ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਦੇ ਨਾਲ ਮਾਨਸਾ ਵਿਖੇ ਗੋਲੀਆਂ ਮਾਰ ਕਤਲ ਕੀਤੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਪਹੁੰਚੇ। ਦੁੱਖ਼ ਸਾਂਝਾ ਕਰਨ ਤੋਂ ਬਾਅਦ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੁਲਸ ਪ੍ਰਸ਼ਾਸਨ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ।ਇਸ ਮੌਕੇ ਰਾਜਾ ਵੜਿੰਗਅਤੇ ਰਾਜਿੰਦਰ ਸਿੰਘ ਨੇ ਕਿਹਾ ਕਿ ਮਾਨਸਾ ਵਿਚ ਵਾਪਰੀ ਇਸ ਘਟਨਾ ਨੇ ਪੂਰੀ ਦੁਨੀਆ ’ਚ ਵੱਸਦੇ ਲੋਕਾਂ ਦਾ ਦਿਲ ਦਹਿਲਾ ਹਿਲਾ ਕੇ ਰੱਖ ਦਿੱਤਾ ਹੈ। ਪੂਰੀ ਦੁਨੀਆ ਅਤੇ ਪੰਜਾਬ ਵਿਚ ਹਰ ਲੋਕਾਂ ਦੀ ਚਿੰਤਾ ਹੈ ਕਿ ਸਾਡਾ ਪੰਜਾਬ ਨਸ਼ੇ ਦੀ ਦਲਦਲ ਵਿਚ ਵੜ੍ਹਦਾ ਜਾ ਰਿਹਾ ਹੈ।ਵੜਿੰਗ ਰੋਜ਼ਾਨਾ ਇਸ ਦਲਦਲ ਨੇ ਕਈ ਸੈਂਕੜੇ ਪੁੱਤਾਂ ਨੂੰ ਨਿਗਲ ਲਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪਰਵਿੰਦਰ ਝੋਟਾ ਨੇ ਨਸ਼ਾ ਤਸਕਰਾਂ ਵਿਰੁੱਧ ਹਿੱਕ ਤਾਣ ਕੇ ਲੜਾਈ ਲੜੀ ਅਤੇ ਆਪਣੀ ਸ਼ਹਾਦਤ ਦਿੱਤੀ ਹੈ।
ਇਸ ਮੌਕੇ ਰਾਜਾ ਵੜਿੰਗ ਅਤੇ ਰਾਜਿੰਦਰ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਵਿੰਦਰ ਝੋਟਾ ਨੂੰ ਸਰਕਾਰੀ ਤੌਰ ’ਤੇ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਇਸ ਸਬੰਧੀ ਪੰਜਾਬ ਵਿਧਾਨ ਸਭਾ ’ਚ ਮਤਾ ਪਾਸ ਕੀਤਾ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਬਿਆਨ ਦਾ ਖੰਡਨ ਕਰਦੇ ਵੜਿੰਗ ਨੇ ਕਿਹਾ ਕਿ ਇਹ ਕੋਈ ਨਿੱਜੀ ਰੰਜਿਸ਼ ਦਾ ਮਾਮਲਾ ਨਹੀਂ ਸੀ, ਸਗੋਂ ਝੋਟਾ ਨਸ਼ਾ ਤਸਕਰਾਂ ਵਿਰੁੱਧ ਆਮ ਲੋਕਾਂ ਦੀ ਆਵਾਜ਼ ਬਣ ਕੇ ਲੜਦਾ ਹੋਇਆ ਮਾਰਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਪਰਿਵਾਰ ਕੋਲ ਆ ਕੇ ਦੁੱਖ਼ ਸਾਂਝਾ ਕਰਨ।
ਰਾਜਾ ਵੜਿੰਗ ਅਤੇ ਰਾਜਿੰਦਰ ਸਿੰਘ ਨੇ ਐਲਾਨ ਕੀਤਾ ਕਿ ਪਰਿਵਾਰ ਅਤੇ 21 ਮੈਂਬਰੀ ਸੰਘਰਸ਼ ਕਮੇਟੀ ਵੱਲੋਂ ਦਿੱਤੇ ਗਏ ’ਪੰਜਾਬ ਬੰਦ’ ਦੇ ਸੱਦੇ ਦਾ ਕਾਂਗਰਸ ਪਾਰਟੀ ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਪੂਰਨ ਸਮਰਥਨ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ 21 ਮੈਂਬਰੀ ਕਮੇਟੀ ਅਤੇ ਪਰਿਵਾਰ ਜੋ ਵੀ ਫ਼ੈਸਲਾ ਲਵੇਗਾ, ਕਾਂਗਰਸ ਉਸ ਮੁਤਾਬਕ ਪਰਿਵਾਰ ਨਾਲ ਮਿਲ ਕੇ ਲੜਾਈ ਲੜੇਗੀ।
ਸੂਬੇ ’ਚ ਫ਼ੈਲੇ ਨਸ਼ੇ ’ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਵੜਿੰਗ ਨੇ ਕਿਹਾ ਕਿ ’ਆਪ’ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਿਰਫ਼ ਕਰੋੜਾਂ ਰੁਪਏ ਖ਼ਰਚ ਕੇ ਕੀਤਾ ਗਿਆ ਵਿਖਾਵਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੁਲਸ ਥਾਣਿਆਂ ਨੂੰ ਨਸ਼ਾ ਤਸਕਰਾਂ ਦੀਆਂ ਵੀਡੀਓਜ਼ ਰੋਕਣ ਅਤੇ ਵੀਡੀਓ ਬਣਾਉਣ ਵਾਲਿਆਂ ’ਤੇ ਪਰਚੇ ਦਰਜ ਕਰਨ ਜਾਂ ਡਰਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ। ਪੁਲਸ ਪ੍ਰਸ਼ਾਸਨ ਝੋਟਾ ਵੱਲੋਂ ਮਾਨਸਾ ਪੁਲਸ ਦੀ ਪੋਲ ਖੋਲ੍ਹਣ ਕਰਕੇ ਉਸ ਤੋਂ ਖਫ਼ਾ ਸੀ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


