ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਰਜਿ. 283) ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਖਰੀਦ ਸਮੇਂ ਜੇਕਰ ਕੋਈ ਵੀ ਇੰਸਪੈਕਟਰ ਜਾਂ ਆੜ੍ਹਤੀਆ ਕਿਸਾਨਾਂ ਦੇ ਝੋਨੇ ਵਿੱਚ ਬੇਵਜ?ਹਾ ਕਾਟ ਲਾਉਂਦਾ ਹੈ ਜਾਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜਥੇਬੰਦੀ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਹੈ ਅਤੇ ਕਿਸੇ ਵੀ ਕਿਸਾਨ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਜੇਕਰ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਕਿਸਾਨ ਦੀ ਫ਼ਸਲ ਵਿੱਚ ਨਿਯਮਾਂ ਦੇ ਉਲਟ ਕਾਟ ਲਗਾਈ ਜਾਂਦੀ ਹੈ ਤਾਂ ਜਥੇਬੰਦੀ ਵੱਲੋਂ ਇਸ ਮਾਮਲੇ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।
ਜ਼ਿਲ੍ਹਾ ਪ੍ਰਧਾਨ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਖਰੀਦ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕੁਦਰਤੀ ਆਫ਼ਤਾਂ, ਵਧ ਰਹੇ ਖੇਤੀ ਖਰਚਿਆਂ ਅਤੇ ਆਰਥਿਕ ਤੰਗੀ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਅਜਿਹੇ ਵਿੱਚ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣਾ ਸਰਕਾਰ ਅਤੇ ਖਰੀਦ ਏਜੰਸੀਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਏ ਜਾਣ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ, ਮੀਤ ਪ੍ਰਧਾਨ ਪ੍ਰੇਮ ਲਾਲ ਪੁਰੀ, ਮੋਦਨ ਸਿੰਘ ਨਿਧਾ ਵਾਲਾ, ਸੁਰਿੰਦਰ ਸਿੰਘ ਸੰਧੂਆਣਾ, ਲਖਬੀਰ ਸਿੰਘ ਸੰਧੂ ਆਣਾ, ਜਗਸੀਰ ਸਿੰਘ ਜੱਗੀ ਬਾਘਾ ਪੁਰਾਣਾ, ਅਤੇ ਹੋਰ ਆਗੂ ਹਾਜ਼ਰ ਸਨ
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


