Close Menu
Rozana Desh PardeshRozana Desh Pardesh
    What's Hot

    मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात

    October 15, 2026

    मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

    October 15, 2026

    उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी

    October 15, 2026
    Facebook X (Twitter) Instagram YouTube
    Breaking News
    • मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
    • मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
    • उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
    • ग्रामीण क्षेत्रों में सड़कों का जाल मजबूत कर रही सरकार : रणबीर गंगवा
    • प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
    • हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
    • गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
    • मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया
    Thursday, October 15
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਜਗਰਾਉਂ ਪੂਰਨ ਤੌਰ ’ਤੇ ਬੰਦ ਰਿਹਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਇੱਕ ਮੰਚ ’ਤੇ ਹੋਏ ਇਕੱਠੇ, ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਵਿਰੁੱਧ ਜ਼ਾਹਿਰ ਕੀਤਾ ਰੋਸ
    Punjab

    ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਜਗਰਾਉਂ ਪੂਰਨ ਤੌਰ ’ਤੇ ਬੰਦ ਰਿਹਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਇੱਕ ਮੰਚ ’ਤੇ ਹੋਏ ਇਕੱਠੇ, ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਵਿਰੁੱਧ ਜ਼ਾਹਿਰ ਕੀਤਾ ਰੋਸ

    October 15, 20263 Mins Read
    Share Facebook Twitter Telegram Email WhatsApp

    ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਦੇ ਰੋਸ ਵਜੋਂ ਪੰਜਾਬ ਭਰ ਵਿੱਚ ਦਿੱਤੀ ਗਈ ਬੰਦ ਦੀ ਕਾਲ ਨੂੰ ਜਗਰਾਉਂ ਵਿੱਚ ਭਰਵਾਂ ਹੁੰਗਾਰਾ ਮਿਲਿਆ। ਅੱਜ ਜਗਰਾਉਂ ਸ਼ਹਿਰ ਪੂਰੀ ਤਰ੍ਹਾਂ ਬੰਦ ਰਿਹਾ ਅਤੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਨਜ਼ਰ ਆਈਆਂ। ਇਸ ਦੌਰਾਨ ਬੱਸ ਸਟੈਂਡ ਦੇ ਪੁਲ ਹੇਠਾਂ ਸਮਾਜਿਕ, ਰਾਜਨੀਤਿਕ, ਕਿਸਾਨ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਅਤੇ ਧਰਨਾ ਲਗਾ ਕੇ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਆਪਣਾ ਰੋਸ ਪ੍ਰਗਟ ਕੀਤਾ।
    ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮਾਨਸਾ ਵਿਖੇ ਇੱਕ ਮੈਡੀਕਲ ਸਟੋਰ ਦੇ ਸੰਚਾਲਕ ਵੱਲੋਂ ਪਰਮਿੰਦਰ ਸਿੰਘ ਝੋਟੇ ਨੂੰ ਗੋਲੀ ਮਾਰ ਕੇ ਕਤਲ ਕਰਨ ਦੀ ਘਟਨਾ ਸਾਹਮਣੇ ਆਈ ਸੀ। ਇਸ ਘਟਨਾ ਦੀ ਖ਼ਬਰ ਫੈਲਦਿਆਂ ਹੀ ਪੰਜਾਬ ਭਰ ਵਿੱਚ ਲੋਕਾਂ ਅੰਦਰ ਰੋਸ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ ਵਿੱਚ ਲੋਕ ਮਾਨਸਾ ਵਿਖੇ ਇਕੱਠੇ ਹੋਣੇ ਸ਼ੁਰੂ ਹੋ ਗਏ। ਇਸੇ ਘਟਨਾ ਦੇ ਵਿਰੋਧ ਵਿੱਚ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ, ਜਿਸ ਦੇ ਚਲਦਿਆਂ ਜਗਰਾਉਂ ਵਿੱਚ ਵੀ ਕਾਰੋਬਾਰੀ ਅਦਾਰੇ ਬੰਦ ਰਹੇ ਅਤੇ ਲੋਕਾਂ ਨੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ।
    ਅੱਜ ਦੇ ਧਰਨੇ ਦੀ ਖ਼ਾਸ ਗੱਲ ਇਹ ਰਹੀ ਕਿ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਤ ਆਗੂ ਇੱਕੋ ਮੰਚ ’ਤੇ ਇਕੱਠੇ ਨਜ਼ਰ ਆਏ। ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂ ਸੁਖਵਿੰਦਰ ਸਿੰਘ ਸਿੱਧੂ, ਰਾਜੇਸ਼ ਇੰਦਰ ਸਿੰਘ ਸਿੱਧੂ ਅਤੇ ਮੇਸ਼ੀ ਸਹੋਤਾ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਐਸ.ਆਰ. ਕਲੇਰ, ਐਸ.ਜੀ.ਪੀ.ਸੀ. ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ,ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਰਾਜੀਵ ਲਵਲੀ, ਚੇਅਰਮੈਨ ਗੇਜਾ ਰਾਮ, ਕੰਵਲਜੀਤ ਖੰਨਾ, ਸੁੱਖ ਜਗਰਾਉਂ, ਜਿਲਾ ਪ੍ਰਧਾਨ ਚੰਦ ਸਿੰਘ ਡੱਲਾ, ਭੁਪਿੰਦਰਪਾਲ ਸਿੰਘ ਬਰਾੜ, ਜਸਵੀਰ ਸਿੰਘ ਦੇਹੜਕਾ, ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਪ੍ਰਧਾਨ ਰਵਿੰਦਰਪਾਲ ਰਾਜੂ ਕਾਮਰੇਡ, ਅਤੇ ਪੰਥਕ ਅਕਾਲੀ ਦਲ ਦੇ ਜਗਰਾਉਂ ਹਲਕੇ ਦੇ ਇੰਚਾਰਜ ਭਾਈ ਕੁਲਦੀਪ ਸਿੰਘ ਡੱਲਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਹੋਰ ਆਗੂ ਪਹੁੰਚੇ। ਧਰਨੇ ਵਿੱਚ ਸਿਆਸੀ ਵਿਚਾਰਧਾਰਾਵਾਂ ਤੋਂ ਉੱਪਰ ਉੱਠ ਕੇ ਆਗੂਆਂ ਅਤੇ ਲੋਕਾਂ ਦੀ ਸ਼ਮੂਲੀਅਤ ਨੇ ਇਸ ਘਟਨਾ ਪ੍ਰਤੀ ਫੈਲੇ ਰੋਸ ਨੂੰ ਉਜਾਗਰ ਕੀਤਾ।
    ਧਰਨੇ ਵਿੱਚ ਪਹੁੰਚੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਦੀ ਇਹ ਮੁਹਿੰਮ ਸਿਰਫ਼ ਅਖ਼ਬਾਰਾਂ ਦੀਆਂ ਸੁਰਖ਼ੀਆਂ ਅਤੇ ਫਲੈਕਸ ਬੋਰਡਾਂ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ, ਜਦਕਿ ਹਕੀਕਤ ਵਿੱਚ ਮੈਡੀਕਲ ਸਟੋਰਾਂ ਅਤੇ ਗਲੀਆਂ-ਮੁਹੱਲਿਆਂ ਵਿੱਚ ਨਸ਼ਿਆਂ ਦੀ ਵਿਕਰੀ ਹੋਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ।
    ਧਰਨੇ ਦੌਰਾਨ ਇਕੱਠੇ ਹੋਏ ਲੋਕਾਂ ਨੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ’ਤੇ ਗਹਿਰਾ ਦੁੱਖ ਅਤੇ ਰੋਸ ਪ੍ਰਗਟ ਕਰਦਿਆਂ ਸਰਕਾਰ ਤੇ ਪ੍ਰਸ਼ਾਸਨ ਤੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਮੰਗ ਕੀਤੀ। ਲੋਕਾਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਇਸ ਨਾਲ ਜੁੜੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।
    ਜਗਰਾਉਂ ਵਿੱਚ ਪੂਰਨ ਬੰਦ ਅਤੇ ਬੱਸ ਸਟੈਂਡ ਪੁਲ ਹੇਠਾਂ ਲੱਗੇ ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਨੇ ਇਹ ਸਪੱਸ਼ਟ ਕੀਤਾ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ। ਧਰਨੇ ਰਾਹੀਂ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਨੂੰ ਨਸ਼ਿਆਂ ਦੇ ਖ਼ਾਤਮੇ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦਾ ਸੁਨੇਹਾ ਦਿੱਤਾ।

    Share. Facebook Twitter Pinterest Email WhatsApp

    Related Posts

    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਮੁਲਜ਼ਮ ਅਸ਼ਵਨੀ ਦੀ ਪਤਨੀ ਨੀਲਮ ਸਮੇਤ 2 ਹੋਰ ਨਾਮਜ਼ਦ

    October 15, 2026

    ਪੇਸ਼ਾਵਰ ’ਚ ਸਕੂਲ ਦੀ ਛੱਤ ਡਿੱਗਣ ਨਾਲ਼ 28 ਬੱਚਿਆਂ ਤੇ ਇੱਕ ਅਧਿਆਪਕਾ ਦੀ ਮੌਤ

    October 15, 2026

    ਫਾਜ਼ਿਲਕਾ ਵਿੱਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ ਸਿੰਘ ਢਿੱਲੋਂ

    October 15, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात

    October 15, 2026

    मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

    October 15, 2026

    उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी

    October 15, 2026

    ग्रामीण क्षेत्रों में सड़कों का जाल मजबूत कर रही सरकार : रणबीर गंगवा

    October 15, 2026

    प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा

    October 15, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात

    October 15, 2026

    मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

    October 15, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.