ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੀਰਵਾਰ ਨੂੰ ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਦੇ ਦਫ਼ਤਰ ਬਾਹਰ ਧਰਨਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਸੰਵਿਧਾਨਕ ਸੰਸਥਾਵਾਂ ਨੂੰ ਦਰਕਿਨਾਰ ਕਰਕੇ ਅਤੇ ਕਾਨੂੰਨੀ ਢਾਂਚੇ ਨੂੰ ਢਹਿ-ਢੇਰੀ ਕਰਕੇ ਇਹ ਸੰਸਥਾ ਸੂਬੇ ਨੂੰ ਲੁੱਟਣ ਦਾ ਕੇਂਦਰ ਬਣ ਚੁੱਕੀ ਹੈ। ਉਨ੍ਹਾਂ ਇਸ ਨੂੰ “ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਅੱਡਾ”ਅਤੇ “ਗੈਰ-ਸਰਕਾਰੀ ਤੱਤਾਂ”ਦਾ ਸਮੂਹ ਕਰਾਰ ਦਿੱਤਾ, ਜੋ ਕਥਿਤ ਤੌਰ ’ਤੇ ਸੂਬੇ ਦੇ ਸ਼ਾਸਨ ਢਾਂਚੇ ਨੂੰ ਕਮਜ਼ੋਰ ਕਰਦਿਆਂ ਪੰਜਾਬ ਨੂੰ ਲੁੱਟ ਰਹੇ ਹਨ।
ਦਫ਼ਤਰ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ “ਪੰਜਾਬ ਨੂੰ ਅਰਵਿੰਦ ਕੇਜਰੀਵਾਲ ਕੋਲ ਗਿਰਵੀ ਰੱਖ ਦਿੱਤਾ ਹੈ।”ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਅੱਗੇ ਪੰਜਾਬ ਨੂੰ ਲੁੱਟਣ ਦਾ ਕੰਮ ਕਮਿਸ਼ਨ ਵਿੱਚ ਆਪਣੇ ਨਿਯੁਕਤ ਵਿਅਕਤੀਆਂ ਨੂੰ ਆਊਟਸੋਰਸ ਕਰ ਦਿੱਤਾ ਹੈ, ਜਿਨ੍ਹਾਂ ਨੂੰ ਸੂਬੇ ਦੇ ਖ਼ਜ਼ਾਨੇ ਵਿੱਚੋਂ ਹੀ ਮੋਟੀਆਂ ਤਨਖ਼ਾਹਾਂ ਵੀ ਦਿੱਤੀਆਂ ਜਾ ਰਹੀਆਂ ਹਨ।
ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇੱਕ “ਕਾਰਪੋਰੇਸ਼ਨ”ਵਿੱਚ ਤਬਦੀਲ ਕਰਨ ਦਾ ਦੋਸ਼ ਲਾਉਂਦਿਆਂ ਜਾਖੜ ਨੇ ਕਿਹਾ ਕਿ ਕੇਜਰੀਵਾਲ ਇਸ ਦੇ ਚੇਅਰਮੈਨ ਅਤੇ ਮਨੀਸ਼ ਸਿਸੋਦੀਆ ਇਸ ਦੇ ਸੀਈਓ ਹਨ। ਜਾਖੜ ਨੇ ਦਾਅਵਾ ਕੀਤਾ ਕਿ ਕਮਿਸ਼ਨ ਵਿੱਚ ਨਿਯੁਕਤ ਵਿਅਕਤੀਆਂ ਨੂੰ ਕੁੱਲ ਮਿਲਾ ਕੇ ਲਗਭਗ 2 ਕਰੋੜ ਰੁਪਏ ਪ੍ਰਤੀ ਮਹੀਨਾ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕਮਿਸ਼ਨ ਨੇ ਵੱਖ-ਵੱਖ ਬਹਾਨਿਆਂ ਹੇਠ ਪੰਜਾਬ ਵਾਸੀਆਂ ਦਾ ਨਿੱਜੀ ਡਾਟਾ ਇਕੱਠਾ ਕੀਤਾ ਹੈ। ਨਸ਼ਿਆਂ ਦੀ ਵਰਤੋਂ ਸਬੰਧੀ ਡਾਟਾ ਇਕੱਠਾ ਕਰਨ ਨੂੰ ਤਾਜ਼ਾ ਉਦਾਹਰਨ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਦੌਰਾਨ ਵੱਡੇ ਪੱਧਰ ’ਤੇ ਨਿੱਜੀ ਜਾਣਕਾਰੀ ਇਕੱਠੀ ਕੀਤੀ ਗਈ ਹੈ, ਜਿਸ ਦੀ ਬਾਅਦ ਵਿੱਚ ਸਿਆਸੀ ਜਾਂ ਵਪਾਰਕ ਮਕਸਦਾਂ ਲਈ ਦੁਰਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਇਸ ਕਾਰਵਾਈ ਨੂੰ ਆਪਣੇ ਆਪ ਵਿੱਚ “ਬਹੁਤ ਗੈਰ-ਕਾਨੂੰਨੀ”ਕਰਾਰ ਦਿੱਤਾ।
ਜਾਖੜ ਨੇ ਦਾਅਵਾ ਕੀਤਾ ਕਿ ਕਮਿਸ਼ਨ ਵਿੱਚ ਪੰਜਾਬ ਦੀਆਂ ਸਥਾਨਕ ਸਥਿਤੀਆਂ ਨੂੰ ਸਮਝਣ ਵਾਲਾ ਇੱਕ ਵੀ ਪੰਜਾਬੀ ਮੈਂਬਰ ਨਹੀਂ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕਮਿਸ਼ਨ ਨੇ ਨਾ ਤਾਂ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਨਾਲ ਕੋਈ ਠੋਸ ਗੱਲਬਾਤ ਕੀਤੀ ਹੈ ਅਤੇ ਨਾ ਹੀ ਉਨ੍ਹਾਂ ਤੋਂ ਸਲਾਹ ਲਈ ਹੈ। ਉਨ੍ਹਾਂ ਸਵਾਲ ਕੀਤਾ ਕਿ ਅਜਿਹੇ ਸਲਾਹ-ਮਸ਼ਵਰੇ ਤੋਂ ਬਿਨਾਂ ਕਮਿਸ਼ਨ ਪੰਜਾਬ ਲਈ ਸਾਰਥਕ ਵਿਕਾਸ ਯੋਜਨਾਵਾਂ ਕਿਵੇਂ ਤਿਆਰ ਕਰ ਸਕਦਾ ਹੈ।ਖੇਤੀਬਾੜੀ ਦਾ ਜ਼ਿਕਰ ਕਰਦਿਆਂ ਜਾਖੜ ਨੇ ਕਿਹਾ ਕਿ ਕਿਸਾਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਜਦਕਿ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਖੇਤੀਬਾੜੀ ਨੀਤੀ ਅਜੇ ਤੱਕ ਲਾਗੂ ਨਹੀਂ ਕੀਤੀ ਗਈ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਕੀ 3,602 ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਰੰਗਾਂ ਵਿੱਚ ਰੰਗ ਦੇਣਾ ਹੀ ਸਿੱਖਿਆ ਨੀਤੀ ਹੈ? ਉਨ੍ਹਾਂ ਕਿਹਾ ਕਿ ਪਾਰਟੀ ਦੇ ਆਪਣੇ ਵਿਧਾਇਕ ਹੀ ਅਧਿਆਪਕਾਂ ਦੀ ਘਾਟ ਬਾਰੇ ਆਵਾਜ਼ ਉਠਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਕੂਲਾਂ ਨੂੰ ਕਿਹੜਾ ਰੰਗ ਕਰਨਾ ਹੈ, ਇਹ ਤੈਅ ਕਰਨ ਲਈ ਪੰਜਾਬ ਨੂੰ ਅਜਿਹੇ ਕਮਿਸ਼ਨ ਦੀ ਸਲਾਹ ਦੀ ਲੋੜ ਨਹੀਂ ਹੈ।
ਜਾਖੜ ਨੇ ਇਹ ਵੀ ਦੋਸ਼ ਲਾਇਆ ਕਿ ਇਨ੍ਹਾਂ ਹੀ ਵਿਅਕਤੀਆਂ ਨੇ ਬਿਜਲੀ ਨਿਗਮ ਦੇ ਖਾਤਿਆਂ ਵਿੱਚ ਹੇਰਾਫੇਰੀ ਕਰਕੇ ਘਾਟੇ ਵਿੱਚ ਚੱਲ ਰਹੇ ਬਿਜਲੀ ਬੋਰਡ ਨੂੰ ਕਾਗਜ਼ਾਂ ਵਿੱਚ ਮੁਨਾਫ਼ੇ ਵਿੱਚ ਦਿਖਾਇਆ ਸੀ ਅਤੇ ਹੁਣ ਉਹ ਨਿਗਮ ਲਈ 10,000 ਕਰੋੜ ਰੁਪਏ ਦਾ ਕਰਜ਼ਾ ਲੈਣਾ ਚਾਹੁੰਦੇ ਹਨ।
ਜਾਖੜ ਨੇ ਕਿਹਾ ਕਿ ਭਾਜਪਾ ਇਸ ਕਮਿਸ਼ਨ ਵਿਰੁੱਧ ਆਪਣੀ ਮੁਹਿੰਮ ਲੋਕਾਂ ਤੱਕ ਲੈ ਕੇ ਜਾਵੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਹੇਠ ਹੋ ਰਹੇ ਕਥਿਤ ਭ੍ਰਿਸ਼ਟਾਚਾਰ ਨੂੰ ਬੇਨਕਾਬ ਕਰੇਗੀ। ਕਮਿਸ਼ਨ ਨੂੰ ਤੁਰੰਤ ਬੰਦ ਕਰਨ ਦੀ ਮੰਗ ਕਰਦਿਆਂ ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਨੂੰ ਲੁੱਟਣ ਲਈ ਜ਼ਿੰਮੇਵਾਰ ਹਰ ਵਿਅਕਤੀ ਨੂੰ ਚੋਣਾਂ ਤੋਂ ਬਾਅਦ ਜਵਾਬਦੇਹ ਬਣਾਇਆ ਜਾਵੇਗਾ।
ਸੁਨੀਲ ਜਾਖੜ ਨੇ ਕਿਹਾ ਕਿ ਇਸ ਕਮਿਸ਼ਨ ਵਿੱਚ 85 ਤੋਂ ਵੱਧ ਅਧਿਕਾਰੀ ਅਤੇ ਕਰਮਚਾਰੀ ਨਿਯੁਕਤ ਕੀਤੇ ਗਏ ਹਨ, ਜਿਸ ਨੂੰ ਉਨ੍ਹਾਂ “ਚਿੱਟਾ ਹਾਥੀ”ਕਰਾਰ ਦਿੱਤਾ
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


