ਅਕਾਲੀ ਦਲ (ਪੁਨਰ ਸੁਰਜੀਤ) ਨੇ ਪੰਜਾਬ ਵਿੱਚ ਲੰਘੇ ਦਿਨੀਂ ਪਏ ਬੇਮੌਸਮੇ ਮੀਂਹ ਕਰਕੇ ਕਿਸਾਨਾਂ ਦੀ ਫ਼ਸਲ ਦੇ ਖ਼ਰਾਬ ਹੋਣ ਉੱਤੇ ਸੂਬਾ ਸਰਕਾਰ ਦੇ ਪ੍ਰਬੰਧਾਂ ਉੱਤੇ ਸਵਾਲ ਚੁੱਕੇ ਹਨ। ਇਸ ਦੇ ਨਾਲ ਹੀ ਸਰਕਾਰ ਉੱਤੇ ਪੰਜਾਬ ਦੇ ਅੰਨਦਾਤਾ ਨੂੰ ਅਣਗੋਲਿਆ ਕਰਨ ਦੇ ਦੋਸ਼ ਲਾਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦਾ ਖ਼ਰੀਦ ਸੀਜ਼ਨ ਜ਼ੋਰਾਂ ’ਤੇ ਚੱਲ ਰਿਹਾ ਹੈ, ਜਦੋਂ ਕਿ ਪੰਜਾਬ ਸਰਕਾਰ ਖ਼ਰੀਦ ਪ੍ਰਬੰਧ ਪ੍ਰਬੰਧ ਨਾ ਮਾਤਰ ਹਨ!
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫ਼ੌਰੀ ਤੌਰ ’ਤੇ ਕਿਸਾਨਾਂ ਦੇ ਖੇਤਾਂ ਵਿੱਚ ਖ਼ਰਾਬ ਹੋਈ ਫ਼ਸਲ ਦੀ ਗਿਰਦਾਵਰੀ ਕਰਵਾਏ ਅਤੇ ਨਾਲ ਹੀ ਮੰਡੀਆਂ ਵਿੱਚ ਖ਼ਰਾਬ ਹੋਈ ਫ਼ਸਲ ਦਾ ਮੁਆਇਨਾ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਕਿਸਾਨਾਂ ਦੇ ਹੱਕਾਂ ਲਈ ਕੇਂਦਰ ਅਤੇ ਸੂਬਾ ਸਰਕਾਰ ਦੇ ਨਾਮ 14 ਅਕਤੂਬਰ ਦਿਨ ਬੁੱਧਵਾਰ ਨੂੰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ, ਜਦੋਂ ਕਿ ਅਗਲੇ ਹਫ਼ਤੇ ਪੰਜਾਬ ਸਰਕਾਰ ਨੂੰ ਜਗਾਉਣ ਲਈ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਲੰਘੇ ਦਿਨੀਂ ਪਏ ਮੀਂਹ ਕਰਕੇ ਵਧੇਰੇ ਥਾਵਾਂ ’ਤੇ ਝੋਨੇ ਦੀ ਫ਼ਸਲ ਬਦਰੰਗ ਵੀ ਹੋਵੇਗੀ ਅਤੇ ਭਵਿੱਖ ਵਿੱਚ ਹੋਰ ਕਈ ਕਿਸਮ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਬਾਰੇ ਸਰਕਾਰ ਨੂੰ ਸੋਚਣਾ ਚਾਹੀਦਾ ਹੈ ਅਤੇ ਝੋਨੇ ਵਿੱਚ ਨਮੀ ਦੀ ਮਾਤਰਾ ਨੂੰ ਵੀ ਵਿਸ਼ੇਸ਼ ਤੌਰ ’ਤੇ ਛੋਟ ਦੇਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਦਾ ਟੀਚਾ ਘਟਾ ਦਿੱਤਾ ਗਿਆ ਹੈ, ਪਰ ਪੰਜਾਬ ਸਰਕਾਰ ਵੱਲੋਂ ਕੋਈ ਆਵਾਜ਼ ਨਹੀਂ ਚੁੱਕੀ ਗਈ। ਇਸ ਤੋਂ ਇਲਾਵਾ ਹਾਈਬ੍ਰਿਡ ਝੋਨੇ ਵਿੱਚ ਟੁੱਟ-ਭੱਜ ਨੂੰ 25 ਫ਼ੀਸਦੀ ਤੋਂ ਘਟਾ ਕੇ 10 ਫ਼ੀਸਦੀ ਕਰ ਦਿੱਤਾ ਹੈ, ਜੋ ਆੜ੍ਹਤੀਆਂ ਉੱਤੇ ਵੱਡਾ ਹਮਲਾ ਹੈ। ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ!
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


