ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ ਪੂਰੇ ਕੀਤੇ। ਇਸ ਇਤਿਹਾਸਕ ਮੌਕੇ ’ਤੇ ਉਨ੍ਹਾਂ ਨੇ ਦੇਸ਼ ਦੀ ਵਿਕਾਸ ਯਾਤਰਾ, ਆਪਣੀ ਲੰਬੀ ਜਨਤਕ ਸੇਵਾ ਅਤੇ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ ਨੂੰ ਦੁਹਰਾਇਆ। ਮੋਦੀ ਨੇ ਕਿਹਾ ਕਿ ਦੇਸ਼ ਦੇ 140 ਕਰੋੜ ਲੋਕਾਂ ਦੀ ਸਾਂਝੀ ਤਾਕਤ ਨਾਲ ਇਹ ਟੀਚਾ ਹਾਸਲ ਕੀਤਾ ਜਾ ਸਕਦਾ ਹੈ।
ਮੋਦੀ ਦੀ ਸਿਆਸੀ ਯਾਤਰਾ 7 ਅਕਤੂਬਰ 2001 ਨੂੰ ਸ਼ੁਰੂ ਹੋਈ ਸੀ, ਜਦੋਂ ਉਨ੍ਹਾਂ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ। ਇਸ ਤੋਂ ਬਾਅਦ ਉਹ 2014 ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਅਤੇ ਹੁਣ ਕੇਂਦਰ ਸਰਕਾਰ ਦੀ ਅਗਵਾਈ ਕਰ ਰਹੇ ਹਨ। ਇਸ ਤਰ੍ਹਾਂ 25 ਸਾਲਾਂ ਤੋਂ ਉਹ ਲਗਾਤਾਰ ਕਿਸੇ ਨਾ ਕਿਸੇ ਸਰਕਾਰ ਦੇ ਮੁਖੀ ਰਹੇ ਹਨ। ਕੇਂਦਰੀ ਮੰਤਰੀ ਮੰਡਲ ਨੇ ਵੀ ਮੰਗਲਵਾਰ ਨੂੰ ਇੱਕ ਪ੍ਰਸਤਾਵ ਪਾਸ ਕਰਕੇ ਇਸ ਉਪਲਬਧੀ ’ਤੇ ਪ੍ਰਧਾਨ ਮੰਤਰੀ ਨੂੰ ਵਧਾਈ ਦਿੱਤੀ।
ਨਵੀਂ ਦਿੱਲੀ ਵਿੱਚ ‘ਵਿਕਸਿਤ ਭਾਰਤ ਸੰਕਲਪ ਸਭਾ’ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ 2047 ਤੱਕ ਵਿਕਸਿਤ ਭਾਰਤ ਬਣਾਉਣ ਲਈ ਨਵੇਂ ਜੋਸ਼ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਅੱਗੇ ਵਧਾਉਣ ਲਈ ਦੂਰਦਰਸ਼ੀ ਨੀਤੀਆਂ, ਸਖ਼ਤ ਮਿਹਨਤ ਅਤੇ ਲੋਕਾਂ ਦੀ ਸਾਂਝੀ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਨੇ ਇਸ ਮੌਕੇ ’ਤੇ “ਅਸੀਂ ਕਰਕੇ ਦਿਖਾਵਾਂਗੇ”ਦਾ ਸੰਦੇਸ਼ ਵੀ ਦਿੱਤਾ।
ਪੀਐਮ ਮੋਦੀ ਨੇ ਸਮਾਜ ਨੂੰ ਵੋਟਾਂ ਦੇ ਆਧਾਰ ’ਤੇ ਵੰਡਣ ਦੀ ਰਾਜਨੀਤੀ ਨੂੰ ਦੇਸ਼ ਲਈ ਇੱਕ ਵੱਡੀ ਚੁਣੌਤੀ ਦੱਸਿਆ। ਉਨ੍ਹਾਂ ਕਿਹਾ ਕਿ ਜੇ ਕਿਸਾਨ ਦੇ ਖੇਤ ਵਿੱਚ ਪਾਣੀ ਦੀ ਕਮੀ ਹੈ ਜਾਂ ਕਿਸੇ ਪਿੰਡ ਵਿੱਚ ਬਿਜਲੀ ਨਹੀਂ ਹੈ ਤਾਂ ਇਹ ਸਮੱਸਿਆ ਕਿਸੇ ਇੱਕ ਜਾਤ ਜਾਂ ਭਾਈਚਾਰੇ ਤੱਕ ਸੀਮਿਤ ਨਹੀਂ ਰਹਿੰਦੀ। ਇਸ ਲਈ ਸਮੱਸਿਆਵਾਂ ਦਾ ਹੱਲ ਵੀ ਸਾਰਿਆਂ ਲਈ ਹੋਣਾ ਚਾਹੀਦਾ ਹੈ।
ਆਪਣੇ 25 ਸਾਲ ਪੂਰੇ ਹੋਣ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਨਵੀਂ ਦਿੱਲੀ ਦੇ ਸ਼੍ਰੀ ਵਿਨਾਇਕ ਮੰਦਰ ਵਿੱਚ ਜਾ ਕੇ ਭਗਵਾਨ ਗਣੇਸ਼ ਦੀ ਪੂਜਾ ਕੀਤੀ। ਉਨ੍ਹਾਂ ਨੇ ਦੇਸ਼ ਵਾਸੀਆਂ ਦੀ ਖੁਸ਼ਹਾਲੀ, ਚੰਗੀ ਸਿਹਤ ਅਤੇ ਦੇਸ਼ ਦੀ ਲਗਾਤਾਰ ਤਰੱਕੀ ਲਈ ਪ੍ਰਾਰਥਨਾ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਉਨ੍ਹਾਂ ਨੇ ਦੇਸ਼ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਵਧਾਉਣ ਲਈ ਲਗਾਤਾਰ ਸੇਵਾ ਕਰਨ ਦੀ ਭਾਵਨਾ ਪ੍ਰਗਟ ਕੀਤੀ। ਕੇਂਦਰੀ ਕੈਬਨਿਟ ਵੱਲੋਂ ਪਾਸ ਕੀਤੇ ਪ੍ਰਸਤਾਵ ਵਿੱਚ ਮੋਦੀ ਦੀ ਲੰਬੀ ਸਿਆਸੀ ਯਾਤਰਾ ਅਤੇ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਦਾ ਜ਼ਿਕਰ ਕੀਤਾ ਗਿਆ। ਇਸ ਵਿੱਚ ਜਨ ਧਨ ਯੋਜਨਾ, ਪੀਐੱਮ-ਕਿਸਾਨ, ਜੀਐੱਸਟੀ, ਡਿਜ਼ੀਟਲ ਭੁਗਤਾਨ, ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਅਤੇ ਇਲੈਕਟ?ਰਾਨਿਕਸ ਖੇਤਰ ਦੇ ਵਿਸਥਾਰ ਵਰਗੇ ਕਦਮਾਂ ਨੂੰ ਰੇਖਾਂਕਿਤ ਕੀਤਾ ਗਿਆ। ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਕੋਵਿਡ ਟੀਕਾ ਵਿਕਾਸ ਅਤੇ ਚੰਦਰਯਾਨ-3 ਵਰਗੀਆਂ ਉਪਲਬਧੀਆਂ ਦਾ ਵੀ ਪ੍ਰਸਤਾਵ ਵਿੱਚ ਜ਼ਿਕਰ ਹੋਇਆ। ਵਿਦੇਸ਼ ਨੀਤੀ ਦੇ ਸੰਦਰਭ ਵਿੱਚ ਵੀ ਸਰਕਾਰ ਨੇ ਜੀ-20 ਦੀ ਮੇਜ਼ਬਾਨੀ, ਵੈਕਸੀਨ ਮੈਤਰੀ ਅਤੇ ਗਲੋਬਲ ਸਾਊਥ ਨਾਲ ਭਾਰਤ ਦੀ ਵਧਦੀ ਭੂਮਿਕਾ ਨੂੰ ਮਹੱਤਵਪੂਰਨ ਦੱਸਿਆ। ਇਸ ਦੇ ਨਾਲ ਹੀ ਰਾਸ਼ਟਰੀ ਸੁਰੱਖਿਆ, ਰੱਖਿਆ ਸਮਰੱਥਾ ਅਤੇ ਆਤਮਨਿਰਭਰਤਾ ਨੂੰ ਵੀ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਕੀਤਾ ਗਿਆ ਹੈ। 25 ਸਾਲਾਂ ਦੀ ਯਾਤਰਾ ਨੂੰ ਸਿਰਫ਼ ਨਿੱਜੀ ਸਿਆਸੀ ਉਪਲਬਧੀ ਵਜੋਂ ਨਾ ਦੇਖਦਿਆਂ ਮੋਦੀ ਨੇ ਇਸਨੂੰ ਦੇਸ਼ ਦੀ ਸਾਂਝੀ ਯਾਤਰਾ ਨਾਲ ਜੋੜਿਆ। ਉਨ੍ਹਾਂ ਨੇ ਕਿਹਾ ਕਿ ਕਰੋੜਾਂ ਲੋਕਾਂ ਦੀ ਮਿਹਨਤ ਅਤੇ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਨੇ 2047 ਤੱਕ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਦੇ ਟੀਚੇ ਨੂੰ ਅੱਗੇ ਵਧਾਉਣ ਦਾ ਸੰਕਲਪ ਦੁਹਰਾਇਆ।
ਇਸੇ ਦੌਰਾਨ ਪ੍ਰਧਾਨ ਮੰਤਰੀ ਦੇ ਅਗਲੇ ਦਿਨਾਂ ਦੇ ਪ੍ਰੋਗਰਾਮਾਂ ਵਿੱਚ ਇੰਡੀਆ ਮੋਬਾਈਲ ਕਾਂਗਰਸ 2026 ਦਾ ਉਦਘਾਟਨ ਵੀ ਸ਼ਾਮਲ ਹੈ। ਇਹ ਸਮਾਗਮ ਡਿਜ਼ੀਟਲ ਤਕਨਾਲੋਜੀ, ਟੈਲੀਕਾਮ ਅਤੇ ਨਵੀਂ ਤਕਨਾਲੋਜੀ ਦੇ ਖੇਤਰ ਵਿੱਚ ਭਾਰਤ ਦੀ ਭੂਮਿਕਾ ਨੂੰ ਉਜਾਗਰ ਕਰਨ ਵਾਲਾ ਹੈ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


