ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸ. ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਦੁਖਦਾਈ ਘਟਨਾ ਦੇ ਵਿਰੋਧ ਵਿੱਚ ਬਟਾਲਾ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼?ਲਾਫ਼ ਰੋਸ ਜ਼ਾਹਰ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਜਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਨੇ ਕਿਹਾ ਕਿ ਸ. ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼?ਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
ਭਾਜਪਾ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਸਰਕਾਰ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ। ਇਸ ਦੇ ਨਾਲ ਹੀ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।
ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼?ਲਾਫ਼ ਨਾਅਰੇਬਾਜ਼ੀ ਕਰਦਿਆਂ ਸੂਬੇ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਅਤੇ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਜਰਨਲ ਸੈਕਟਰੀ ਰੋਸ਼ਨ ਲਾਲ, ਪੰਜਾਬ ਮਹਿਲਾ ਮੋਰਚਾ ਜਨਰਲ ਸੈਕਟਰੀ ਅੰਬਿਕਾ ਖੰਨਾ , ਹਲਕਾ ਸ਼੍ਰੀ ਹਰਗੋਬਿੰਦਪੁਰ ਤੋਂ ਕਨਵੀਨਰ ਬਲਜਿੰਦਰ ਸਿੰਘ ਦਕੋਹਾ, ਆਸ਼ੂ ਹੰਡਾ , ਭੂਸ਼ਣ ਬਜਾਜ, ਸ਼ਕਤੀ ਸ਼ਰਮਾ, ਦੀਪਕ ਜੋਸ਼ੀ, ਬਲਵਿੰਦਰ ਮਹਿਤਾ, ਅੰਮ੍ਰਿਤਪਾਲ ਸਿੰਘ, ਰਣਜੀਤ ਸਿੰਘ ਰਾਣਾ, ਹਰਪ੍ਰੀਤ ਬੇਦੀ, ਗੁਰਿੰਦਰਪਾਲ ਸਿੰਘ, ਸੁਰਿੰਦਰ ਸਿੰਘ, ਅਨਿਸ਼ ਅੱਗਰਵਾਲ, ਆਸ਼ੂ ਮਹਾਜਨ , ਕੁਸ਼ਲ ਮਲਹੌਤਰਾ, ਵਿਜੇ ਭਾਟੀਆ, ਅਮਿਤਪਾਲ ਸਿੰਘ, ਅਰੁਣ ਕੁਮਾਰ, ਹਰਜੀਤ ਸਿੰਘ, ਚੰਦਨ ਕੁਮਾਰ ਆਦਿ ਹਾਜ਼ਰ ਸਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


