ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਨਾਭਾ ਵਿਧਾਨ ਸਭਾ ਹਲਕੇ ਦੇ ਕਈ ਪਿੰਡਾਂ ਵਿੱਚ ਪੇਂਡੂ ਮਜ਼ਦੂਰਾਂ ਵੱਲੋਂ ਰੁਜ਼ਗਾਰ ਦੇ ਕੰਮ ਦੀ ਵੰਡ ਅਤੇ ਦਿਹਾੜੀ ਦੀ ਅਦਾਇਗੀ ਸਬੰਧੀ ਗੰਭੀਰ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਮਜ਼ਦੂਰਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਕੰਮ ਨਹੀਂ ਮਿਲ ਰਿਹਾ ਅਤੇ ਕਈ ਮਾਮਲਿਆਂ ਵਿੱਚ ਕੰਮ ਕਰਨ ਦੇ ਬਾਵਜੂਦ ਦਿਹਾੜੀ ਸਮੇਂ ਸਿਰ ਨਹੀਂ ਮਿਲ ਰਹੀ, ਜਿਸ ਕਾਰਨ ਗਰੀਬ ਪਰਿਵਾਰਾਂ ਵਿੱਚ ਨਿਰਾਸ਼ਾ ਵਧ ਰਹੀ ਹੈ।
ਕੈਂਥ ਨੇ ਕਿਹਾ ਕਿ ਗਰੀਬ ਮਜ਼ਦੂਰ ਦੀ ਦਿਹਾੜੀ ਕਿਸੇ ਸਿਆਸੀ ਪਾਰਟੀ ਦੀ ਮਿਹਰਬਾਨੀ ਨਹੀਂ, ਸਗੋਂ ਉਸ ਦਾ ਹੱਕ ਹੈ। ਜੇਕਰ ਯੋਗ ਮਜ਼ਦੂਰ ਕੰਮ ਦੀ ਮੰਗ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ ਜਾਂ ਕੰਮ ਕਰਨ ਤੋਂ ਬਾਅਦ ਮਜ਼ਦੂਰੀ ਦੀ ਅਦਾਇਗੀ ਲਟਕ ਰਹੀ ਹੈ ਤਾਂ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਤੋਂ ਸਵਾਲ ਕੀਤਾ ਕਿ ਜੇਕਰ ਸਰਕਾਰ ਪੇਂਡੂ ਮਜ਼ਦੂਰਾਂ ਦੇ ਹਿੱਤਾਂ ਲਈ ਵਚਨਬੱਧ ਹੈ ਤਾਂ ਨਾਭਾ ਹਲਕੇ ਦੇ ਪਿੰਡਾਂ ਵਿੱਚ ਕੰਮ ਦੀ ਵੰਡ ਅਤੇ ਬਕਾਇਆ ਦਿਹਾੜੀਆਂ ਦੀ ਅਸਲ ਸਥਿਤੀ ਜਨਤਕ ਕਿਉਂ ਨਹੀਂ ਕੀਤੀ ਜਾ ਰਹੀ?
ਕੈਂਥ ਨੇ ਮੰਗ ਕੀਤੀ ਕਿ ਹਰੇਕ ਪਿੰਡ ਵਿੱਚ ਮਜ਼ਦੂਰਾਂ ਵੱਲੋਂ ਕੀਤੀ ਕੰਮ ਦੀ ਮੰਗ, ਮਨਜ਼ੂਰ ਕੰਮ, ਮਸਟਰ ਰੋਲ, ਕੰਮ ਕੀਤੇ ਦਿਨ ਅਤੇ ਮਜ਼ਦੂਰੀ ਦੀ ਅਦਾਇਗੀ ਦਾ ਵੇਰਵਾ ਜਨਤਕ ਕੀਤਾ ਜਾਵੇ। ਜਿੱਥੇ ਵੀ ਪੱਖਪਾਤ ਜਾਂ ਬੇਨਿਯਮੀ ਦੀ ਸ਼ਿਕਾਇਤ ਹੈ, ਉੱਥੇ ਜ਼ਿੰਮੇਵਾਰੀ ਤੈਅ ਕਰਕੇ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਵੀ.ਬੀ.-ਜੀ ਰਾਮ ਜੀ ਯੋਜਨਾ ਬਾਰੇ ਸਿਆਸੀ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਨੂੰ ਆਪਣੇ ਪਿੰਡਾਂ ਵਿੱਚ ਰੁਜ਼ਗਾਰ ਦੀ ਜ਼ਮੀਨੀ ਸਥਿਤੀ ਬਾਰੇ ਜਵਾਬ ਦੇਣਾ ਚਾਹੀਦਾ ਹੈ। ਮਜ਼ਦੂਰਾਂ ਦੇ ਹਿੱਤ ਵਿੱਚ ਕੰਮ ਦੀ ਪਾਰਦਰਸ਼ੀ ਵੰਡ, ਸਮੇਂ ਸਿਰ ਦਿਹਾੜੀ ਅਤੇ ਪ੍ਰਭਾਵਸ਼ਾਲੀ ਸਮਾਜਿਕ ਆਡਿਟ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਕੈਂਥ ਨੇ ਮੰਗ ਕੀਤੀ ਕਿ ਨਾਭਾ ਹਲਕੇ ਦੇ ਪਿੰਡਾਂ ਵਿੱਚ ਰੁਜ਼ਗਾਰ ਅਤੇ ਬਕਾਇਆ ਦਿਹਾੜੀਆਂ ਬਾਰੇ ਪਿੰਡ-ਵਾਰ ਰਿਪੋਰਟ ਜਾਰੀ ਕਰਕੇ ਮਜ਼ਦੂਰਾਂ ਦੀਆਂ ਸ਼ਿਕਾਇਤਾਂ ਦਾ ਸਮੇਂਬੱਧ ਨਿਪਟਾਰਾ ਕੀਤਾ ਜਾਵੇ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


