ਪਾਇਲ ਲੁਧਿਆਣਾ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਆਮ ਆਦਮੀ ਪਾਰਟੀ ਨਾਲ ਸਬੰਧਤ ਕੁਝ ਵਿਧਾਇਕਾਂ ਅਤੇ ਆਗੂਆਂ ਨੂੰ 15 ਅਕਤੂਬਰ ਨੂੰ ਦੁਪਹਿਰ 12 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਸੱਦਿਆਗਿਆ ਸੀ। ਬੀਤੇ ਕੱਲ੍ਹ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਮਾਨਸਾ ਦੇ ਸ. ਪਰਵਿੰਦਰ ਸਿੰਘ ਦੇ ਕਤਲ ਦੇ ਰੋਸ ਵਜੋਂ ਉਨ੍ਹਾਂ ਦੇ ਪਰਿਵਾਰ ਵੱਲੋਂ 15 ਅਕਤੂਬਰ 2026 ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ 15 ਅਕਤੂਬਰ ਨੂੰ ਸੱਦੇ ਗਏ ਵਿਧਾਇਕਾਂ ਨੂੰ ਹੁਣ 16 ਅਕਤੂਬਰ ਸਵੇਰੇ 11.00 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋਣ ਲਈ ਪੱਤਰ ਜਾਰੀ ਕੀਤੇ ਗਏ ਹਨ।
ਸਕੱਤਰੇਤ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ 15 ਅਕਤੂਬਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੋਖ ਕਮੇਟੀ ਦੀ ਇਕੱਤਰਤਾ ਵੀ ਰੱਖੀ ਗਈ ਸੀ, ਜਿਸ ਤਹਿਤ ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਧਿਰਾਂ ਨੂੰ ਸੱਦਿਆ ਗਿਆ ਸੀ ਪਰੰਤੂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਇਹ ਇਕੱਤਰਤਾ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਅਗਲੀ ਤਾਰੀਖ ਸਬੰਧਤ ਧਿਰਾਂ ਨੂੰ ਦੱਸੀ ਜਾਵੇਗੀ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


