ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਤੇ ਸੰਗਰੂਰ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੇ ਵਿਆਪਕ ਪ੍ਰਾਜੈਕਟ ਦਾ ਤੋਹਫ਼ਾ ਦਿੰਦਿਆਂ ਪਿੰਡ ਬਰੜਵਾਲ ਵਿਖੇ 47 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੇ 14 ਮਿਲੀਅਨ ਲਿਟਰ ਪ੍ਰਤੀ ਦਿਨ (ਐਮ.ਐਲ.ਡੀ.) ਦੀ ਸਮਰੱਥਾ ਵਾਲੇ ਵਾਟਰ ਟ?ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਪਲਾਂਟ ਨਹਿਰੀ ਪਾਣੀ ਨੂੰ ਸੋਧ ਕੇ ਪੀਣ ਯੋਗ ਬਣਾਏਗਾ, ਜਿਸ ਨਾਲ ਲੱਖਾਂ ਵਾਸੀਆਂ ਨੂੰ ਸਾਫ਼ ਪਾਣੀ ਮਿਲੇਗਾ ਅਤੇ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਵੀ ਘਟੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਿਜ਼ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਨੇ 14,000 ਕਿਲੋਮੀਟਰ ਪਾਈਪਲਾਈਨ ਵਿਛਾ ਕੇ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ 22 ਫੀਸਦੀ ਤੋਂ ਵਧਾ ਕੇ 88 ਫੀਸਦੀ ਕਰ ਦਿੱਤੀ ਹੈ, ਜਿਸ ਦੇ ਨਤੀਜੇ ਵਜੋਂ ਨਹਿਰੀ ਪਾਣੀ ਵਾਲੇ ਇਲਾਕਿਆਂ ਵਿੱਚ ਝੋਨੇ ਦੇ ਝਾੜ ਵਿੱਚ ਚਾਰ ਕੁਇੰਟਲ ਪ੍ਰਤੀ ਏਕੜ ਤੱਕ ਦਾ ਵਾਧਾ ਹੋਇਆ ਹੈ।ਐਕਸ ’ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਧੂਰੀ ਦੇ ਲੋਕਾਂ ਨੂੰ 47 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿਆਰ ਹੋਣ ਵਾਲੇ 14 ਐਮ.ਐਲ.ਡੀ. ਦੀ ਸਮਰੱਥਾ ਵਾਲੇ ਵਾਟਰ ਟ?ਰੀਟਮੈਂਟ ਪਲਾਂਟ ਦੇ ਰੂਪ ਵਿੱਚ ਵੱਡਾ ਤੋਹਫ਼ਾ ਦਿੱਤਾ ਹੈ। ਹੁਣ ਨਹਿਰੀ ਪਾਣੀ ਨੂੰ ਸੋਧ ਕੇ ਪੂਰੀ ਤਰ੍ਹਾਂ ਪੀਣ ਯੋਗ ਬਣਾਇਆ ਜਾਵੇਗਾ ਅਤੇ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਦੇ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਧਰਤੀ ਹੇਠਲਾ ਪਾਣੀ ਸਾਡੇ ਸਭ ਤੋਂ ਵੱਡੇ ਕੁਦਰਤੀ ਸਰੋਤਾਂ ਵਿੱਚੋਂ ਇੱਕ ਹੈ, ਪਰ ਇਸ ਦਾ ਲਗਾਤਾਰ ਡਿੱਗ ਰਿਹਾ ਪੱਧਰ ਸਾਡੇ ਸਾਰਿਆਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸੂਬਾ ਸਰਕਾਰ ਨੇ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਇਤਿਹਾਸਕ ਕਦਮ ਚੁੱਕੇ ਹਨ।”
ਉਨ੍ਹਾਂ ਕਿਹਾ, “ਇਸ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਧੂਰੀ ਦੇ ਲੋਕ, ਵਿਸ਼ੇਸ਼ ਤੌਰ ’ਤੇ ਸਾਡੀਆਂ ਮਾਵਾਂ, ਭੈਣਾਂ ਅਤੇ ਬੱਚੇ ਵਧੇਰੇ ਸਿਹਤਮੰਦ ਜੀਵਨ ਬਤੀਤ ਕਰ ਸਕਣਗੇ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਅਤ ਰਹਿਣਗੇ। ਸੂਬਾ ਸਰਕਾਰ ਦਾ ਇੱਕੋ-ਇੱਕ ਮਨੋਰਥ ਪੰਜਾਬ ਦਾ ਸਰਬਪੱਖੀ ਵਿਕਾਸ ਕਰਨਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸਿਰਫ਼ ਕਾਗਜ਼ਾਂ ’ਤੇ ਐਲਾਨ ਨਹੀਂ ਕਰਦੇ। ਅਸੀਂ ਨਿਸ਼ਚਿਤ ਸਮੇਂ ਵਿੱਚ ਜ਼ਮੀਨੀ ਪੱਧਰ ’ਤੇ ਪ੍ਰਾਜੈਕਟਾਂ ਨੂੰ ਪੂਰਾ ਕਰਨ ਵਿੱਚ ਵਿਸ਼ਵਾਸ ਰੱਖਦੇ ਹਾਂ। ਇਹ 47.38 ਕਰੋੜ ਰੁਪਏ ਦਾ ਪ੍ਰਾਜੈਕਟ ਉਸੇ ਵਚਨਬੱਧਤਾ ਅਤੇ ਨੇਕ ਨੀਅਤੀ ਦਾ ਪ੍ਰਤੱਖ ਪ੍ਰਮਾਣ ਹੈ। ਮੇਰਾ ਧੂਰੀ ਸ਼ਹਿਰ ਨਾਲ ਵਿਸ਼ੇਸ਼ ਲਗਾਅ ਹੈ। ਇਸ ਖੇਤਰ ਦੇ ਲੋਕਾਂ ਨੇ ਮੈਨੂੰ ਜੋ ਪਿਆਰ ਅਤੇ ਵਿਸ਼ਵਾਸ ਦਿੱਤਾ ਹੈ, ਮੈਂ ਹਮੇਸ਼ਾ ਰਿਣੀ ਰਹਾਂਗਾ ਜਿਸ ਨੂੰ ਮੈਂ ਇਸ ਇਲਾਕੇ ਵਿੱਚ ਵੱਡੇ ਬਦਲਾਅ ਵਾਲੇ ਵਿਕਾਸ ਪ੍ਰਾਜੈਕਟ ਲਿਆ ਕੇ ਮੋੜਾਂਗਾ।”ਉਨ੍ਹਾਂ ਅੱਗੇ ਕਿਹਾ, “ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਧੂਰੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।”
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


