ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਮਾਨਸਾ ਪੁਲੀਸ ਨੇ ਮੁੱਖ ਮੁਲਜ਼ਮ ਮੈਡੀਕਲ ਦੁਕਾਨਦਾਰ ਅਸ਼ਵਨੀ ਕੁਮਾਰ ਸਮੇਤ ਉਸਦੀ ਪਤਨੀ ਨੀਲਮ ਰਾਣੀ ਨੂੰ ਵੀ ਨਾਮਜ਼ਦ ਕੀਤਾ ਹੈ। ਇਸ ਤੋਂ ਇਲਾਵਾ ਲਾਡੀ ਬਰਨਾਲਾ ਅਤੇ ਵਿਪਨ ਗਰਗ ’ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਅਸ਼ਵਨੀ ਕੁਮਾਰ ਨੇ ਜਦੋਂ ਦੁਕਾਨ ’ਤੇ ਪਰਵਿੰਦਰ ਸਿੰਘ ਝੋਟਾ ਤੇ ਗੋਲੀ ਚਲਾਈ, ਉਸ ਤੋਂ ਪਹਿਲਾਂ ਉਸ ਨੇ ਮੋਬਾਈਲ ਫੋਨ ਤੇ ਆਪਣੇ ਕਿਸੇ ਪਰਿਵਾਰਕ ਮੈਂਬਰ ਨਾਲ ਗੱਲਬਾਤ ਕੀਤੀ ਤੇ ਨਾਲ ਹੀ ਪਰਵਿੰਦਰ ਝੋਟਾ ’ਤੇ ਗੋਲੀਆਂ ਚਲਾ ਦਿੱਤੀਆਂ। ਬਾਅਦ ਵਿੱਚ ਉਸ ਨੇ ਬਾਜ਼ਾਰ ਵਿਚ ਵੀ ਭੱਜੇ ਜਾਂਦੇ ਪਰਵਿੰਦਰ ਝੋਟਾ ਤੇ ਉਸਦੇ ਸਾਥੀਆਂ ਤੇ ਗੋਲੀਆਂ ਚਲਾਈਆਂ।
ਜਾਣਕਾਰੀ ਅਨੁਸਾਰ ਕਈ ਵਿਅਕਤੀਆਂ ਨੇ ਦੁਕਾਨਦਾਰ ਨੂੰ ਉਸ ਦਾ ਨਾਂ ਲੈ ਕੇ ਰੋਕਣ ਦੀ ਕੋਸ਼ਿਸ਼, ਪਰ ਉਹ ਨਹੀਂ ਰੁਕਿਆ। ਡੀ ਆਈ ਜੀ ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਸੀ ਕਿ ਪੁਲੀਸ ਦੀ ਮੁਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਵਾਰਦਾਤ ਸਮੇਂ ਮੋਬਾਈਲ ਫੋਨ ਤੇ ਆਪਣੇ ਪਰਿਵਾਰਿਕ ਮੈਂਬਰ ਨਾਲ ਗੱਲਬਾਤ ਕੀਤੀ ਸੀ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਸਮੇਂ ਮੁਲਜ਼ਮ ਕਿਸ ਵਿਅਕਤੀ ਨਾਲ ਫ਼ੋਨ ’ਤੇ ਗੱਲ ਕਰ ਰਿਹਾ ਸੀ।
ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਫ਼ੋਨ ਦੇ ਦੂਜੇ ਪਾਸੇ ਮੌਜੂਦ ਵਿਅਕਤੀ ਨਾਲ ਅਸ਼ਵਨੀ ਦੀ ਕੀ ਗੱਲਬਾਤ ਹੋਈ ਸੀ ਤੇ ਕੀ ਇਸ ਗੱਲਬਾਤ ਦਾ ਗੋਲੀ ਚਲਾਉਣ ਦੀ ਘਟਨਾ ਨਾਲ ਕੋਈ ਸਬੰਧ ਸੀ। ਇਸ ਕਤਲ ਦੀ ਸਾਜ਼ਿਸ਼ ਪਿੱਛੇ ਹੋਰ ਕੌਣ-ਕੌਣ ਲੋਕ ਸ਼ਾਮਲ ਸਨ, ਇਸ ਪਹਿਲੂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਮਾਮਲੇ ਦੀ ਪੁਸ਼ਟੀ ਕਰਦਿਆਂ ਡੀਆਈਜੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਕਤਲ ਕਾਂਡ ਦੀ ਹਰ ਪਹਿਲੂ ਤੋਂ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਦੌਰਾਨ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


