ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਨੂੰ ਲੈਕੇ ਪੰਜਾਬ ’ਚ ਖਰਾਬ ਹੋਈ ਕਾਨੂੰਨ ਵਿਵਸਥਾ ਲਈ ਜ਼ਿੰਮੇਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਹੁਣ ਅਸਤੀਫਾ ਦੇ ਦੇਣਾ ਚਾਹੀਦਾ ਹੈ। ਸੰਸਦ ਮੈਂਬਰ ਅੱਜ ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿਤੇ ਗਏ ਐਂਟੀ ਡਰੱਗ ਟਾਸਕ ਫੋਰਸ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਚੱਲ ਰਹੇ ਧਰਨੇ ਦੌਰਾਨ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਸਨ ਜਿੱਥੇ ਉਹਨਾਂ ਨੇ ਮੁੱਖ ਮੰਤਰੀ ਨੂੰ ਕੁਰਸੀ ਛੱਡਣ ਦੀ ਨਸੀਹਤ ਵੀ ਦਿੱਤੀ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਮਰਿਆ ਨਹੀਂ ਬਲਕਿ ਉਹ ਤਾਂ ਨਸ਼ਿਆਂ ਖਿਲਾਫ ਲੜਾਈ ਦੌਰਾਨ ਸ਼ਹੀਦ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਕਤਲ ਲਈ ਪੰਜਾਬ ਸਰਕਾਰ ਸਿੱਧੇ ਤੌਰ ਤੇ ਜਿੰਮੇਵਾਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਅਮਨ ਕਾਨੂੰਨ ਬਹਾਲ ਰੱਖਣ ਵਿੱਚ ਪੂਰੀ ਤਰਾਂ ਫੇਲ੍ਹ ਰਹੇ ਹਨ।
ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ’ਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਰਹੀ।ਉਨ੍ਹਾਂ ਕਿਹਾ ਕਿ ਇੱਕ ਪਾਸੇ ਯੁੱਧ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਹੈ ਦੂਜੇ ਪਾਸੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਤਲ ਲਈ ਸਿੱਧੇ ਤੌਰ ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਇਸ ਮੌਕੇ ਬੀਬਾ ਬਾਦਲ ਨੇ ਝੋਟਾ ਦੇ ਪਰਿਵਾਰ ਨਾਲ ਉਨ੍ਹਾਂ ਹਮਦਰਦੀ ਪ੍ਰਗਟਾਈ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਾਥ, ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨਾ ਨਸ਼ੇ ਰੋਕ ਸਕੀ ਤੇ ਹੀ ਕਾਨੂੰਨ ਵਿਵਸਥਾ ਸੰਭਾਲ ਸਕੀ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਮੋਹਨਜੀਤ ਨੇ ਨਸ਼ਿਆਂ ਬਾਰੇ ਆਵਾਜ਼ ਚੁੱਕੀ ਤਾਂ ਉਸ ਤੇ ਤਸ਼ੱਸਦ ਕੀਤਾ ਗਿਆ, ਗੁਲਜ਼ਾਰ ਨੇ ਨਸ਼ਿਆਂ ਬਾਰੇ ਸਵਾਲ ਕੀਤਾ ਤਾਂ ਉਸਨੂੰ ਡਰਾਇਆ ਧਮਕਾਇਆ ਗਿਆ ਤੇ ਉਹ ਖੁਦਕੁਸ਼ੀ ਕਰ ਗਿਆ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹੁਣ ਮਾਨਸਾ ਚ ਸ਼ਰੇਆਮ ਨਸ਼ਿਆਂ ਵਿਰੁੱਧ ਬੋਲਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਭਰੇ ਬਾਜ਼ਾਰ ਕਤਲ ਕਰ ਦਿੱਤਾ ਗਿਆ।ਇਹ ਪੰਜਾਬ ਸਰਕਾਰ ਦੀ ਨਲਾਇਕੀ ਹੀ ਹੈ। ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਵਾਲ ਕੀਤਾ ਕਿ ਮੁਲਜ਼ਮ ਦਾ ਡਰੱਗ ਲਾਇਸੈਂਸ ਨਵਿਆਉਣ ਵਿੱਚ ਕਿਵੇਂ ਸਫ਼ਲ ਹੋ ਗਿਆ। ਉਨ੍ਹਾਂ ਕਿਹਾ ਕਿ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਆਮ ਵਿਅਕਤੀ ਦਾ ਅਸਲਾ ਲਾਇਸੈਂਸ ਕਦੇਂ ਨਹੀਂ ਬਣਦਾ,ਪਰ ਮਾਨਸਾ ਪੁਲਿਸ ਨੇ ਜੇਲ੍ਹ ਜਾ ਚੁੱਕੇ, ਪੰਜ -ਪੰਜ ਪਰਚੇ ਦਰਜ ਹੋਣ ਦੇ ਬਾਵਜੂਦ ਦੁਕਾਨਦਾਰ ਨੂੰ ਅਸਲਾ ਲਾਇਸੈਂਸ ਜਾਰੀ ਕਰ ਦਿੱਤਾ ਗਿਆ।ਉਨ੍ਹਾਂ ਇਸ ਮਾਮਲੇ ਵਿੱਚ ਇੱਕ ਵੱਡੇ ਗੱਠਜੋੜ ਦੇ ਸ਼ਾਮਲ ਹੋਣ ਦਾ ਦੋਸ਼ ਵੀ ਲਾਇਆ।
ਇਸ ਮੌਕੇ ਉਨ੍ਹਾਂ ਨਾਲ ਰੋਜ਼ੀ ਬਰਕੰਦੀ,ਬੰਟੀ ਰੋਮਾਣਾ,ਐਸ ਜੀ ਪੀ ਸੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਹਲਕਾ ਇੰਚਾਰਜ ਪ੍ਰੇਮ ਅਰੋੜਾ, ਕਰਮਜੀਤ ਕੌਰ ਸਮਾਓਂ ਵੀ ਧਰਨੇ ਵਿੱਚ ਪੁੱਜੇ।
Breaking News
- राव महाबीर सिंह मेमोरियल राष्ट्रीय फुटबॉल चैंपियनशिप में उद्योग एवं वाणिज्य मंत्री ने बतौर मुख्य अतिथि की शिरकत, खिलाड़ियों का किया उत्साहवर्धन
- सड़क की मरम्मत में लापरवाही की तो एजेंसी की बैंक गारंटी होगी कैश : मंत्री रणबीर गंगवा
- ਸੀਐਮ ਮਾਨ ਵਲੋਂ ਬੁਲਾਈ ਗਈ ਉੱਚ ਪੱਧਰੀ ਮੀਟਿੰਗ ਦਾ ਪੰਜਾਬ ਨੂੰ ਕੋਈ ਫਾਇਦਾ ਨਹੀਂ ਹੋਵੇਗਾ : ਪਰਗਟ ਸਿੰਘ
- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
- ਹਰਸਿਮਰਤ ਬਾਦਲ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਚ ਚੱਲ ਰਹੇ ਧਰਨੇ ਦੌਰਾਨ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ
- सीएम विण्डो तथा जनसंवाद समस्याओं का तत्काल निपटारा करें सुनिश्चित- भोपाल सिंह खदरी
- ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ; ਜ਼ਮਾਨਤ ਪਟੀਸ਼ਨ ਖਾਰਜ
- ‘ਆਪ’ ਦੇ 12 ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮਾਫ਼ੀ ਮੰਗੀ , ਵਿਧਾਇਕਾਂ ਨੇ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ


