ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਸ੍ਰੀ ਆਨੰਦਪੁਰ ਸਾਹਿਬ ਪੁਲੀਸ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨਾਲ ਸਬੰਧਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਤਹਿਤ ਪੁਲੀਸ ਵੱਲੋਂ ਐੱਸਜੀਪੀਸੀ ਦੇ ਮੁੱਖ ਸਕੱਤਰ ਦੇ ਓਐੱਸਡੀ ਸਤਬੀਰ ਸਿੰਘ ਤੋਂ ਕਰੀਬ ਚਾਰ ਘੰਟੇ ਤੱਕ ਪੁੱਛਗਿੱਛ ਕੀਤੀ ਗਈ।
ਡੀਐੱਸਪੀ ਸ੍ਰੀ ਆਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ 21 ਅਗਸਤ 2026 ਨੂੰ ਐੱਫਆਈਆਰ ਨੰਬਰ 149 ਦਰਜ ਕੀਤੀ ਗਈ ਸੀ। ਮਾਮਲੇ ਦੀ ਤਫ਼ਤੀਸ਼ ਦੌਰਾਨ ਪੁਲਿਸ ਵੱਲੋਂ ਵੱਖ-ਵੱਖ ਪੱਖਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐੱਸਜੀਪੀਸੀ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਅਤੇ ਇਸ ਵੇਲੇ ਮੁੱਖ ਸਕੱਤਰ ਕੁਲਵੰਤ ਸਿੰਘ ਦੇ ਓਐੱਸਡੀ ਵਜੋਂ ਤਾਇਨਾਤ ਸਤਬੀਰ ਸਿੰਘ ਤੋਂ ਸਰਾਵਾਂ ਦੇ ਪ੍ਰਬੰਧਾਂ ਅਤੇ ਨਿਯਮਾਂ ਸਬੰਧੀ ਪੁੱਛਗਿੱਛ ਕੀਤੀ ਗਈ ਹੈ।
ਡੀਐੱਸਪੀ ਅਨੁਸਾਰ ਪੁਲਿਸ ਵੱਲੋਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਰਾਵਾਂ ਵਿੱਚ ਸ਼ਰਧਾਲੂਆਂ ਦੀ ਐਂਟਰੀ ਕਿਸ ਪ੍ਰਕਿਰਿਆ ਤਹਿਤ ਹੁੰਦੀ ਹੈ, ਉਨ੍ਹਾਂ ਦੇ ਠਹਿਰਨ ਸਬੰਧੀ ਕੀ ਨਿਯਮ ਹਨ ਅਤੇ ਸਬੰਧਤ ਰਿਕਾਰਡ ਕਿਵੇਂ ਦਰਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਔਰਤ ਦੇ ਸਰਾਵਾਂ ਵਿੱਚ ਠਹਿਰਨ ਨਾਲ ਸਬੰਧਤ ਰਿਕਾਰਡ ਅਤੇ ਉਸ ਨੂੰ ਉੱਥੇ ਮਿਲੀਆਂ ਸਹੂਲਤਾਂ ਸਬੰਧੀ ਵੀ ਤੱਥ ਇਕੱਠੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਸ਼ਿਕਾਇਤਕਰਤਾ ਕਿਹੜੇ ਹਾਲਾਤ ਵਿੱਚ ਸ੍ਰੀ ਆਨੰਦਪੁਰ ਸਾਹਿਬ ਪਹੁੰਚੀ ਅਤੇ ਉਸ ਦੇ ਠਹਿਰਨ ਦੌਰਾਨ ਕੀ ਕੁਝ ਵਾਪਰਿਆ। ਜਾਂਚ ਦੌਰਾਨ ਕਿਸੇ ਵਿਅਕਤੀ ਵੱਲੋਂ ਉਸ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਰੋਕ ਕੇ ਰੱਖਣ ਜਾਂ ਕਿਸੇ ਹੋਰ ਤਰ੍ਹਾਂ ਦੀ ਗਤੀਵਿਧੀ ਦੇ ਦੋਸ਼ ਸਾਹਮਣੇ ਆਉਂਦੇ ਹਨ ਜਾਂ ਨਹੀਂ, ਇਸ ਪੱਖ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ।
ਡੀਐੱਸਪੀ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਾਇਨਾਤ ਕੁਝ ਮੁਲਾਜ਼ਮਾਂ, ਸ਼ਿਕਾਇਤਕਰਤਾ ਦੇ ਬਿਆਨਾਂ ਵਿੱਚ ਨਾਮਜ਼ਦ ਵਿਅਕਤੀਆਂ ਅਤੇ ਮੁੱਖ ਆਰੋਪੀ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਪੁਲਿਸ ਵੱਲੋਂ ਆਰੋਪੀ ਦੇ ਠਹਿਰਨ ਅਤੇ ਆਉਣ-ਜਾਣ ਨਾਲ ਸਬੰਧਤ ਜਾਣਕਾਰੀ ਇਕੱਠੀ ਕਰਨ ਦੇ ਨਾਲ-ਨਾਲ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮਾਮਲੇ ਵਿੱਚ ਕਿਸੇ ਹੋਰ ਵਿਅਕਤੀ ਦੀ ਭੂਮਿਕਾ ਜਾਂ ਸਾਜ਼ਿਸ਼ ਤਾਂ ਨਹੀਂ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਠਹਿਰਨ ਨਾਲ ਸਬੰਧਤ ਐੱਸਜੀਪੀਸੀ ਦਾ ਰਿਕਾਰਡ ਹਾਸਲ ਕਰਨ ਲਈ ਕਮੇਟੀ ਨੂੰ ਬਕਾਇਦਾ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੁਲਿਸ ਵੱਲੋਂ ਉਪਲਬਧ ਦਸਤਾਵੇਜ਼ਾਂ, ਬਿਆਨਾਂ ਅਤੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਡੀਐੱਸਪੀ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਜਿਨਸੀ ਅਪਰਾਧਾਂ ਨਾਲ ਸਬੰਧਤ ਮਾਮਲਿਆਂ ਵਿੱਚ ਲਾਗੂ ਕਾਨੂੰਨੀ ਪ੍ਰਬੰਧਾਂ ਅਤੇ ਅਦਾਲਤੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਧਾਰਤ ਸਮੇਂ ਅੰਦਰ ਤਫ਼ਤੀਸ਼ ਮੁਕੰਮਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਸਾਰੇ ਤੱਥਾਂ ਦੀ ਤਸਦੀਕ ਕਰਨ ਉਪਰੰਤ ਪੁਲਿਸ ਰਿਪੋਰਟ (ਚਲਾਨ) ਜਲਦ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਇਸ ਮੌਕੇ ਥਾਣਾ ਮੁਖੀ ਜਤਿਨ ਕਪੂਰ, ਸਿਟੀ ਇੰਚਾਰਚ ਜਸਮੇਰ ਸਿੰਘ ਵੀ ਮੌਜੂਦ ਸਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


