ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਥਾਣਾ ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ਦੀ ਮੁੱਖ ਅਫ਼ਸਰ ਅਤੇ ਹੋਮ ਗਾਰਡ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਇਸ ਸਬੰਧੀ ਮੁਕੱਦਮਾ ਨੰਬਰ 21 ਮਿਤੀ 26.09.2026 ਅ/ਧ 7 ਪੀ.ਸੀ. ਐਕਟ 1988 ਐਜ਼ ਅਮੈਂਡਿਡ ਬਾਏ ਪੀ.ਸੀ. (ਅਮੈਂਡਮੈਂਟ) ਐਕਟ 2018 ਥਾਣਾ ਵਿਜੀਲੈਂਸ ਬਿਊਰੋ, ਰੇਂਜ ਫਿਰੋਜ਼ਪੁਰ ਵਿਖੇ ਦਰਜ ਕੀਤਾ ਗਿਆ ਹੈ।
ਮੁਦਈ ਰਾਜਵਿੰਦਰ ਸਿੰਘ ਨੂੰ ਥਾਣਾ ਕੋਟ ਈਸੇ ਖਾਂ ਵਿਖੇ ਦਰਜ ਮੁਕੱਦਮਾ ਨੰਬਰ 217 ਮਿਤੀ 22.09.2026 ਅ/ਧ 21,22,61-65 ਐਨ.ਡੀ.ਪੀ.ਐਸ ਐਕਟ ਵਿੱਚ ਨਾਮਜ਼ਦ ਕਰਨ ਦਾ ਡਰਾਵਾ ਦੇ ਕੇ ਇਸ ਉਕਤ ਮੁਕੱਦਮੇ ਦੇ ਦੋਸ਼ੀ ਪੀ. ਐਚ.ਜੀ ਗੁਰਅਵਤਾਰ ਸਿੰਘ ਨੇ 01 ਲੱਖ ਰੁਪਏ ਦੀ ਮੰਗ ਕੀਤੀ ਅਤੇ 80 ਹਜ਼ਾਰ ਰੁਪਏ ਲੈਣ ਲਈ ਰਾਜ਼ੀ ਹੋ ਗਿਆ।
ਗੁਰਅਵਤਾਰ ਸਿੰਘ ਵੱਲੋਂ ਵੱਖ-ਵੱਖ ਮਿਤੀਆਂ ਨੂੰ ਮੁਦਈ ਪਾਸੋਂ 20 ਹਜ਼ਾਰ ਹਾਸਲ ਕਰ ਚੁੱਕਾ ਸੀ ਅਤੇ ਉਸ ਵੱਲੋਂ ਬਾਕੀ ਰਹਿੰਦੇ 60 ਹਜ਼ਾਰ ਰੁਪਏ ਰਿਸ਼ਵਤ ਦੇ ਬਦਲੇ ਦੀ ਮੰਗ ਕਰਨ ਸਬੰਧੀ ਹੋਈ ਗੱਲਬਾਤ ਦੀ ਮੁਦਈ ਵੱਲੋਂ ਆਪਣੇ ਫੋਨ ਵਿੱਚ ਰਿਕਾਰਡਿੰਗ ਕਰ ਲਈ। ਜਿਸ ਨੂੰ ਮੁਦਈ ਵੱਲੋਂ ਇੰਸਪੈਕਟਰ ਜਗਨਦੀਪ ਕੌਰ, ਵੱਲੋਂ ਰੇਂਜ ਫਿਰੋਜ਼ਪੁਰ ਪਾਸ ਪੇਸ਼ ਕੀਤਾ ਗਿਆ। ਉਕਤ ਇੰਸਪੈਕਟਰ ਵੱਲੋਂ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਉਂਦੇ ਹੋਏ ਮੁਕੱਦਮਾ ਦਰਜ ਕਰਵਾਕੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਗੁਰਅਵਤਾਰ ਸਿੰਘ, ਥਾਣਾ ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦੀ ਪੁਛਗਿੱਛ ਉਪਰੰਤ ਉਸ ਵੱਲੋਂ ਉਕਤ ਰਿਸ਼ਵਤ ਵਿੱਚੋਂ 50 ਹਜ਼ਾਰ ਰੁਪਏ ਦੋਸ਼ੀ ਸੁਨੀਤਾ ਰਾਣੀ, ਮੁੱਖ ਅਫ਼ਸਰ ਥਾਣਾ ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ਦੇ ਦਫ਼ਤਰ ਵਿੱਚ ਇੰਸਪੈਕਟਰ ਸੁਨੀਤਾ ਰਾਣੀ ਉਕਤ ਨੂੰ ਵੀ ਪੀ.ਐਚ.ਜੀ ਗੁਰਅਵਤਾਰ ਸਿੰਘ ਪਾਸੋਂ ਉਕਤ ਰਿਸ਼ਵਤ ਦੇ ਪੈਸੇ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਕੱਦਮਾ ਦੀ ਤਫ਼ਤੀਸ਼ ਜਾਰੀ ਹੈ।
ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਭ੍ਰਿਸ਼ਟਾਚਾਰ ਦੀ ਅਜਿਹੀ ਕਿਸੇ ਵੀ ਘਟਨਾ ਦੀ ਸੂਚਨਾ ਵਿਜੀਲੈਂਸ ਬਿਊਰੋ ਨੂੰ ਦੇਣ। ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।
Breaking News
- ਪੰਜਾਬ ਦੇ ਹੱਕਾਂ ਅਤੇ ਲੋਕ ਹਿੱਤ ਲਈ ਆਵਾਜ਼ ਬੁਲੰਦ ਕਰਦੇ ਰਹਾਂਗੇ : ਇਆਲੀ
- ਮਾਲੇਰਕੋਟਲਾ ’ਚ ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਮੁਸਤੈਦੀ ਨਾਲ ਪਾਇਆ ਕਾਬੂ
- ਉਪਵੈਦ ਬੇਰੁਜ਼ਗਾਰ ਯੂਨੀਅਨ ਵੱਲੋਂ ਸਿਹਤ ਮੰਤਰੀ ਦੇ ਘਰ ਦਾ ਕੀਤਾ ਘੇਰਾਓ
- ਐ ਐਚ ਓ ਸੁਨੀਤਾ ਰਾਣੀ ਤੇ ਹੋਮ ਗਾਰਡ ਜਵਾਨ ਗੁਰਅਵਤਾਰ ਸਿੰਘ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ
- ਭਾਜਪਾ ਦ੍ਰਿੜ੍ਹ ਇਰਾਦੇ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਰਹੇਗੀ : ਰਵਨੀਤ ਸਿੰਘ ਬਿੱਟੂ
- ਮੌਜੂਦਾ ਵਿਧਾਇਕ ਦੇ ਖਿਲਾਫ ਸਾਬਕਾ ਵਿਧਾਇਕ ਹਰਦਿਆਲ ਕੰਬੋਜ਼ ਨੇ ਲਗਾਇਆ ਧਰਨਾ
- ਐਲਪੀਯੂ ਵਿੱਚ ਹੰਗਾਮਾ: ਵਿਦਿਆਰਥਣ ਨਾਲ ਬਲਾਤਕਾਰ ਦੀਆਂ ਖਬਰਾਂ ਤੋਂ ਭੜਕੇ ਵਿਦਿਆਰਥੀਆਂ ਵੱਲੋਂ ਭੰਨ-ਤੋੜ ਤੇ ਲਗਾਈ ਅੱਗ
- ਨੇਪਾਲ ’ਚ ਫਿਰ ਕੁਦਰਤੀ ਆਫ਼ਤ: ਬਰਫ਼ੀਲੇ ਤੂਫ਼ਾਨ ਕਾਰਨ 10 ਪਰਬਤਾਰੋਹੀ ਲਾਪਤਾ


