ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14.05.2026 ਦੇ ਨੋਟੀਫਿਕੇਸ਼ਨ ਮੱਦੇਨਜ਼ਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਦੀ ਪ੍ਰਕਿਰਿਆ ਪੰਜਾਬ ਵਿੱਚ 25 ਜੂਨ 2026 ਤੋਂ ਸ਼ੁਰੂ ਕੀਤੀ ਗਈ ਸੀ। ਪੰਜਾਬ ਨੂੰ ਇਸ ਵਿਸ਼ੇਸ਼ ਗਹਿਰੀ ਸੁਧਾਈ,2026 ਦੇ ਤੀਜੇ ਪੜਾਅ ਵਿੱਚ ਸ਼ਾਮਲ ਕੀਤਾ ਗਿਆ ਸੀ। ਇਸ ਤਹਿਤ ਅੱਜ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕਰ ਦਿੱਤੀਆਂ ਗਈਆਂ ਹਨ।
ਮੁੱਖ ਚੋਣ ਅਫ਼ਸਰ ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼), ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਦੇ ਦਫ਼ਤਰਾਂ ਅਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਕੋਲ ਉਪਲਬਧ ਹਨ।
ਸੀ.ਈ.ਓ. ਪੰਜਾਬ ਵੱਲੋਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਦੀਆਂ ਹਾਰਡ ਕਾਪੀਆਂ ਅਤੇ ਸਾਫਟ ਕਾਪੀਆਂ ਸੌਂਪੀਆਂ ਗਈਆਂ।
ਦਾਅਵੇ ਅਤੇ ਇਤਰਾਜ਼ ਦਰਜ ਕਰਨ ਦੀ ਮਿਆਦ (13 ਅਗਸਤ ਤੋਂ 12 ਸਤੰਬਰ 2026) ਦੌਰਾਨ ਨਾਗਰਿਕਾਂ ਨੂੰ ਖਰੜਾ ਵੋਟਰ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਪੜਤਾਲ ਕਰਨ ਅਤੇ ਲੋੜ ਪੈਣ ’ਤੇ ਦਾਅਵੇ ਜਾਂ ਇਤਰਾਜ਼ ਦਰਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ। ਅਰਜ਼ੀਆਂ ਆਨਲਾਈਨ, ਈਸੀਆਈਨੈੱਟ ਮੋਬਾਈਲ ਐਪ ਰਾਹੀਂ, ਬੀ.ਐਲ.ਓਜ਼ ਰਾਹੀਂ ਆਫ਼ਲਾਈਨ ਜਾਂ ਈ.ਆਰ.ਓਜ਼ ਦੇ ਦਫ਼ਤਰਾਂ ਵਿੱਚ ਪ੍ਰਾਪਤ ਕੀਤੀਆਂ ਗਈਆਂ।
ਵੱਖ-ਵੱਖ ਮਾਧਿਅਮਾਂ ਰਾਹੀਂ ਇੱਕ ਮਹੀਨੇ ਲਈ ’ਸਵੀਪ’ (ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ) ਯੋਜਨਾ ਲਾਗੂ ਕੀਤੀ ਗਈ। ਇਸ ਦੇ ਪ੍ਰਮੁੱਖ ਉਪਰਾਲਿਆਂ ਵਿੱਚ 23 ਜੂਨ ਨੂੰ ਐਸ.ਆਈ.ਆਰ. 2026 ਦੀ ਸ਼ੁਰੂਆਤ ਸ਼ਾਮਲ ਸੀ, ਜਿੱਥੇ 2,000 ਤੋਂ ਵੱਧ ਨੌਜਵਾਨਾਂ ਨੇ ਮਨੁੱਖੀ ਲੜੀ ਬਣਾਈ। ਇਸ ਤੋਂ ਇਲਾਵਾ ਮਹੱਤਵਪੂਰਨ ਤਾਰੀਖਾਂ ’ਤੇ ਐਸ.ਐਮ.ਐਸ. ਅਲਰਟ, ਰੇਡੀਓ ਜਿੰਗਲਜ਼, ਈ-ਰਿਕਸ਼ਾ ਰਾਹੀਂ ਆਡੀਓ ਸੰਦੇਸ਼ ਅਤੇ ਬੀ.ਐਲ.ਓਜ਼ ਵੱਲੋਂ ਮੁਨਾਦੀ ਕਰਵਾਈ ਗਈ।ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਨਿਯਮਤ ਮੀਟਿੰਗਾਂ ਕੀਤੀਆਂ ਗਈਆਂ, ਜਿਸ ਨਾਲ ਸਮੁੱਚੀ ਪ੍ਰਕਿਰਿਆ ਦੌਰਾਨ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਈ ਗਈ। ਮੁੱਖ ਚੋਣ ਅਫ਼ਸਰ ਪੰਜਾਬ, ਅਨਿੰਦਿਤਾ ਮਿੱਤਰਾ ਨੇ ਦੁਹਰਾਇਆ ਕਿ ਸਾਰੇ ਯੋਗ ਵੋਟਰਾਂ ਤੱਕ ਪਹੁੰਚ ਕਰਨ ਲਈ ਹਰ ਸੰਭਵ ਯਤਨ ਕੀਤੇ ਗਏ ਹਨ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸੁਚਾਰੂ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸਫ਼ਲਤਾਪੂਰਵਕ ਮੁਕੰਮਲ ਕੀਤੀ ਗਈ ਹੈ। ਇਸ ਕਾਰਜ ਦੀ ਸਫ਼ਲਤਾ ਚੋਣ ਮਸ਼ੀਨਰੀ ਦੇ ਯਤਨਾਂ, ਵੋਟਰਾਂ ਦੇ ਸਹਿਯੋਗ ਅਤੇ ਸਮੂਹ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਨੂੰ ਦਰਸਾਉਂਦੀ ਹੈ।
ਮੁੱਖ ਚੋਣ ਅਫ਼ਸਰ ਨੇ ਅਪੀਲ ਕੀਤੀ ਕਿ ਜਿਹੜੇ ਯੋਗ ਵਿਅਕਤੀ ਕਿਸੇ ਵੀ ਕਾਰਨ ਕਰਕੇ ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਤੋਂ ਬਾਅਦ ਵੀ ਸ਼ਾਮਲ ਹੋਣ ਤੋਂ ਰਹਿ ਗਏ ਹਨ ਜਾਂ ਨਵੇਂ ਵੋਟਰ ਵਜੋਂ ਨਾਂ ਦਰਜ ਕਰਵਾਉਣਾ ਚਾਹੁੰਦੇ ਹਨ, ਉਹ ਈ.ਸੀ.ਆਈ.ਨੈਟ ਐਪ ਰਾਹੀਂ ਆਨਲਾਈਨ ਜਾਂ ਆਪਣੇ ਸਬੰਧਤ ਬੀ.ਐਲ.ਓ. ਰਾਹੀਂ ਫਾਰਮ ਨੰਬਰ 6 ਭਰ ਕੇ ਆਫ਼ਲਾਈਨ ਅਪਲਾਈ ਕਰ ਸਕਦੇ ਹਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


