ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਆਮ ਜਨਤਾ ਤਾਂ ਦੂਰ, ਹੁਣ ਤਾਂ ਪੰਜਾਬ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਰਹੇ। ਤਰਨਤਾਰਨ ਵਿੱਚ ਏਐੱਸਆਈ ਇਕਬਾਲ ਸਿੰਘ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਇਸ ਦੀ ਤਾਜ਼ਾ ਮਿਸਾਲ ਹੈ। ਫਰਬਰੀ ਮਹੀਨੇ ਤੋਂ ਹੁਣ ਤੱਕ ਉਹ ਚੌਥੇ ਏਐੱਸਆਈ ਹਨ, ਜਿਨ੍ਹਾਂ ਨੂੰ ਕਤਲ ਕੀਤਾ ਗਿਆ ਹੈ। ਇਹ ਸ਼ਬਦ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਹਨ, ਜੋ ਉਨ੍ਹਾਂ ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕਹੇ।
ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਗ੍ਰਹਿ ਮੰਤਰਾਲਾ ਉਨ੍ਹਾਂ ਕੋਲ ਹੈ, ਤੇ ਇਨ੍ਹਾਂ ਕਤਲਾਂ ਦੀ ਸਿੱਧੀ ਜ਼ਿੰਮੇਵਾਰੀ ਉਨ੍ਹਾਂ ਦੇ ਮੰਤਰਾਲੇ ਦੀ ਹੀ ਬਣਦੀ ਹੈ।
ਉਨ੍ਹਾਂ ਕਿਹਾ ਕਿ ਜਿਹੜਾ ਗ੍ਰਹਿ ਮੰਤਰੀ ਸੂਬੇ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਰਹਿੰਦਾ ਹੈ, ਉਸ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।
ਢਿੱਲੋਂ ਨੇ ਕਿਹਾ ਕਿ ਇਹ ਕੋਈ ਇਕੱਲੀ ਘਟਨਾ ਨਹੀਂ ਹੈ। ਪਿਛਲੇ ਸੱਤ ਮਹੀਨਿਆਂ ਦੌਰਾਨ ਚਾਰ ਏਐੱਸਆਈਜ਼ ਅਤੇ ਇੱਕ ਹੋਮਗਾਰਡ ਦੇ ਕਤਲ ਅਤੇ ਦੋ ਏਐੱਸਆਈਜ਼ ’ਤੇ ਹੋਏ ਜਾਨਲੇਵਾ ਹਮਲੇ ਇਸ ਗੱਲ ਦਾ ਸਬੂਤ ਹਨ ਕਿ ਪੰਜਾਬ ਵਿੱਚ ਜੰਗਲਰਾਜ ਚੱਲ ਰਿਹਾ ਹੈ। ਇਨ੍ਹਾਂ ਕਤਲਾਂ ਤੇ ਹਮਲਿਆਂ ਦੀ ਗੈਂਗਸਟਰ ਸੋਸ਼ਲ ਮੀਡੀਆ ਉੱਤੇ ਸ਼ਰ੍ਹੇਆਮ ਪੋਸਟਾਂ ਪਾ ਕੇ ਜ਼ਿੰਮੇਵਾਰੀਆਂ ਲੈ ਰਹੇ ਹਨ। ਜਿਸ ਤੋਂ ਸਾਬਤ ਹੁੰਦਾ ਹੈ ਕਿ ਗੈਂਗਸਟਰਾਂ ਵਿੱਚ ਕਾਨੂੰਨ ਦਾ ਕੋਈ ਡਰ ਨਹੀਂ ਰਹਿ ਗਿਆ ਅਤੇ ਪੰਜਾਬ ਸਰਕਾਰ ਚੁੱਪਚਾਪ ਤਮਾਸ਼ਾ ਦੇਖ ਰਹੀ ਹੈ।
ਪੰਜਾਬ ਭਾਜਪਾ ਪ੍ਰਧਾਨ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਨੂੰ ਵੀ ਸਵਾਲ ਕੀਤਾ ਕਿ ਉਨ੍ਹਾਂ ਦੇ ਉਸ ਦਾਅਵੇ ਦਾ ਕੀ ਬਣਿਆ ਜਦੋਂ ਉਹ ਕਹਿੰਦੇ ਸਨ ਕਿ ਗੈਂਗਸਟਰ ਪੰਜਾਬ ਛੱਡ ਕੇ ਚਲੇ ਜਾਣ, ਨਹੀਂ ਤਾਂ ਭਜਾ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਕਰਨ ਦਾ ਇਹ ਵਾਅਦਾ ਵੀ ਖੋਖਲਾ ਹੀ ਸਾਬਿਤ ਹੋਇਆ। ਇਸ ਦਾ ਕਾਰਨ ਸ਼ਾਇਦ ਇਹ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੋਲ ਸ਼ਾਇਦ ਪੰਜਾਬ ਲਈ ਸਮਾਂ ਨਹੀਂ ਹੈ, ਉਹ ਤਾਂ ਸਟੇਜਾਂ ਉੱਤੇ ਚੁਟਕਲੇਬਾਜ਼ੀ ਕਰਨ ਜਾਂ ਫੇਰ ‘ਆਪ’ ਸੁਪਰੀਮੋ ਦੀ ਟਹਿਲ-ਸੇਵਾ ਵਿੱਚ ਲੱਗੇ ਰਹਿੰਦੇ ਹਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


