ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਨੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ‘ਸ਼ਹਾਦਤ’ ਕਰਾਰ ਦਿੰਦਿਆਂ ਉਨ੍ਹਾਂ ਨੂੰ ‘ਸ਼ਹੀਦ ਭਾਈ ਪਰਵਿੰਦਰ ਸਿੰਘ’ ਕਿਹਾ ਹੈ। ਮਾਨਸਾ ਵਿੱਚ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਨੇੜੇ ਤਿਕੋਣੀ ਵਿਖੇ ਧਰਨੇ ਵਾਲੀ ਥਾਂ ’ਤੇ ਪੁੱਜੇ ਗੜਗੱਜ ਨੇ ਸਵਾਲ ਕੀਤਾ ਕਿ ਕੀ ਮਾਮਲੇ ਵਿੱਚ ਥਾਣਾ ਮੁਖੀ (ਐੱਸ.ਐੱਚ.ਓ.) ਦੀ ਮੁਅੱਤਲੀ ਕਾਫ਼ੀ ਕਾਰਵਾਈ ਹੈ ?। ਉਨ੍ਹਾਂ ਇਸ ਮੌਕੇ ਨਸ਼ਾ ਤਸਕਰੀ ਵਿਰੁੱਧ ਫ਼ੈਸਲਾਕੁੰਨ ਕਦਮ ਚੁੱਕਣ ਦੀ ਮੰਗ ਕੀਤੀ।ਸਰਕਾਰ ਨੂੰ ਕੰਨ ਖੋਲ੍ਹ ਕੇ ਸੁਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਸਿਆਸੀ ਮੁੱਦਾ ਨਹੀਂ ਹੈ। ਇਹ ਸਾਡੀ ਹੋਂਦ ਦਾ ਮੁੱਦਾ ਹੈ।”ਉਨ੍ਹਾਂ ਕਿਹਾ, “ਭਾਈ ਪਰਵਿੰਦਰ ਸਿੰਘ ਨੇ ਨਸ਼ਿਆਂ ਖ਼?ਲਾਫ਼ ਲੜਾਈ ਵਿੱਚ ਆਪਣੀ ਜਾਨ ਦਿੱਤੀ ਹੈ ਅਤੇ ਉਹ ਸ਼ਹੀਦ ਹੋਏ ਹਨ।
ਉਨ੍ਹਾਂ ਐਲਾਨ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਿੱਖ ਭਾਈਚਾਰਾ ਸੰਘਰਸ਼ ਦੀ ਅਗਵਾਈ ਕਰ ਰਹੀ ਕਮੇਟੀ ਵੱਲੋਂ ਐਲਾਨੇ ਜਾਣ ਵਾਲੇ ਅਗਲੇ ਪ੍ਰੋਗਰਾਮ ਵਿੱਚ ਸਹਿਯੋਗ ਦੇਵੇਗਾ।ਜਥੇਦਾਰ ਗੜਗੱਜ ਨੇ ਕਿਹਾ, “ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਇੱਥੇ ਆ ਕੇ ਇਸ ਪਰਿਵਾਰ ਦਾ ਸਾਥ ਦੇਣ। ਮੈਂ ਗੁਰੂ ਸਾਹਿਬ ਅੱਗੇ ਅਰਦਾਸ ਕਰਦਾ ਹਾਂ ਅਤੇ ਪਰਿਵਾਰ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹਾਂਗੇ। ਜੇ ਤੁਸੀਂ ਇੱਕ ਪਰਵਿੰਦਰ ਨੂੰ ਸ਼ਹੀਦ ਕਰੋਗੇ ਤਾਂ ਹਜ਼ਾਰਾਂ ਹੋਰ ਉੱਠ ਖੜ੍ਹੇ ਹੋਣਗੇ। ਸਿੱਖਾਂ ਅਤੇ ਪੰਜਾਬੀਆਂ ਨੂੰ ਮਾਰਿਆ ਤਾਂ ਜਾ ਸਕਦਾ ਹੈ, ਪਰ ਉਨ੍ਹਾਂ ਦੀ ਹੋਂਦ ਮਿਟਾਈ ਨਹੀਂ ਜਾ ਸਕਦੀ।”ਇਸ ਦੌਰਾਨ ਜਥੇਦਾਰ ਗੜਗੱਜ ਨੇ ਦੋਸ਼ ਲਾਇਆ ਕਿ ਪਰਵਿੰਦਰ ਸਿੰਘ ਨੂੰ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਕਾਰਨ ਨਿਸ਼ਾਨਾ ਬਣਾਇਆ ਗਿਆ। ਘਟਨਾ ਦੀ ਵੀਡੀਓ ਦਾ ਹਵਾਲਾ ਦਿੰਦਿਆਂ ਉਨ੍ਹਾਂ ਪੁਲਿਸ ਦੀ ਕਾਰਵਾਈ ’ਤੇ ਸਵਾਲ ਉਠਾਏ ਅਤੇ ਮਾਮਲੇ ਨੂੰ ਨਿੱਜੀ ਰੰਜਿਸ਼ ਵਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਦਾਅਵੇ ਨਸ਼ਾ ਤਸਕਰੀ ਦੇ ਵੱਡੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਕੀਤੇ ਜਾ ਰਹੇ ਹਨ।
ਉਨ੍ਹਾਂ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਿੱਖ ਭਾਈਚਾਰਾ ਇਨਸਾਫ਼ ਦੀ ਲੜਾਈ ਵਿੱਚ ਪਰਿਵਾਰ ਦੇ ਨਾਲ ਡਟ ਕੇ ਖੜ੍ਹਾ ਰਹੇਗਾ।ਜਥੇਦਾਰ ਗੜਗੱਜ ਨੇ ਐਲਾਨ ਕੀਤਾ ਕਿ ਘਟਨਾ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦੇ ਇਲਾਜ ਦਾ ਖ਼ਰਚਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਚੁੱਕਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪਰਵਿੰਦਰ ਸਿੰਘ ਦੇ ਪਿਤਾ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰਨਾ ਸਿੱਖ ਸੰਸਥਾ ਦੀ ਜ਼ਿੰਮੇਵਾਰੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਬੀਤੇ ਵੀਰਵਾਰ ਨੂੰ ਬੜੂ ਸਾਹਿਬ ਦੇ ਨੁਮਾਇੰਦਿਆਂ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਪਰਵਿੰਦਰ ਸਿੰਘ ਦੇ ਦੋਵਾਂ ਪੁੱਤਰਾਂ ਦੀ ਪੜ੍ਹਾਈ ਦਾ ਖ਼ਰਚਾ ਚੁੱਕਣ ਦਾ ਐਲਾਨ ਕੀਤਾ ਸੀ। ਜਥੇਦਾਰ ਗੁੜਗੱਜ ਨੇ ਕਿਹਾ ਕਿ ਐੱਸਜੀਪੀਸੀ ਦੇ ਪ੍ਰਧਾਨ ਰਜਿੰਦਰ ਸਿੰਘ ਧਾਮੀ ਸ਼ਨੀਵਾਰ ਨੂੰ ਪਰਿਵਾਰ ਨਾਲ ਮੁਲਾਕਾਤ ਕਰਨਗੇ।ਜ਼ਿਕਰਯੋਗ ਹੈ ਕਿ ਝੋਟਾ ਲਈ ਇਨਸਾਫ਼ ਦੀ ਮੰਗ ਵਾਸਤੇ ਬਣੀ ਐਕਸ਼ਨ ਕਮੇਟੀ ਨੇ ਬੀਤੀ ਰਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਤੋਂ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਕਮੇਟੀ ਨੇ ਸੂਬਾ ਸਰਕਾਰ ਅੱਗੇ ਵੀ ਕਈ ਮੰਗਾਂ ਰੱਖੀਆਂ ਸਨ।
Breaking News
- राव महाबीर सिंह मेमोरियल राष्ट्रीय फुटबॉल चैंपियनशिप में उद्योग एवं वाणिज्य मंत्री ने बतौर मुख्य अतिथि की शिरकत, खिलाड़ियों का किया उत्साहवर्धन
- सड़क की मरम्मत में लापरवाही की तो एजेंसी की बैंक गारंटी होगी कैश : मंत्री रणबीर गंगवा
- ਸੀਐਮ ਮਾਨ ਵਲੋਂ ਬੁਲਾਈ ਗਈ ਉੱਚ ਪੱਧਰੀ ਮੀਟਿੰਗ ਦਾ ਪੰਜਾਬ ਨੂੰ ਕੋਈ ਫਾਇਦਾ ਨਹੀਂ ਹੋਵੇਗਾ : ਪਰਗਟ ਸਿੰਘ
- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
- ਹਰਸਿਮਰਤ ਬਾਦਲ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਚ ਚੱਲ ਰਹੇ ਧਰਨੇ ਦੌਰਾਨ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ
- सीएम विण्डो तथा जनसंवाद समस्याओं का तत्काल निपटारा करें सुनिश्चित- भोपाल सिंह खदरी
- ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ; ਜ਼ਮਾਨਤ ਪਟੀਸ਼ਨ ਖਾਰਜ
- ‘ਆਪ’ ਦੇ 12 ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮਾਫ਼ੀ ਮੰਗੀ , ਵਿਧਾਇਕਾਂ ਨੇ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ


