ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਅੱਜ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਸਮਰਥਨ ਵਿੱਚ ਸਨੌਰ ਸ਼ਹਿਰ ਵਿੱਚ ਵੀ ਵੱਖ-ਵੱਖ ਆਗੂਆਂ ਅਤੇ ਸਮਾਜ ਸੇਵੀਆਂ ਵੱਲੋਂ ਦੁਕਾਨਾਂ ਬੰਦ ਕਰਵਾਈਆਂ ਗਈਆਂ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਆਪਣੇ ਸਾਥੀਆਂ ਸਮੇਤ ਸ਼ਹਿਰ ਵਿੱਚ ਪਹੁੰਚੇ। ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਮੁੱਖ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਵੀ ਆਪਣੇ ਸਾਥੀਆਂ ਨਾਲ ਬੰਦ ਦੇ ਸਮਰਥਨ ਵਿੱਚ ਸ਼ਮੂਲੀਅਤ ਕੀਤੀ। ਇਸੇ ਤਰ੍ਹਾਂ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆ ਦੇ ਨਜ਼ਦੀਕੀ ਅਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਕੁਲਦੀਪ ਸਿੰਘ ਕਾਲਾ ਵੀ ਆਪਣੇ ਸਾਥੀਆਂ ਸਮੇਤ ਦੁਕਾਨਾਂ ਬੰਦ ਕਰਵਾਉਣ ਲਈ ਪਹੁੰਚੇ। ਸਮਾਜ ਸੇਵੀ ਪੰਮੀ ਪਟਵਾਰੀ ਅਤੇ ਹੋਰ ਲੋਕਾਂ ਨੇ ਵੀ ਇਸ ਕਾਰਵਾਈ ਵਿੱਚ ਸ਼ਮੂਲੀਅਤ ਕੀਤੀ। ਇਨ੍ਹਾਂ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸ਼ਹਿਰ ਵਿੱਚ ਖੁੱਲ੍ਹੀਆਂ ਪਈਆਂ ਦੁਕਾਨਾਂ ਨੂੰ ਬੰਦ ਕਰਵਾਇਆ ਗਿਆ। ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਵੱਖ-ਵੱਖ ਵਰਗਾਂ ਦੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਸਨੌਰ ਵਿੱਚ ਵੀ ਇਸ ਮਾਮਲੇ ਨੂੰ ਲੈ ਕੇ ਲੋਕਾਂ ਵੱਲੋਂ ਸਮਰਥਨ ਪ੍ਰਗਟਾਇਆ ਗਿਆ
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


