ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੱਖ-ਵੱਖ ਕਿਸਾਨੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਦਾ ਘਿਰਾਓ ਸ਼ੁਰੂ ਕੀਤਾ ਗਿਆ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਮੰਗਾਂ ਲਾਗੂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਪੰਜਾਬ ਅਤੇ
ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਲੈਂਡ ਪੂਲਿੰਗ ਪਾਲਿਸੀ ਰੱਦ ਕਰਨ ਦਾ ਮਤਾ ਪਾਸ ਕਰਨ, ਖੇਤਾਂ ਵਿੱਚ ਡਰੋਨ ਰਾਹੀਂ ਮੈਪਿੰਗ ਬੰਦ ਕਰਨ ਅਤੇ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਕੀਤੀ। ਉਨ੍ਹਾਂ ਫ਼ਸਲਾਂ ਲਈ ਐਮਐਸਪੀ ਦੀ ਕਾਨੂੰਨੀ ਗਾਰੰਟੀ, ਸਵਾਮੀਨਾਥਨ ਕਮਿਸ਼ਨ ਦੀ ਸਿਫ਼ਾਰਸ਼ ਅਨੁਸਾਰ ਭਾਅ, ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਅਤੇ ਮਨਰੇਗਾ ਤਹਿਤ 200 ਦਿਨ ਕੰਮ ਦੀ ਗਾਰੰਟੀ ਦੇਣ ਦੀ ਵੀ ਮੰਗ ਕੀਤੀ। ਆਗੂਆਂ ਨੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਨਾਲ ਖੇਤੀਬਾੜੀ ਸਮੇਤ ਉਦਯੋਗ ਅਤੇ ਪ੍ਰਚੂਨ ਖੇਤਰ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਸਾਨ ਅੰਦੋਲਨਾਂ ਦੌਰਾਨ ਦਰਜ ਕੀਤੇ ਕਥਿਤ ਝੂਠੇ ਪੁਲਿਸ ਕੇਸ ਅਤੇ ਪਰਾਲੀ ਸਾੜਨ ਸਬੰਧੀ ਪਰਚੇ ਰੱਦ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਸਮੇਤ ਵੱਖ-ਵੱਖ ਬਲਾਕਾਂ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


