ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਦਿੜ੍ਹਬਾ ਵੱਲੋਂ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਦਿੜ੍ਹਬਾ ਸ਼ਹਿਰ ਵਿੱਚ ਮੁਜ਼ਾਹਰਾ ਕਰਕੇ ਪੰਜਾਬ ਬੰਦ ਦੀ ਡਟਵੀਂ ਹਮਾਇਤ ਕੀਤੀ ਗਈ। ਇਸ ਮੌਕੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਪੰਜਾਬ ਬੰਦ ਨੂੰ ਪੂਰਨ ਸਹਿਯੋਗ ਦਿੱਤਾ।
ਇਸ ਮੌਕੇ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾ ਨੇ ਕਿਹਾ ਕਿ ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਤਲ ਦੀ ਨਿਆਂਇਕ ਜਾਂਚ ਕਰਵਾਉਣ ਅਤੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਪਿੱਛੇ ਕੰਮ ਕਰ ਰਹੇ ਵਿਅਕਤੀਆਂ ਨੂੰ ਸਾਹਮਣੇ ਲਿਆ ਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ।
ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪ੍ਰਚਾਰ ਦੇ ਬਾਵਜੂਦ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਹੋ ਰਹੀਆਂ ਹਨ ਅਤੇ ਮਾਵਾਂ ਦੀਆਂ ਕੁੱਖਾਂ ਸੁੰਨੀਆਂ ਹੋ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਹੱਲ ਕਰਨ ਦੀ ਬਜਾਏ ਪ੍ਰਚਾਰ ਰਾਹੀਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਮੌਕੇ ਹਰਬੰਸ ਸਿੰਘ ਦਿੜ੍ਹਬਾ, ਜਗਦੀਪ ਸਿੰਘ ਮਹਿਲਾ, ਜਸਵੰਤ ਸਿੰਘ ਸਮੂਰਾ, ਮਿਸ਼ਰਾ ਸਿੰਘ ਨਿਹਾਲਗੜ੍ਹ, ਮੇਜਰ ਸਿੰਘ ਕਕੌਹਰੀਆ ਅਤੇ ਜੋਗਿੰਦਰ ਸਿੰਘ ਖੇੜੀ ਨਾਂਗਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ, ਮਾਵਾਂ ਅਤੇ ਭੈਣਾਂ ਹਾਜ਼ਰ ਸਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


