ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੂੰ ਅੱਜ ਪੰਜਾਬ ਪੁਲਿਸ ਨੇ ਉਸ ਸਮੇਂ ਹਿਰਾਸਤ ਵਿੱਚ ਲੈ ਲਿਆ, ਜਦੋਂ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਗੇਟ ਨੇੜੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ ਦੇ ਲੰਘਣ ਸਮੇਂ ਵਿਰੋਧ ਪ੍ਰਦਰਸ਼ਨ ਕੀਤਾ।
ਬਿੱਟੂ ਨੇ ਮੁੱਖ ਮੰਤਰੀ ਦੇ ਕਾਫ਼ਲੇ ਵੱਲ ਸ਼ਰਾਬ ਦੀ ਇੱਕ ਬੋਤਲ ਦਿਖਾਉਂਦਿਆਂ ਕਿਹਾ ਕਿ ਉਹ ਇਹ ਬੋਤਲ ਮੁੱਖ ਮੰਤਰੀ ਨੂੰ “ਵਾਪਸ”ਕਰ ਰਹੇ ਹਨ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਆਪਣੀ ਸ਼ਰਾਬ ਦਾ ਆਨੰਦ ਮਾਣਨ ਅਤੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਤੋਂ ਪੰਜਾਬ “ਲੁੱਟਣ”ਦੇਣ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਕਿਸਾਨ ਮੇਲੇ ਵਿੱਚ ਸ਼ਾਮਲ ਹੋਣ ਲਈ ਪੀਏਯੂ ਪਹੁੰਚੇ ਸਨ।
ਬਿੱਟੂ ਨੇ ਕੱਲ੍ਹ ਬਟਾਲਾ ਨੇੜੇ ਉਨ੍ਹਾਂ ਦੀ ਗੱਡੀ ’ਤੇ ਕਥਿਤ ਤੌਰ ’ਤੇ ਸੁੱਟੇ ਗਏ ਅੰਡੇ ਅਤੇ ਟਮਾਟਰ ਵੀ ਵਾਪਸ ਕੀਤੇ। ਉਹ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵਿੱਚ ਸ਼ਾਮਲ ਹੋਣ ਲਈ ਪਠਾਨਕੋਟ ਜਾ ਰਹੇ ਸਨ, ਜਦੋਂ ਉਨ੍ਹਾਂ ਦੇ ਕਾਫ਼ਲੇ ’ਤੇ ਕਥਿਤ ਤੌਰ ’ਤੇ ਹਮਲਾ ਕੀਤਾ ਗਿਆ ਸੀ। ਬਿੱਟੂ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੇ ਕਾਫ਼ਲੇ ’ਤੇ ਹਮਲਾ ਕੀਤਾ ਗਿਆ ਅਤੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ।
“ਕੱਲ੍ਹ ਮੇਰੇ ਕਾਫ਼ਲੇ ’ਤੇ ਅੰਡੇ ਅਤੇ ਟਮਾਟਰ ਸੁੱਟੇ ਗਏ ਸਨ। ਅੱਜ ਮੈਂ ਉਹੀ ਅੰਡੇ ਅਤੇ ਟਮਾਟਰ ਵਾਪਸ ਕੀਤੇ ਹਨ। ਜੇ ਆਮ ਆਦਮੀ ਪਾਰਟੀ ਦੇ ਵਰਕਰ ਭਾਜਪਾ ਆਗੂਆਂ, ਉਨ੍ਹਾਂ ਦੀਆਂ ਰੈਲੀਆਂ ਅਤੇ ਯਾਤਰਾਵਾਂ ਵਿੱਚ ਵਿਰੋਧ ਪ੍ਰਦਰਸ਼ਨ ਕਰਨਗੇ, ਤਾਂ ਭਾਜਪਾ ਵਰਕਰ ਵੀ ਪੰਜਾਬ ਸਰਕਾਰ ਅਤੇ ਇਸ ਦੇ ਆਗੂਆਂ ਖ਼ਿਲਾਫ਼ ਲੋਕਤੰਤਰਿਕ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰਨ ਦੇ ਆਪਣੇ ਅਧਿਕਾਰ ਦੀ ਵਰਤੋਂ ਕਰਨਗੇ। ਅਸੀਂ ਚੁੱਪ ਨਹੀਂ ਬੈਠਾਂਗੇ।”
ਬਿੱਟੂ ਨੇ ਕਿਹਾ ਕਿ ਭਾਜਪਾ ਪੰਜਾਬ ਨਾਲ ਜੁੜੇ ਲੋਕ ਹਿੱਤ ਦੇ ਮੁੱਦੇ ਲਗਾਤਾਰ ਉਠਾਉਂਦੀ ਰਹੇਗੀ ਅਤੇ ਲੋੜ ਪੈਣ ’ਤੇ ਮੁੱਖ ਮੰਤਰੀ ਦੇ ਪ੍ਰੋਗਰਾਮਾਂ ਅਤੇ ਦਫ਼ਤਰਾਂ ਦੇ ਬਾਹਰ ਸ਼ਾਂਤਮਈ ਅਤੇ ਲੋਕਤੰਤਰਿਕ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰੇਗੀ।
ਬਿੱਟੂ ਨੇ ਕਿਹਾ ਪੰਜਾਬ ਸਰਕਾਰ ਲਈ ਇਹ ਸਪੱਸ਼ਟ ਸੰਦੇਸ਼ ਹੈ ਪੁਲਿਸ ਕਾਰਵਾਈ ਰਾਹੀਂ ਸਿਆਸੀ ਵਿਰੋਧ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਭਾਜਪਾ ਵਰਕਰ ਹਰ ਲੋਕਤੰਤਰਿਕ ਵਿਰੋਧ ਦਾ ਲੋਕਤੰਤਰਿਕ ਤਰੀਕੇ ਨਾਲ ਜਵਾਬ ਦੇਣਗੇ ਅਤੇ ਪੰਜਾਬ ਦੀ ਜਨਤਾ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿਣਗੇ।
ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੂੰ ਹਿਰਾਸਤ ਵਿੱਚ ਲੈ ਲਿਆ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


