ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਜ਼ਿਲ੍ਹਾ ਇਕਾਈ ਫਰੀਦਕੋਟ ਦੀ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਪੈਨਸ਼ਨਰ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਕੱਲ੍ਹ ਸਦੀਵੀ ਵਿਛੋੜਾ ਦੇ ਗਏ ਨਾਮਵਰ ਫਿਲਮੀ ਅਦਾਕਾਰ ਨਾਨਾ ਪਾਟੇਕਰ ਅਤੇ ਹੋਰ ਵੱਖ ਵੱਖ ਵਿਅਕਤੀਆਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ, ਜ਼ਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ ਮੰਘੇੜਾ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਤਰਸੇਮ ਨਰੂਲਾ, ਮੰਦਰ ਸਿੰਘ ਲੈਕਚਰਾਰ, ਇਕਬਾਲ ਸਿੰਘ ਰਣ ਸਿੰਘ ਵਾਲਾ ਅਤੇ ਮਦਨ ਲਾਲ ਸ਼ਰਮਾ ਸੰਧਵਾਂ ਨੇ ਪਿਛਲੇ ਸਮੇਂ ਦੌਰਾਨ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਭਗਵੰਤ ਮਾਨ ਸਰਕਾਰ ਦੇ ਖਿਲਾਫ ਹੋਏ ਵੱਖ ਵੱਖ ਐਕਸ਼ਨਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੀਤੀ ਗਈ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ।
ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਿਰਫ 8 ਫੀਸਦੀ ਡੀ ਏ ਦੇਣ ਸਮੇਂ ਜਾਰੀ ਕੀਤੇ ਗਏ ਪੱਤਰ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਡੀ ਏ ਨੂੰ ਕੇਂਦਰੀ ਪੈਟਰਨ ਨਾਲੋਂ
ਡੀਲਿੰਕ ਕਰਨ ਦੀ ਕੋਝੀ ਕਾਰਵਾਈ ਕਰਾਰ ਦਿੱਤਾ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਕੱਲ੍ਹ ਮਿਤੀ 10 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਕੀਤੀ ਜਾ ਰਹੀ ਸੂਬਾਈ ਮਹਾਂ ਰੈਲੀ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਸਬੰਧਤ ਏਟਕ ਨਾਲ ਸਬੰਧਤ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਬਕਾਇਆ ਪਈਆਂ ਡੀ ਏ ਦੀਆਂ ਸਾਰੀਆਂ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੈਨਸ਼ਨਰਾਂ ਲਈ 2.59 ਦਾ ਗੁੰਨਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਮਿਤੀ 15 ਜਨਵਰੀ 2015 ਅਤੇ ਮਿਤੀ 17 ਜੁਲਾਈ 2020 ਦੇ ਪੱਤਰ ਤੁਰੰਤ ਵਾਪਿਸ ਲਏ ਜਾਣ ,ਸਮੂਹ ਸਕੀਮ ਵਰਕਰਾਂ ਵਾਸਤੇ ਘੱਟੋ ਘੱਟ ਉਜਰਤ ਕਾਨੂੰਨ ਲਾਗੂ ਕੀਤਾ ਜਾਵੇ, ਆਮ ਆਦਮੀ ਪਾਰਟੀ ਵੱਲੋਂ ਸਾਲ 2022 ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੇ ਲੱਖਾਂ ਮੁਲਾਜ਼ਮਾਂ ਦੇ ਪੈਨਸ਼ਨਰਾਂ ਨਾਲ ਕੀਤੇ ਗਏ ਸਾਰੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ। ਆਗੂਆਂ ਨੇ ਪੰਜਾਬ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੇ ਗਏ ਸਾਰੇ ਫੈਸਲੇ ਤੁਰੰਤ ਸਹੀ ਦਿਸ਼ਾ ਵਿੱਚ ਲਾਗੂ ਕਰਦੇ ਹੋਏ ਜਨਰਲਾਇਜ਼ ਕੀਤੇ ਜਾਣ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਗੁਰਚਰਨ ਸਿੰਘ ਮਾਨ, ਜਸਵਿੰਦਰ ਸਿੰਘ ਬਰਾੜ ਸੇਵਾ ਮੁਕਤ ਪੇਂਡੂ ਵਿਕਾਸ ਅਧਿਕਾਰੀ, ਰਮੇਸ਼ ਢੈਪਈ, ਗੇਜ਼ ਰਾਮ ਭੌਰਾ, ਸੁਖਮੰਦਰ ਸਿੰਘ ਰਾਮਸਰ, ਪ੍ਰਿੰਸੀਪਲ ਹਰੀ ਚੰਦ ਧਿੰਗੜਾ, ਤਾਰਾ ਸਿੰਘ ਲੈਕਚਰਾਰ, ਕਸ਼ਮੀਰਾ ਸਿੰਘ, ਹਰਦੀਪ ਸਿੰਘ ਲੈਕਚਰਾਰ , ਹਾਕਮ ਸਿੰਘ ਡੀ ਪੀ ਈ , ਰੰਜੀਵ ਕੌਸ਼ਲ ਸਿਹਤ ਵਿਭਾਗ, ਅਸ਼ੋਕ ਚਾਵਲਾ ਸੁਪਰਡੈਂਟ, ਜਸਪਾਲ ਸਿੰਘ,ਪਰਮਜੀਤ ਕੌਰ ਔਲਖ ਸੇਵਾ ਮੁਕਤ ਹੈਡ ਟੀਚਰ ਅਤੇ ਵਿਨੋਦ ਕੁਮਾਰ ਧਵਨ ਲੈਕਚਰਾਰ ਆਦਿ ਹਾਜ਼ਰ ਸਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


