ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਜਲਾਲਾਬਾਦ ਵੱਲੋਂ ਇੰਡੀਅਨ ਜਰਨਲਿਸਟ ਯੂਨੀਅਨ ਦੇ ਸੱਦੇ ’ਤੇ ਪੱਤਰਕਾਰਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਡਿਮਾਂਡ ਡੇ ਮਨਾਇਆ ਗਿਆ। ਇਸ ਮੌਕੇ ਜਲਾਲਾਬਾਦ ਦੇ ਪੱਤਰਕਾਰਾਂ ਨੇ ਇਕੱਠੇ ਹੋ ਕੇ ਐਸਡੀਐਮ ਦਫ਼ਤਰ ਪਹੁੰਚ ਕੀਤੀ ਅਤੇ ਪੱਤਰਕਾਰਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਿਆ।ਐਸਡੀਐਮ ਦੇ ਮੀਟਿੰਗ ਵਿੱਚ ਜਾਣ ਕਾਰਨ ਯੂਨੀਅਨ ਵੱਲੋਂ ਦਿੱਤਾ ਗਿਆ ਮੰਗ ਪੱਤਰ ਉਨ੍ਹਾਂ ਦੇ ਸੁਪਰਡੈਂਟ ਰਾਮ ਰਤਨ ਨੇ ਪ੍ਰਾਪਤ ਕੀਤਾ। ਮੰਗ ਪੱਤਰ ਵਿੱਚ ਨਵੇਂ ਮੀਡੀਆ ਕਮਿਸ਼ਨ ਬੋਰਡ ਦਾ ਗਠਨ ਕਰਨ, ਪੱਤਰਕਾਰਾਂ ਦੀ ਸੁਰੱਖਿਆ ਲਈ ਕੇਂਦਰੀ ਪੱਧਰ ’ਤੇ ਕਾਨੂੰਨ ਬਣਾਉਣ ਅਤੇ ਰੱਦ ਕੀਤੇ ਵਰਕਿੰਗ ਜਰਨਲਿਸਟ ਐਕਟ ਅਧੀਨ ਪੱਤਰਕਾਰਾਂ ਦੇ ਕਾਨੂੰਨੀ ਹੱਕ ਬਹਾਲ ਕਰਨ ਦੀ ਮੰਗ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਟੋਨੀ ਛਾਬੜਾ ਅਤੇ ਕੁਲਦੀਪ ਸਿੰਘ ਬਰਾੜ ਨੇ ਕਿਹਾ ਕਿ ਡਿਜੀਟਲ ਪੱਤਰਕਾਰਾਂ ’ਤੇ ਵੱਧ ਰਹੀ ਸਰੀਰਕ ਹਿੰਸਾ ਅਤੇ ਕੰਮ ਦੌਰਾਨ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਰੋਕਣ ਲਈ ਕੇਂਦਰੀ ਸੁਰੱਖਿਆ ਕਾਨੂੰਨ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਗਰਾਊਂਡ ਪੱਧਰ ’ਤੇ ਕੰਮ ਕਰਦੇ ਪੱਤਰਕਾਰਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇਣ ਅਤੇ ਸਰਕਾਰੀ ਰੇਟਾਂ ’ਤੇ ਰਿਹਾਇਸ਼ੀ ਪਲਾਟ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ।
ਆਗੂਆਂ ਨੇ ਕਿਹਾ ਕਿ ਪੱਤਰਕਾਰਾਂ ਦੀ ਸੁਰੱਖਿਆ ਅਤੇ ਭਲਾਈ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਜਲਦ ਹੱਲ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਹਰਪ੍ਰੀਤ ਮਹਿੰਮੀ, ਹੈਪੀ ਕਾਠਪਾਲ, ਬੰਪਲ ਭਟੇਜਾ ਅਤੇ ਡਾ. ਰਕੇਸ਼ ਉਤਰੇਜਾ ਸਮੇਤ ਹੋਰ ਪੱਤਰਕਾਰ ਹਾਜ਼ਰ ਸਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


