ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਗੁਜਰਾਤ ਪੁਲਿਸ ਨਾਲ ਚਲਾਏ ਗਏ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਮਸ਼ਹੂਰ ਸੋਸ਼ਲ ਮੀਡੀਆ ਪ੍ਰਭਾਵਕ (ਇਨਫਲੂਐਂਸਰ) ਮਧੂਸੂਦਨ ਸਿੰਘ ਉਰਫ਼ ‘ਮੈਡ ਸੰਧੂ’ ਦੇ ਸਨਸਨੀਖੇਜ਼ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਮੁੱਖ ਸ਼ੂਟਰ ਸਮੇਤ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ 3 ਅਕਤੂਬਰ, 2026 ਦੀ ਸ਼ਾਮ ਨੂੰ ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਭੁਪਿੰਦਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਛਾਉਣੀ ਅੰਮ੍ਰਿਤਸਰ ਵਿਖੇ ਬੀ.ਐੱਨ.ਐੱਸ. ਦੀਆਂ ਸਬੰਧਤ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਮੁਕੱਦਮਾ ਨੰਬਰ 186 ਦਰਜ ਕੀਤਾ ਗਿਆ ਸੀ। ਤਕਨੀਕੀ ਜਾਂਚ, ਮਨੁੱਖੀ ਖੁਫ਼ੀਆ ਤੰਤਰ ਅਤੇ ਲਗਾਤਾਰ ਖੋਜ ਤੋਂ ਬਾਅਦ ਪੁਲਿਸ ਟੀਮ ਨੇ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਮੁੱਖ ਦੋਸ਼ੀ ਅਤੇ ਸ਼ੂਟਰ ਪਰਮਿੰਦਰ ਉਰਫ਼ ਕਾਕਾ ਸਮੇਤ ਛੇ ਮੁਲਜ਼ਮਾਂ ਨੂੰ ਟਰੇਸ ਕਰਕੇ ਕਾਬੂ ਕੀਤਾ।
ਗ੍ਰਿਫ਼ਤਾਰ ਕੀਤੇ ਗਏ ਹੋਰ ਮੁਲਜ਼ਮਾਂ ਵਿੱਚ ਅਮਨਦੀਪ ਸਿੰਘ, ਪਰਮਵੀਰ ਸਿੰਘ, ਬਲਜਿੰਦਰ ਸਿੰਘ ਉਰਫ਼ ਲਾਲੀ , ਬਲਰਾਜ ਸਿੰਘ ਉਰਫ਼ ਬੰਟੀ ਅਤੇ ਵਿਕਾਸ ਸਿੰਘ ਸ਼ਾਮਲ ਹਨ। ਅੰਮ੍ਰਿਤਸਰ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਮੁੱਖ ਸ਼ੂਟਰ ਪਰਮਿੰਦਰ ਨੂੰ ਰਸਮੀ ਤੌਰ ’ਤੇ ਹਿਰਾਸਤ ’ਚ ਲੈਣ ਲਈ ਹਵਾਈ ਰਸਤੇ ਗੁਜਰਾਤ ਰਵਾਨਾ ਹੋ ਚੁੱਕੀ ਹੈ। ਲੋੜੀਂਦੀਆਂ ਕਾਨੂੰਨੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਦੋਸ਼ੀ ਨੂੰ ਡੂੰਘਾਈ ਨਾਲ ਪੁੱਛਗਿੱਛ ਲਈ ਅੰਮ੍ਰਿਤਸਰ ਲਿਆਂਦਾ ਜਾਵੇਗਾ। ਮੁਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਨੇ ਇਹ ਕਤਲ ਤਰਨਤਾਰਨ ਦੇ ਗੈਂਗਸਟਰ ਜੱਗਾ ਗੈਂਗ ਦੇ ਇਸ਼ਾਰੇ ’ਤੇ ਕੀਤਾ ਸੀ। ਪੁਲਿਸ ਅਨੁਸਾਰ ਘਟਨਾ ਨਾਲ ਜੁੜੇ ਬਾਕੀ ਚਿਹਰਿਆਂ ਅਤੇ ਵਾਰਦਾਤ ਦੇ ਪਿੱਛੇ ਦੀ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


