ਕੁਲ ਹਿੰਦ ਕਾਂਗਰਸ ਕਮੇਟੀ ਵੱਲੋਂ ਪਿਛਲੇ ਦਿਨਾਂ ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਪ੍ਰਧਾਨ ਪਰਗਟ ਸਿੰਘ ਦੇ ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਰੱਖੇ ਰਸਮੀ ਅਹੁਦਾ ਸੰਭਾਲ ਸਮਾਰੋਹ ਚ ਹਲਕਾ ਮੌੜ ਤੋਂ ਕਾਂਗਰਸ ਦੀ ਅਗਵਾਈ ਕਰ ਰਹੇ ਸੀਨੀਅਰ ਕਾਂਗਰਸੀ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਵੀ ਸ਼ਮੂਲੀਅਤ ਕੀਤੀ ਅਤੇ ਉਨਾਂ ਦੇ ਸੱਦੇ ਤੇ ਸਮੁੱਚੇ ਖਿੱਤੇ ਚੋਂ ਵੀ ਵੱਡੀ ਗਿਣਤੀ ਕਾਂਗਰਸੀਆਂ ਦੇ ਸਮਾਰੋਹ ਚ ਸ਼ਾਮਿਲ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ।
ਟੀਮ ਸਿੱਧੂ ਵੱਲੋਂ ਮੁਹੱਈਆ ਕਰਵਾਈ ਜਾਣਕਾਰੀ ਮੁਤਾਬਿਕ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਮੌਕੇ ਰੱਖੇ ਪ੍ਰੋਗਰਾਮ ਚ ਹਲਕਾ ਮੌੜ ਤੋਂ ਵੱਡੀ ਗਿਣਤੀ ਕਾਂਗਰਸੀਆਂ ਸਮੇਤ ਸ਼ਾਮਿਲ ਹੋਏ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਪ੍ਰਧਾਨ ਨੂੰ ਜਿੱਥੇ ਸ਼ੁਭਕਾਮਨਾਵਾਂ ਭੇਟ ਕੀਤੀਆਂ ਉੱਥੇ ਪੰਜਾਬ ਵਿਧਾਨ ਸਭਾ ਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ,ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,ਬੀਬੀ ਰਾਜਿੰਦਰ ਕੌਰ ਭੱਠਲ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਨਾਲ ਵੀ ਮੁਲਾਕਾਤ ਕੀਤੀ।ਸਮਾਗਮ ਚ ਹਾਜ਼ਰੀ ਭਰਨ ਉਪਰੰਤ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਉਤਸ਼ਾਹ ਇਸ ਗੱਲ ਦਾ ਸਬੂਤ ਹੈ ਕਿ ਕਾਂਗਰਸ ਪਾਰਟੀ ਲੋਕ ਹਮਾਇਤ ਸਦਕਾ 2027 ਵਿਧਾਨ ਸਭਾ ਚੋਣਾਂ ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦੇ ਹੋਏ ਸਰਕਾਰ ਬਣਾਉਣ _ਚ ਸਫਲ ਹੋਵੇਗੀ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


