮੌੜ ਹਲਕੇ ਦੇ ਕਾਂਗਰਸੀ ਵਰਕਰਾਂ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਖ਼?ਲਾਫ਼ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦਰਜ ਕੀਤੇ ਗਏ ਮਾਮਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰ ਅੱਜ ਵੀ ਰਾਹੁਲ ਗਾਂਧੀ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਕਿਸੇ ਵੀ ਤਰ੍ਹਾਂ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਨਾਲ ਸੂਬੇ ਅੰਦਰ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ। ਜਗਦੇਵ ਸਿੰਘ ਐਡਵੋਕੇਟ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ ਅਤੇ ਅੱਜ ਵੀ ਪੰਜਾਬ ਦੇ ਲੋਕ ਉਨ੍ਹਾਂ ਨੂੰ ਮੁੜ ਮੁੱਖ ਮੰਤਰੀ ਦੇ ਅਹੁਦੇ ’ਤੇ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਦਾ ਕਰੀਬ 100 ਦਿਨਾਂ ਦਾ ਕਾਰਜਕਾਲ ਪੰਜਾਬ ਦੇ ਲੋਕਾਂ ਨੇ ਆਪਣੀਆਂ ਅੱਖਾਂ ਨਾਲ ਦੇਖਿਆ ਹੈ।
ਉਨ੍ਹਾਂ ਕਾਂਗਰਸ ਹਾਈਕਮਾਂਡ ਤੋਂ ਮੰਗ ਕੀਤੀ ਕਿ ਵਿਧਾਨ ਸਭਾ ਹਲਕਾ ਮੌੜ ਤੋਂ ਹਲਕੇ ਨਾਲ ਸਬੰਧਿਤ ਅਤੇ ਯੋਗ ਆਗੂ ਨੂੰ ਹੀ ਪਾਰਟੀ ਦੀ ਟਿਕਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੌੜ ਹਲਕੇ ਵਿੱਚ ਲਗਾਤਾਰ ਕਾਂਗਰਸ ਪਾਰਟੀ ਦੀ ਹਾਰ ਦਾ ਇੱਕ ਮੁੱਖ ਕਾਰਨ ਬਾਹਰਲੇ ਆਗੂਆਂ ਨੂੰ ਪੈਰਾਸ਼ੂਟ ਰਾਹੀਂ ਹਲਕੇ ਵਿੱਚ ਉਤਾਰਨਾ ਰਿਹਾ ਹੈ। ਇਸ ਲਈ ਇਸ ਵਾਰ ਪਾਰਟੀ ਨੂੰ ਹਲਕੇ ਦੇ ਸਥਾਨਕ ਆਗੂ ਅਤੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਇਸ ਮੌਕੇ ਹਰਬੰਸ ਸਿੰਘ ਸਾਬਕਾ ਸਰਪੰਚ ਢੱਡੇ, ਪਰਮਜੀਤ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਰਾਮਪੁਰਾ, ਗੁਰਮੇਲ ਸਿੰਘ ਸਾਬਕਾ ਸਰਪੰਚ ਭੈਣੀ ਚੂੜ, ਪਰਮਜੀਤ ਕੌਰ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਬਠਿੰਡਾ, ਪ੍ਰਿਤਪਾਲ ਸਿੰਘ ਰਾਮਪੁਰਾ, ਸੂਬਾ ਸਕੱਤਰ ਐਸ.ਸੀ. ਵਿੰਗ ਪੰਜਾਬ, ਕੇਬਲ ਕ੍ਰਿਸ਼ਨ ਸ਼ਰਮਾ, ਚੇਅਰਮੈਨ ਕਾਂਗਰਸ ਸੇਵਾ ਦਲ ਬਠਿੰਡਾ, ਅਰਵਿੰਦਰ ਕੌਰ ਢੱਡੇ ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਰਾਮਪੁਰਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


