ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਸਮੁੱਚੀ ਮਨੇਜਮੈਂਟ ਵੱਲੋਂ ਵਰਤੀ ਲਾਪ੍ਰਵਾਹੀ ਕਾਰਨ ਪੰਜਾਬ ਦੇ ਥਰਮਲਾਂ ਵਿੱਚ ਕੋਲੇ ਦੇ ਢੁਕਵੇਂ ਪ੍ਰਬੰਧ ਨਾ ਹੋਣ ਕਰਕੇ ਬਿਜਲੀ ਸਪਲਾਈ ਵਿੱਚ ਪਏ ਵੱਡੇ ਵਿਘਨ ਨੇ ਪੂਰੇ ਪੰਜਾਬ ਦੇ ਖੇਤੀ ਸੈਕਟਰ ਅਤੇ ਉਦਯੋਗ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਇਸ ਵਿਸਫੋਟਕ ਘਟਨਾ ਤੇ ਰਾਜੀਵ ਗਾਂਧੀ ਪੰਚਾਇਤੀਰਾਜ ਸੰਗਠਨ ਦੇ ਸੂਬਾ ਮੀਤ ਪ੍ਰਧਾਨ ਅਤੇ ਸਨੌਰ ਹਲਕੇ ਦੇ ਸੀਨੀਅਰ ਆਗੂ ਗੁਰਵਿੰਦਰ ਸਸਿੰਘ ਗੌਰਵ ਸੰਧੂ ਨੇ ਆਪਣਾ ਸਖ਼ਤ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਭਾਵੇਂ ਪੰਜਾਬ ਵਾਸੀਆਂ ਦੇ ਰੋਹ ਨੂੰ ਠੰਢਾ ਕਰਨ ਲਈ ਪੰਜਾਬ ਸਰਕਾਰ ਨੇ ਪਾਵਰਕੌਮ ਦੇ ਸੀਐਮਡੀ ਡਾ ਬਸੰਤ ਗਰਗ ਦੀ ਤੁਰੰਤ ਬਦਲੀ ਕਰਕੇ ਇੱਕ ਸੀਨੀਅਰ ਆਈ ਏ ਐਸ ਅਧਿਕਾਰੀ ਨੂੰ ਪਾਵਰਕੌਮ ਦੇ ਸੀਐਮਡੀ ਵਜੋਂ ਨਿਯੁਕਤ ਕਰ ਦਿੱਤਾ ਹੈ ਪਰ ਜਿਨ੍ਹਾਂ ਚਿਰ ਉੱਚ ਅਧਿਕਾਰੀਆਂ ਵੱਲੋਂ ਇਸ ਵਰਤੀ ਗਈ ਲਾਪ੍ਰਵਾਹੀ ਦੀ ਜਾਂਚ ਮਾਨਯੋਗ ਹਾਈਕੋਰਟ ਦੇ ਜੱਜ ਤੋਂ ਪੰਜਾਬ ਦੇ ਮੁੱਖ ਮੰਤਰੀ ਨਹੀਂ ਕਰਵਾਉਂਦੇ ਉਨ੍ਹਾਂ ਚਿਰ ਇਹ ਸੰਕਟ ਬਣਾਇਆ ਰਹੇ ਗਿਆ ਗੌਰਵ ਨੇ ਆਪਣੀ ਜ਼ਿੰਦਗੀ ਦਾ ਤਜ਼ਰਬਾ ਸਾਂਝਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਵੀ ਸਲਾਹ ਦਿੱਤੀ ਹੈ ਕਿ ਜੇਕਰ ਖੇਤੀ ਸੈਕਟਰ ਉਦਯੋਗਪਤੀਆਂ ਅਤੇ ਮਨੁੱਖੀ ਜੀਵਨ ਨਾਲ ਜੁੜੀ ਘਰੇਲੂ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣਾ ਚਾਹੁੰਦੇ ਹੋ ਤਾਂ ਤੁਰੰਤ ਕਿਸੇ ਤਜਰਬੇਕਾਰ ਟੈਕਨੋਕੇਰੇਟ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸੀਐਮਡੀ ਵਜੋਂ ਨਿਯੁਕਤ ਕੀਤਾ ਜਾਵੇ ਸ੍ਰ ਬਹਿਰੂ ਨੇ ਕਿਹਾ ਕਿ ਮੋਸਮ ਵਿਗਿਆਨੀਆਂ ਵੱਲੋਂ ਇਸ ਸਾਲ ਲਗਾਤਾਰ ਭੱਵਿਖ ਬਾਣੀ ਕੀਤੀ ਜਾ ਰਹੀ ਸੀ ਕਿ ਪੰਜਾਬ ਵਿੱਚ ਬਾਰਿਸ਼ਾਂ ਘੱਟ ਹੋਣਗੀਆਂ ਅਤੇ ਤੱਪਸ ਲੰਮਾ ਸਮਾਂ ਰਹਿਣ ਕਾਰਨ ਜੀਰੀ ਅਤੇ ਹੋਰ ਸਾਉਣੀ ਦੀਆਂ ਫ਼ਸਲਾਂ ਨੂੰ ਸੋਕੇ ਦੀ ਮਾਰ ਪੈ ਸਕਦੀ ਹੈ ਉਨ੍ਹਾਂ ਕਿਹਾ ਕਿ ਜਦੋਂ ਹੁਣ ਪਿਛਲੇ ਦੋ ਹਫ਼ਤਿਆਂ ਤੋਂ ਪੰਜਾਬ ਦੀ ਮੁੱਖ ਫ਼ਸਲ ਜੀਰੀ ਨੀਂਸਰ ਰਹੀ ਸੀ ਤਾਂ ਟਿਊਬਵੈਲਾਂ ਦੀ ਬਿਜਲੀ ਸਪਲਾਈ ਸਿਰਫ਼ ਦੋ ਤਿੰਨ ਘੰਟੇ ਆਵੇਂ ਅਤੇ ਬਾਰਿਸ਼ ਵੀ ਨਾ ਹੋਵੇ ਤਾਂ ਸਵਾਕ ਹੀ ਹੈ ਕਿ ਜੀਰੀ ਦੇ ਝਾੜ ਉੱਤੇ ਮਾਰੂ ਅਸਰ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਐਗਰੀਕਲਚਰ ਯੂਨੀਵਰਸਿਟੀ ਦੇ ਆਰਥਿਕ ਮਾਹਿਰਾਂ ਵੱਲੋਂ ਵੀ ਕਿਸਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਜਦੋਂ ਫ਼ਸਲ ਨੀਸਾਰੇ ਤੇ ਹੋਵੇ ਤਾਂ ਪਾਣੀ ਦਾ ਯੋਗ ਪ੍ਰਬੰਧ ਹੋਣਾ ਲਾਜ਼ਮੀ ਹੈ ਸੰਧੂ ਨੇ ਇਹ ਵੀ ਕਿਹਾ ਕਿ ਜਿੱਥੇ ਜੀਰੀ ਦੇ ਘੱਟ ਝਾੜ ਨਾਲ ਪੰਜਾਬ ਦੇ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੋਣਾ ਹੈ ਉਥੇ ਪੰਜਾਬ ਦੀ ਇੰਡਸਟਰੀ ਨੂੰ ਵੀ ਬਿਜਲੀ ਸਪਲਾਈ ਵਿੱਚ ਪਏ ਵਿਘਨ ਨੇ ਝੰਜੋੜ ਕੇ ਰੱਖ ਦਿੱਤਾ ਹੈ ਇਸ ਲਈ ਪਾਵਰਕੌਮ ਦੇ ਸਬੰਧਤ ਉੱਚ ਅਧਿਕਾਰੀਆਂ ਦੀ ਲਾਪ੍ਰਵਾਹੀ ਦੀ ਜਾਂਚ ਮਾਨਯੋਗ ਹਾਈਕੋਰਟ ਦੇ ਜੱਜ ਰਾਹੀਂ ਕਰਵਾਉਣੀ ਜ਼ਰੂਰੀ ਹੈ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਵੀ ਯਾਦ ਕਰਵਾਇਆ ਕਿ ਤੁਹਾਡੀ ਸਰਕਾਰ ਦੇ ਹੱਕ ਵਿੱਚ ਪੰਜਾਬ ਦੇ ਕਿਸਾਨਾਂ ਦਾ ਇੱਕ ਪ੍ਰਭਾਵ ਬਣਾਇਆ ਸੀ ਕਿ ਪਿਛਲੀਆਂ ਰਹ ਚੱਕੀਆਂ ਸਰਕਾਰਾਂ ਨਾਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਦੇ ਖੇਤਾਂ ਲਈ ਟਿਊਬਵੈਲਾਂ ਦੀ ਬਿਜਲੀ ਸਪਲਾਈ ਵਿੱਚ ਸੁਧਾਰ ਲਿਆਂਦਾ ਹੈ ਪਰ ਉੱਚ ਅਧਿਕਾਰੀਆਂ ਦੀ ਇਸ ਲਾਪ੍ਰਵਾਹੀ ਨੇ ਤੁਹਾਡੀ ਸਰਕਾਰ ਦੀ ਕੀਤੀ ਕਰਾਈ ਤੇ ਪਾਣੀ ਫੇਰ ਕੇ ਰੱਖ ਦਿੱਤਾ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


