ਪੰਜਾਬ ਦੇ ਮਾਨਸਾ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਖ਼ੌਫ਼ਨਾਕ ਕਾਂਡ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਅੰਜਾਮ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਦੀ ਸ਼ੁਰੂਆਤ ਕਰਨ ਵਾਲੇ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਇੱਕ ਵਿਅਕਤੀ ਵੱਲੋਂ ਗੋਲੀਆਂ ਚਲਾਏ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਘਟਨਾ ਦੌਰਾਨ ਦੋ ਹੋਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ। ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਨ। ਇੱਕ ਮੈਡੀਕਲ ਸਟੋਰ ਮਾਲਕ ’ਤੇ ਪਰਵਿੰਦਰ ਝੋਟੇ ਨੂੰ ਗੋਲੀਆਂ ਮਾਰਨ ਦੇ ਇਲਜ਼ਾਮ ਸਾਹਮਣੇ ਆ ਰਹੇ ਹਨ।
ਜਦੋਂ ਪਰਵਿੰਦਰ ਸਿੰਘ ਝੋਟਾ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ। ਮਾਨਸਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੋਲੀਬਾਰੀ ਦੇ ਕਾਰਨਾਂ ਅਤੇ ਘਟਨਾ ਨਾਲ ਸਬੰਧਤ ਹੋਰ ਵੇਰਵਿਆਂ ਦੀ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।
ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਵਿਰੋਧ ਕਰ ਰਹੇ ਸਨ। ਉਹ ਨਾ ਕੇਵਲ ਨਸ਼ਾ ਵੇਚਣ ਤੋਂ ਰੋਕਦੇ ਸਨ ਬਲਕਿ ਨਸ਼ਾ ਵੇਚਣ ਵਾਲਿਆਂ ਨੂੰ ਵੀ ਫੜਦੇ ਸਨ। ਇਸ ਨੂੰ ਲੈ ਕੇ ਕਈ ਵਾਰ ਉਨ੍ਹਾਂ ਦਾ ਝਗੜਾ ਵੀ ਹੋ ਚੁੱਕਾ ਸੀ ਅਤੇ ਉਨ੍ਹਾਂ ਦੇ ਕਹਿਣ ’ਤੇ ਕਈ ਪੰਚਾਇਤਾਂ ਨੇ ਨਸ਼ੇ ਦੇ ਖ਼ਿਲਾਫ਼ ਮਤੇ ਤੱਕ ਪਾਸ ਕੀਤੇ ਸਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


