ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਵੱਲੋਂ ਅਤੇ ਬੀਕੇਯੂ ਕ੍ਰਾਂਤੀਕਾਰੀ ਕਿਰਤੀ ਯੂਨੀਅਨ ਕਿਸਾਨ ਯੂਨੀਅਨ ਪੰਜਾਬ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਜੁਗਰਾਜ ਸਿੰਘ ਦੱਦਾਹੂਰ ਜਗਮੋਹਨ ਸਿੰਘ ਕੰਗ
ਦੀ ਅਗਵਾਈ ਹੇਠ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਦੀ ਦਿੱਤੀ ਕਾਲ ਦੀ ਹਮਾਇਤ ਕਰਦਿਆਂ ਲੁਧਿਆਣਾ ਦਿੱਲੀ ਨੈਸਨਲ ਹਾਈਵੇਅ ਜਾਮ ਕਰਕੇ ਅਜੀਤਵਾਲ ਤੇ ਮੋਗਾ ਪੰਜਾਬ ਸਰਕਾਰ ਖ਼?ਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਤੇ ਅਜੀਤਵਾਲ
ਵਾਲ ਵਿਖੇ ਪੁਲਿਸ ਵੱਲੋਂ ਕਿਸਾਨਾਂ ਨੂੰ ਗਿਰਫਤਾਰ ਕਰਕੇ ਘਲ ਕਲਾਂ ਥਾਣੇ ਅੰਦਰ ਬੰਦ ਕੀਤਾ ਗਿਆ। ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਜਾਦੇ ਸੂਬਾ ਆਗੂ ਲਖਬੀਰ ਸਿੰਘ ਦੋਦਰ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਨਿਰਭੈ ਸਿੰਘ ਢੁੱਡੀਕੇ ਤੇ ਕ੍ਰਾਂਤੀਕਾਰੀ ਯੂਨੀਅਨ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਚੂਹੜਚੱਕ
ਆਦਿ ਸਨ ਬਾਅਦ ਵਿੱਚ ਕਿਸਾਨਾਂ ਨੂੰ ਤਕਰੀਬਨ ਸਾਢੇ ਤਿੰਨ ਵਜੇ ਰਿਹਾ ਕੀਤਾ ਗਿਆ ਜਿੱਥੇ ਕਿਸਾਨਾਂ ਨੇ ਪ੍ਰਸ਼ਾਸਨ ਦੀ ਤੇ ਸਰਕਾਰ ਦੀ ਰੱਜ ਕੇ ਨਾਰੇਬਾਜੀ ਕੀਤੀ ਸਨ ਇਸ ਜਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ । ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਨਿਰਭੈ ਸਿੰਘ ਢੁੱਡੀਕੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਸੂਬਾਈ ਆਗੂ ਲਖਵੀਰ ਸਿੰਘ ਦੌਧਰ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚੋਂ ਨਸ਼ੀਲੇ ਪਦਾਰਥ ਖ਼ਤਮ ਕਰਨ ਵਿੱਚ ਅਸਫਲ ਸਾਬਤ ਹੋਈ ਹੈ। ਪਰਵਿੰਦਰ ਸਿੰਘ ਝੋਟਾ ਦਾ ਨਸੇ ਦੇ ਵਪਾਰੀ ਵੱਲੋ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰਨਾਂ ਇਹ ਸਾਬਤ ਕਰਦਾ ਹੈ ਕਿ ਨਸਾ ਵੇਚਣ ਵਾਲੇ ਬਿਨਾਂ ਕਿਸੇ ਰੁਕਾਵਟ ਦੇ ਨਸੇ ਵੇਚਣ ਦਾ ਕਾਰੋਬਾਰ ਕਰ ਰਹੇ ਹਨ । ਵਿਰੋਧ ਕਰਨ ਵਾਲਿਆਂ ਨੂੰ ਅਸਲੇ ਦੇ ਜ਼ੋਰ ਗੋਲੀਆਂ ਨਾਲ ਮਾਰਿਆ ਜਾਂਦਾ ਹੈ। ਇਸ ਤਰ੍ਹਾਂ ਦੇ ਹਾਲਾਤ ਸਮੁੱਚੇ ਪੰਜਾਬ ਵਿੱਚ ਪੈਦਾ ਹੋ ਰਹੇ ਹਨ। ਨਸੇ ਦਾ ਕਾਰੋਬਾਰ ਕਰਨ ਵਾਲੇ ਅਤੇ ਸਰੇਆਮ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਚੋਰੀਆਂ ਕਰਨ ਵਾਲੇ ਗਿਰੋਹਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ। ਸਰਕਾਰ ਦਾ ਯੁੱਧ ਨਸਿਆਂ ਵਿਰੁੱਧ ਫੇਲ ਸਾਬਤ ਹੋ ਰਿਹਾ ਹੈ। ਨੀਵੇਂ ਪੱਧਰ ਤੇ ਨਸੇ ਦੇ ਆਦੀ ਲੋਕਾਂ ਦੇ ਘਰ ਉਜਾੜੇ ਜਾ ਰਹੇ ਹਨ ਪਰ ਨਸੇ ਦੇ ਵੱਡੇ ਮਗਰਮੱਛ ਸਰੇਆਮ ਸਰਕਾਰ ਤੇ ਸਰਕਾਰੀ ਮਸ਼ੀਨਰੀ ਦਾ ਹਿੱਸਾ ਬਣੇ ਹੋਏ ਹਨ। ਕਿਸਾਨ ਆਗੂ ਜਗਮੋਹਨ ਸਿੰਘ ਕੰਗ ਨੇ ਕਿਹਾ ਨਸੇ ਦਾ ਵਿਰੋਧ ਕਰਨ ਵਾਲੇ ਲੋਕਾਂ ਨੂੰ ਸਰਕਾਰੀ ਸ਼ਹਿ ਤੇ ਨਿਸ਼ਾਨਾ ਬਣਾਇਆ ਗਿਆ ਹੈ। ਉੱਨਾਂ ਮੰਗ ਕੀਤੀ ਕਿ ਮੁੱਖ ਮੰਤਰੀ ਨੈਤਿਕਤਾ ਦੇ ਆਧਾਰ ਤੇ ਅਸਤੀਫ਼ਾ ਦੇਵੇ ਅਤੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸੀ ਬੀ ਆਈ ਤੋਂ ਜਾਂਚ ਕਰਵਾਈ ਜਾਵੇ ਤੇ ਇਸ ਕੇਸ ਵਿੱਚ ਸ਼ਾਮਲ ਸਾਰੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਪ੍ਰਾਪਰਟੀਆਂ ਜ਼ਬਤ ਕੀਤੀਆਂ ਜਾਣ। ਨਸਾ ਵੇਚਣ ਵਾਲੇ ਸਹਿ ਦੇਣ ਵਾਲੇ ਹਿੱਸਾ-ਪੱਤੀ ਲੈਣ ਵਾਲੇ ਸਾਰੇ ਵਿਅਕਤੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਤੋਂ ਇਲਾਵਾ ਟਹਿਲ ਸਿੰਘ ਝੰਡਿਆਣਾ ਸੰਦੀਪ ਸਿੰਘ ਚੂੜ ਚੱਕ ਸੁਖਜੀਤ ਸਿੰਘ ਦੌਧਰ ਰਾਜੂ ਪੱਤੋਂ ਕਰਮਜੀਤ ਸਿੰਘ ਹਰਦੀਪ ਦੀਪਾ ਦੌਧਰ ਅਜਮੇਰ ਸਿੰਘ ਕਿਸ਼ਨਪੁਰਾ ਬਲਜਿੰਦਰ ਸਿੰਘ ਕਿਸ਼ਨਪੁਰਾ ਗੁਰਜੀਤ ਸਿੰਘ ਕਾਲੀਆ ਵਾਲਾ ਆਦਿ ਹਾਜ਼ਰ ਸਨ
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


