ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਸ਼ੁੱਕਰਵਾਰ ਨੂੰ ਮਾਨਸਾ ਵਿਖੇ ਧਰਨੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਪਾਇਲਟ ਨੇ ਕਿਹਾ ਕਿ ਇੱਕ ਪਿਤਾ ਲਈ ਇਸ ਤੋਂ ਵੱਡਾ ਕੋਈ ਦੁੱਖ ਨਹੀਂ ਹੋ ਸਕਦਾ ਜਦੋਂ ਉਸ ਨੂੰ ਆਪਣੇ ਗੱਭਰੂ ਪੁੱਤ ਦੀ ਅਰਥੀ ਆਪਣੇ ਮੋਢਿਆਂ ਤੇ ਚੁੱਕਣੀ ਪਵੇ । ਪੰਜਾਬ ਦੇ ਹਾਲਾਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਨਸ਼ਿਆਂ ਦੀ ਲਾਹਨਤ ਅਤੇ ਬਟਾਲਾ ਵਿੱਚ ਹੋਏ ਕਤਲ ਸਮੇਤ ਹਿੰਸਾ ਦੀਆਂ ਘਟਨਾਵਾਂ ਤੋਂ ਬਾਅਦ ਬਣੇ ਡਰ ਦੇ ਮਾਹੌਲ ਪ੍ਰਤੀ ਚਿੰਤਾ ਵੀ ਜਤਾਈ।
ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਸਮਾਜ ਵਿੱਚ ਵੱਡੇ ਪੱਧਰ ’ਤੇ ਜਾਗਰੂਕਤਾ ਪੈਦਾ ਕਰਨ ਲਈ ਸਾਂਝੇ ਯਤਨਾਂ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸੁਰੱਖਿਅਤ ਭਵਿੱਖ ਯਕੀਨੀ ਬਣਾਉਣਾ ਹੀ ਪਰਵਿੰਦਰ ਝੋਟਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਉਨ੍ਹਾਂ ਕਿਹਾ ਕਿ ਬੇਸ਼ੱਕ ਕਾਨੂੰਨ ਆਪਣਾ ਕੰਮ ਕਰੇਗਾ ਪਰ ਉਨ੍ਹਾਂ ਭਰੋਸਾ ਦਵਾਇਆ ਕਿ ਕਾਂਗਰਸ ਪਾਰਟੀ ਇਨਸਾਫ ਦੀ ਲੜਾਈ ਅੱਗੇ ਹੋ ਕੇ ਲੜੇਗੀ। ਉਨ੍ਹਾਂ ਵਾਅਦਾ ਕੀਤਾ ਕਿ ਕਾਂਗਰਸ ਪਾਰਟੀ ਪਰਿਵਾਰ ਦੇ ਨਾਲ ਡਟ ਕੇ ਖੜੀ ਹੈ।ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਲੋਕਾਂ ਨੂੰ ਸੰਜਮ ਅਤੇ ਸਮਝਦਾਰੀ ਤੋਂ ਕੰਮ ਲੈਣ ਦੀ ਅਪੀਲ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਉਹ ਇਸ ਮੁੱਦੇ ਨੂੰ ਵਿਧਾਨ ਸਭਾ ਵਿੱਚ ਉਠਾਉਣਗੇ। ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀਆਂ ਕਾਰਵਾਈਆਂ ਨੇ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਸਵਾਲ ਕੀਤਾ ਕਿ ਮੁਲਜ਼ਮ ਅਸ਼ਵਨੀ ਨੇ ਹਥਿਆਰ ਦਾ ਲਾਇਸੈਂਸ ਕਿਵੇਂ ਹਾਸਲ ਕੀਤਾ। ਉਨ੍ਹਾਂ ਇਸ ਘਟਨਾ ਨੂੰ ‘ਸਰਕਾਰੀ ਸ਼ਹਿ ਪ੍ਰਾਪਤ ਕਤਲ’ ਕਰਾਰ ਦਿੱਤਾ।
ਪਰਗਟ ਸਿੰਘ ਨੇ ਗੁਜਰਾਤ ਰਾਹੀਂ ਦੇਸ਼ ਵਿੱਚ ਦਾਖਲ ਹੋ ਰਹੀ ਨਸ਼ੀਲੇ ਪਦਾਰਥਾਂ ਦੀ ਮਾਤਰਾ ਦਾ ਹਵਾਲਾ ਦਿੰਦਿਆਂ ਇਹ ਵੀ ਦੋਸ਼ ਲਾਇਆ ਕਿ ਲੋਕਾਂ ਨੂੰ ਇਕੱਠੇ ਹੋਣ ਅਤੇ ਨਸ਼ਿਆਂ ਦੀ ਲਾਹਨਤ ਬਾਰੇ ਆਵਾਜ਼ ਚੁੱਕਣ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੀ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਆਉਣ ਵਾਲਾ ਸਮਾਂ ਚੁਣੌਤੀਪੂਰਨ ਹੋਵੇਗਾ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਵਿਜੇ ਇੰਦਰ ਸਿੰਗਲਾ, ਗੁਰਜੀਤ ਔਜਲਾ, ਰਾਜ ਕੁਮਾਰ ਵੇਰਕਾ , ਸੁਖਵਿੰਦਰ ਸਿੰਘ ਡੈਨੀ, ਬਠਿੰਡਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਰਾਜਨ ਗਰਗ ਤੋਂ ਇਲਾਵਾ ਵੱਡੀ ਗਿਣਤੀ ਕਾਂਗਰਸੀ ਵਰਕਰ ਹੈ ਤੇ ਆਗੂ ਵੀ ਹਾਜ਼ਰ ਸਨ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


