ਅੰਮ੍ਰਿਤਸਰ ਵਿੱਚ ਅੱਜ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ, ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ ਸ੍ਰੀ ਦਰਬਾਰ ਸਾਹਿਬ ਪਹੁੰਚੇ। ਇਸ ਮੌਕੇ ਕਾਂਗਰਸੀ ਆਗੂਆਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਪੰਜਾਬ ਤੇ ਪੰਜਾਬ ਦੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਅੱਜ ਉਹ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਆਸ਼ੀਰਵਾਦ ਲੈਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਕਾਂਗਰਸ ਦੀ ਲੀਡਰਸ਼ਿਪ ਸ੍ਰੀ ਦੁਰਗਿਆਣਾ ਮੰਦਰ, ਸੇਂਟ ਪੌਲ ਚਰਚ, ਭਗਵਾਨ ਵਾਲਮੀਕਿ ਰਾਮ ਤੀਰਥ ਅਤੇ ਡੇਰਾ ਬੱਲਾ ਵਿਖੇ ਵੀ ਨਤਮਸਤਕ ਹੋਵੇਗੀ। ਪਰਗਟ ਸਿੰਘ ਨੇ ਕਿਹਾ ਕਿ ਅੱਜ ਕਾਂਗਰਸ ਕੋਲ ਸਭ ਤੋਂ ਵਧੀਆ ਟੀਮ ਹੈ ਅਤੇ ਟਿਕਟ ਦੀ ਵੰਡ ਸਮੇਂ ਵੀ ਪਾਰਟੀ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ
ਇਸ ਮੌਕੇ ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਸਚਿਨ ਪਾਇਲਟ ਨੇ ਕਿਹਾ ਕਿ ਗੁਰੂ ਦੀ ਕਿਰਪਾ ਨਾਲ ਉਨ੍ਹਾਂ ਨੂੰ ਇੱਥੇ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਚੰਗਾ ਹੋਵੇ ਅਤੇ ਨੌਜਵਾਨ ਪੀੜ੍ਹੀ ਨੂੰ ਬਿਹਤਰ ਭਵਿੱਖ ਮਿਲੇ। ਸਚਿਨ ਪਾਇਲਟ ਨੇ ਕਿਹਾ ਕਿ ਸਮਾਜ ਦੇ ਸਾਹਮਣੇ ਕਈ ਚੁਣੌਤੀਆਂ ਹਨ। ਇਨ੍ਹਾਂ ਵਿੱਚ ਭ੍ਰਿਸ਼ਟਾਚਾਰ, ਨਸ਼ਿਆਂ ਦੀ ਸਮੱਸਿਆ ਅਤੇ ਸਮਾਜ ਵਿੱਚ ਪੈਦਾ ਹੋ ਰਹੀਆਂ ਹੋਰ ਮੁਸ਼ਕਲਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉੱਪਰਵਾਲੇ ਦੀ ਮਿਹਰ ਰਹੀ ਤਾਂ ਇਨ੍ਹਾਂ ਸਾਰੀਆਂ ਚੁਣੌਤੀਆਂ ਦਾ ਹੱਲ ਕਰਨ ਲਈ ਆਸ਼ੀਰਵਾਦ ਅਤੇ ਤਾਕਤ ਮਿਲੇਗੀ। ਉਹਨਾਂ ਕਿਹਾ ਕਿ 2027 ਦੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪ੍ਰਚੰਡ ਬਹੁਮਤ ਨਾਲ ਜਿੱਤ ਦਰਜ ਕਰੇਗੀ ।
ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਇਹ ਪਹਿਲਾ ਮੌਕਾ ਸੀ ਜਦੋਂ ਕਾਂਗਰਸ ਦੀ ਤਕਰੀਬਨ ਸਮੁੱਚੀ ਲੀਡਰਸ਼ਿਪ ਇਕੱਠੀ ਹੋ ਕੇ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੀ । ਇਸ ਤੋਂ ਪਹਿਲੇ ਰਾਜਾ ਵੜਿੰਗ ਦੀ ਪ੍ਰਧਾਨਗੀ ਨੂੰ ਲੈ ਕੇ ਕਈ ਟਕਸਾਲੀ ਕਾਂਗਰਸੀ ਨਰਾਜ਼ ਚੱਲ ਰਹੇ ਸਨ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਨਵੀਂ ਪਾਰਟੀ ਬਣਾਉਣ ਦੇ ਸੰਕੇਤ ਤੱਕ ਮਿਲ ਰਹੇ ਸਨ ਪਰ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਇਹ ਨਰਾਜ਼ਗੀ ਦੂਰ ਹੁੰਦੀ ਦਿਖਾਈ ਦੇ ਰਹੀ ਹੈ ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


